ETV Bharat / state

Kisaan Railway Track Jaam: ਕਿਸਾਨ ਮਜ਼ਦੂਰਾਂ ਨੇ ਸਰਕਾਰ ਵਿਰੁੱਧ ਵਜਾਇਆ ਅੰਦੋਲਨ ਦਾ ਬਿਗੁਲ, ਅੱਜ ਤੋਂ ਸ਼ੁਰੂ ਕੀਤਾ ਰੇਲ ਰੋਕੋ ਮੋਰਚਾ

author img

By ETV Bharat Punjabi Team

Published : Sep 28, 2023, 4:59 PM IST

Kisan did Railway Track Jam in amritsar ,against central and punjab government
Kisan did Railway Track Jam in amritsar ,against central and punjab government

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਣੇ ਪੰਜਾਬ ਦੀਆਂ 18 ਜਥੇਬੰਦੀਆਂ ਵੱਲੋਂ ਸੁਬੇ ਭਰ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਰੇਲ ਰੋਕੋ ਮੋਰਚੇ ਤਹਿਤ ਲੋਕਾਂ ਦੇ ਆਪ-ਮੁਹਾਰੇ ਇੱਕਠ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਲੋਕਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਨ ਖ਼ਿਲਾਫ਼ ਗੁਸੇ ਦਾ ਪ੍ਰਗਟਾਵਾ ਕੀਤਾ ਹੈ।(Kisaan Railway Track Jaam)

ਅੰਮ੍ਰਿਤਸਰ : ਅੱਜ ਤੋਂ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ ਹੈ। ਰੇਲਵੇ ਟਰੈਕ ਜਾਮ ਕੀਤੇ ਗਏ ਹਨ ਅਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ ਕਤੀ ਗਈ ਹੈ। ਕਿਸਾਨਾਂ ਦੀਆਂ 18 ਜਥੇਬੰਦੀਆਂ ਨੇ ਇਸ ਧਰਨੇ ਦਾ ਆਗਾਜ਼ ਪਹਿਲਾਂ ਹੀ ਕਰ ਦਿੱਤਾ ਸੀ। ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 28 ਸਤੰਬਰ ਤੋਂ ਲੈਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਸ਼ੁਰੁ ਕੀਤਾ ਜਾਵੇਗਾ। ਪਰ ਸਰਕਾਰ ਨੇ ਕੋਈ ਸੁਣਵਾਈ ਨਾ ਕੀਤੀ। ਜਿਸ ਤਹਿਤ ਅੱਜ ਤੋਂ ਵੱਖ ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਇਹ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੇ ਦੇਵੀ ਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨ ਜੀਤ ਸਿੰਘ ਬੰਡਾਲਾ ਨੇ ਦਸਿਆ ਕਿ ਅੱਜ ਤੋਂ ਰੇਲ ਰੋਕੋ ਮੋਰਚੇ ਸ਼ੁਰੁ ਕਰ ਦਿੱਤਾ ਹੈ। (farmer protest in amritsar)

ਸਰਕਾਰ ਦੇ ਮੰਗਾਂ ਪ੍ਰਤੀ ਅਵੇਸਲੇਪਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ: ਲੋਕਾਂ ਦੇ ਆਪ-ਮੁਹਾਰੇ ਇੱਕਠ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਲੋਕਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ।18 ਜਥੇਬੰਦੀਆਂ ਵੱਲੋ ਕੇਂਦਰ ਸਬੰਧਿਤ ਮੰਗਾਂ, ਸਾਰੀਆਂ ਫਸਲਾਂ ਦੀ ਖਰੀਦ ਲਈ ਐਮ .ਐਸ. ਪੀ. ਗਰੰਟੀ ਕਨੂੰਨ ਅਤੇ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਸਕੀਮ ਤਹਿਤ ਹਰ ਸਾਲ 200 ਦਿਨ ਰੁਜਗਾਰ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ,ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਉੱਤਰ ਭਾਰਤ ਵਿਚ ਹੜ੍ਹਾਂ ਨਾਲ਼ ਹੋਏ ਨੁਕਸਾਨ ਦਾ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰੇ। ਇਹਨਾਂ ਹੀ ਨਹੀਂ ਦਿੱਲੀ ਮੋਰਚੇ ਦੌਰਾਨ ਪਾਏ ਪੁਲਿਸ ਕੇਸ ਰੱਦ ਕਰਨ, ਨੂੰ ਲੈਕੇ ਵੀ ਇਸ ਮਾਮਲੇ ਵਿੱਚ ਕਿਸਾਨਾਂ ਨੇ ਮੁੱਦਾ ਚੁੱਕਿਆ ਹੈ। ਕਿਸਾਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਇਹਨਾਂ ਮੁੱਦਿਆਂ ਪ੍ਰਤੀ ਲੋਕਾਂ ਵਿੱਚ ਗੁੱਸੇ ਦੀ ਲਹਿਰ ਹੈ, ਅਤੇ ਕੇਂਦਰ ਸਰਕਾਰ ਵਿਦੇਸ਼ੀ ਮੁਦਿਆਂ ਤੇ ਪ੍ਰੋਪੋਗੰਡਾ ਕਰਦਿਆਂ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰ ਰਹੀ ਹੈ।

ਹਰੇਕ ਮੁਲਾਜਮ ਧਰਨਾਂ ਪ੍ਰਦਰਸ਼ਨ ਕਰ ਰਿਹਾ ਹੈ: ਪੰਜਾਬ ਸਰਕਾਰ ਚੋਣ ਵਾਧਿਆਂ ਤੋਂ ਮੁੱਕਰ ਗਈ ਹੈ। ਜਿਸ ਕਰਕੇ ਅੱਜ ਹਰੇਕ ਮੁਲਾਜਮ ਧਰਨਾਂ ਪ੍ਰਦਰਸ਼ਨ ਕਰ ਰਿਹਾ ਹੈ, ਪੰਜਾਬ ਅਤੇ ਉਤੱਰ ਭਾਰਤ ਦੇ ਲੋਕ ਰੇਲਾਂ ਜਾਮ ਕਰਕੇ ਕੇਂਦਰ ਸਰਕਾਰ ਤੋਂ ਆਪਣੇ ਹੱਕ ਪੂਰੇ ਹੋਣ ਤੱਕ ਮੋਰਚਾ ਜਾਰੀ ਰੱਖਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲੋਕ ਲਹਿਰ ਨੂੰ ਦਬਾਉਣ ਦੇ ਯਤਨ ਬੰਦ ਕਰ ਦੇਣੇ ਚਾਹੀਦੇ ਹਨ। ਨਹੀਂ ਤਾਂ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਮੋਦੀ ਸਰਕਾਰ ਦੇ ਨਾਲ ਨਾਲ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਸਬਕ ਸਿਖਾਉਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.