ETV Bharat / state

Committee Formed on Ajnala Case: ਅਜਨਾਲਾ ਕਾਂਡ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ 'ਤੇ ਜਥੇਦਾਰ ਸਾਹਿਬਾਨ ਸੁਣਾਉਣਗੇ ਫੈਸਲਾ

author img

By

Published : Mar 12, 2023, 2:17 PM IST

ਅਜਨਾਲਾ ਕਾਂਡ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾਂ ਚੁੱਕਿਆ ਗਿਆ ਸੀ। ਇਸ ਉਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 16 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਤਿਆਰ ਹੋ ਗਈ ਹੈ ਤੇ ਇਸ ਉਤੇ ਫੈਸਾਲ ਜਥੇਦਾਰ ਸਾਹਿਬਾਨ ਸੁਣਾਉਣਗੇ।

Jathedar's decision on report of 16-member committee on Ajnala incident
ਅਜਨਾਲਾ ਕਾਂਡ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਜਥੇਦਾਰ ਸਾਹਿਬਾਨ ਸੁਣਾਉਣਗੇ ਫੈਸਲਾ...

ਅਜਨਾਲਾ ਕਾਂਡ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਜਥੇਦਾਰ ਸਾਹਿਬਾਨ ਸੁਣਾਉਣਗੇ ਫੈਸਲਾ...





ਅੰਮ੍ਰਿਤਸਰ :
ਪਿਛਲੇ ਕੁਝ ਹਫਤੇ ਪਹਿਲਾਂ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੇ ਸੋਸ਼ਲ ਮੀਡੀਆ ਉਤੇ ਅੰਮ੍ਰਿਤਪਾਲ ਸਿੰਘ ਦੀ ਨਿੰਦਾ ਕੀਤੀ ਜਾ ਰਹੀ ਸੀ ਕੀ ਧਰਨੇ ਵਾਲੀ ਥਾਂ ਉਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਲੈ ਕੇ ਜਾਣਾ ਮੰਦਭਾਗਾ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਸ ਕਮੇਟੀ ਵੱਲੋਂ ਇਹ ਫੈਸਲਾ ਦਿੱਤਾ ਜਾਣਾ ਸੀ ਕਿ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਉਤੇ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਜਾਣਾ ਠੀਕ ਹੈ ਜਾਂ ਗਲਤ।

6 ਮਾਰਚ ਨੂੰ 16 ਮੈਂਬਕੀ ਕਮੇਟੀ ਦੀ ਹੋਈ ਸੀ ਮੀਟਿੰਗ : ਇਸ ਦੀ ਰਿਪੋਰਟ ਅੱਜ 16 ਮੈਂਬਰੀ ਕਮੇਟੀ ਦੇ ਕੁਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ 16 ਮੈਂਬਰਾਂ ਦੀ ਕਮੇਟੀ ਦੀ ਮੀਟਿੰਗ ਹੋਈ ਸੀ। ਕਮੇਟੀ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ ਅਤੇ ਹਰੇਕ ਮੈਂਬਰ ਵੱਲੋਂ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਰਜਿਸਟਰ ਵਿੱਚ ਦਿੱਤੇ ਗਏ ਸਨ।

ਇਹ ਵੀ ਪੜ੍ਹੋ : Police in Action: ਪੁਲਿਸ ਪ੍ਰਸ਼ਾਸਨ ਸਖ਼ਤ, ਆਪ੍ਰੇਸ਼ਨ ਸੀਲ ਤਹਿਤ ਵੱਖ-ਵੱਖ ਥਾਵਾਂ 'ਤੇ ਲਾਏ ਨਾਕੇ

ਜਥੇਦਾਰ ਸਾਹਿਬਾਨ ਸੁਣਾਉਣਗੇ ਫੈਸਲਾ : ਸੀਲ ਬੰਦ ਰਿਪੋਰਟ ਅੱਜ ਉਨ੍ਹਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ। ਕੁਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਸਬੰਧੀ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਣ ਤੋਂ ਬਾਅਦ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਇਸ ਬਾਰੇ ਅਪਣਾ ਫ਼ੈਸਲਾ ਦੱਸਣਗੇ। ਫਿਲਹਾਲ ਇਸ ਰਿਪੋਟ ਬਾਰੇ ਕਿਸੇ ਵੀ ਤਰੀਕੇ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਸਕਦੀ। ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਫੂਲਾ ਸਿੰਘ ਦੀ ਸ਼ਤਾਬਦੀ 14 ਮਾਰਚ ਨੂੰ ਮੰਜੀ ਸਾਹਿਬ ਦੀਵਾਨ ਹਾਲ ਦਰਬਾਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਉਸ ਤੋਂ ਬਾਅਦ ਸਿੰਘ ਸਹਿਬਾਨ ਇਸ ਸਬੰਧੀ ਆਪਣਾ ਫੈਸਲਾ ਦੇਣਗੇ। ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਧਰਨੇ ਵਿਚ ਨਾਲ ਲੈਕੇ ਜਾਣ ਦੇ ਦੱਸੇ ਜਾ ਰਹੇ ਤੱਥਾਂ ਨੂੰ ਲੈ ਕੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਬਾਰੇ ਸਿਰਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਆਪਣਾ ਫੈਸਲਾ ਦੇਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.