ETV Bharat / state

ਸਿੱਧੂ ਮੂਸੇਵਾਲੇ ਨੂੰ ਇਨਸਾਫ, SC ਸ਼ਕਾਲਰਸ਼ਿਪ ਤੇ ਵਿਜੀਲੈਂਸ ਵਿਭਾਗ ਦੀ ਛਾਪੇਮਾਰੀ ਦੇ ਮੁੱਦੇ 'ਤੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਨੂੰ ਘੇਰਿਆ

author img

By

Published : May 28, 2023, 10:46 PM IST

Updated : May 28, 2023, 10:52 PM IST

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈਸਵਾਰਤਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈਸਵਾਰਤਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਨੂੰ ਕਈ ਮੁੱਦਿਆਂ ਉਤੇ ਘੇਰਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਇਨਸਾਫ ਦੇਣ, ਐਸਸੀ ਸ਼ਕਾਲਰਸ਼ਿਪ ਦੀ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਵਿਜ਼ੀਲੈਂਸ ਦੀ ਛਾਪੇਮਾਰੀ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ...

ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਨੂੰ ਘੇਰਿਆ

ਰੂਪਨਗਰ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇਕ ਪ੍ਰੈਸ ਵਾਰਤਾ ਕੀਤੀ ਗਈ ਇਹ ਪ੍ਰੈਸ ਵਾਰਤਾ ਉਹਨਾਂ ਵੱਲੋਂ ਆਪਣੀ ਮੋਰਿੰਡਾ ਰਿਹਾਇਸ਼ ਵਿਖੇ ਕੀਤੀ ਗਈ। ਜਿੱਥੇ ਉਹਨਾਂ ਵੱਲੋਂ ਸਭ ਤੋਂ ਪਹਿਲਾਂ ਪੰਜਾਬੀ ਦੇ ਮਸ਼ਹੂਰ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਬਤ ਗੱਲਬਾਤ ਕੀਤੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਇਹ ਸੁਨਿਸ਼ਚਿਤ ਕਰੇ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧੂ ਮੂਸੇਵਾਲੇ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ ਗਈ।

SC ਸ਼ਕਾਲਰਸ਼ਿਪ ਦੀ ਬਕਾਇਆ ਰਾਸ਼ੀ : ਸਾਬਕਾ ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ਸਰਕਾਰ ਉੱਤੇ ਤਿੱਖਾ ਸ਼ਬਦੀ ਵਾਰ ਕਰਦੇ ਹੋਏ ਬੁੱਲ੍ਹਿਆ ਗਿਆ ਕਿ ਐਸਸੀ ਸ਼ਕਾਲਰਸ਼ਿਪ ਦੀ ਬਕਾਇਆ ਰਾਸ਼ੀ ਜਾਰੀ ਕਰੇ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੇ ਨਾਲ ਖਿਲਵਾੜ ਨਾ ਕਰੇ ਸਰਕਾਰ ਜਲਦ ਤੋਂ ਜਲਦ ਬਕਾਇਆ ਰਾਸ਼ੀ ਨੂੰ ਬਹਾਲ ਕੀਤਾ ਜਾਵੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਿੱਖਿਆ ਤੋਂ ਵਾਂਝਾ ਨਾ ਕੀਤਾ ਜਾਵੇਇਸ ਮੌਕੇ ਜਲੰਧਰ ਵਿੱਚ ਵਿਦਿਆਰਥੀਆਂ ਅਤੇ ਪੁਲੀਸ ਵਿੱਚ ਹੋਈ ਝੜਪ ਦੌਰਾਨ ਦੋਸ਼ੀ ਅਫ਼ਸਰਾਂ ਉੱਤੇ ਕਾਰਵਾਈ ਦੀ ਕੀਤੀ ਮੰਗ

ਵਿਜੀਲੈਂਸ ਵਿਭਾਗ ਦੀ ਛਾਪੇਮਾਰੀ ਉਤੇ ਬੋਲੇ ਚੰਨੀ: ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਜੀਲੈਂਸ ਵਿਭਾਗ ਨੂੰ ਖੁੱਲ੍ਹੀ ਛੋਟ ਦੇਣ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਵੱਡੇ ਪੱਧਰ ਉੱਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਬੀਤੇ ਦਿਨਾਂ ਸ੍ਰੀ ਚਮਕੌਰ ਸਾਹਿਬ ਦੇ ਨਗਰ ਕੌਂਸਲ ਦਫ਼ਤਰ ਵਿੱਚ ਵੀ ਵਿਜੀਲੈਂਸ ਵਿਭਾਗ ਛਾਪੇਮਾਰੀ ਕੀਤੀ ਗਈ ਹੈ ਅਤੇ ਇਹ ਛਾਪੇਮਾਰੀ ਕਰੀਬ 6 ਘੰਟੇ ਚੱਲੀ ਅਤੇ ਇਸੇ ਦੌਰਾਨ ਕਰੀਬ 20 ਫ਼ਾਈਲਾਂ ਵਿਭਾਗ ਦੇ ਕਰਮਚਾਰੀ ਆਪਣੇ ਨਾਲ ਲੈ ਗਏ। ਜ਼ਿਕਰਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਧਾਨ ਸਭਾ ਹਲਕਾ ਵੀ ਹੀ ਇਸ ਜਗ੍ਹਾ ਤੋਂ ਲਗਾਤਾਰ 15 ਸਾਲ ਤੋਂ ਉਹ ਚੋਣਾਂ ਦੇ ਮੈਦਾਨ ਵਿੱਚ ਜਿੱਤ ਦੇ ਆਏ ਹਨ। ਜ਼ਿਕਰਯੋਗ ਹੈ ਕਿ ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਵੱਲੋਂ ਵੱਡੇ ਪੱਧਰ ਉੱਤੇ ਗਰਾਂਟਾਂ ਸ੍ਰੀ ਚਮਕੌਰ ਸਾਹਿਬ ਦਿੱਤੀਆਂ ਗਈਆਂ ਸਨ ਜਿਸ ਦੀ ਹੁਣ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਵੀ ਕੀਤੀ ਜਾ ਰਹੀ ਹੈ।

Last Updated :May 28, 2023, 10:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.