ETV Bharat / state

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾੜਿਆ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ

author img

By

Published : May 28, 2022, 10:04 AM IST

CM ਮਾਨ ਤੇ PM ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ
CM ਮਾਨ ਤੇ PM ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against Punjab Government and Union Government) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਠੀਕ ਨਾ ਕਰਨ ਅਤੇ ਲੁੱਟਾਂ-ਖੋਹਾਂ ‘ਤੇ ਰੋਕ ਲਗਾਉਣ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਹੈ।

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against Punjab Government and Union Government) ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਠੀਕ ਨਾ ਕਰਨ ਅਤੇ ਲੁੱਟਾਂ-ਖੋਹਾਂ ‘ਤੇ ਰੋਕ ਲਗਾਉਣ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਹੈ।

ਇਸ ਮੌਕੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਦਿੱਤੇ ਮੰਗ ਪੱਤਰ ‘ਤੇ ਆਈ.ਜੀ. ਬਾਰਡਰ ਜ਼ੋਨ ਅੰਮ੍ਰਿਤਸਰ (I.G. Border Zone Amritsar) ਨਾਲ ਕੀਤੀ ਮੀਟਿੰਗ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਤੇ ਰਜਿਸਟਰੇਸ਼ਨ ਦੀ ਸ਼ਰਤ ਹਟਾਈ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਸਰਕਾਰਾਂ ਕਾਰਪੋਰੇਟ ਪੱਖੀ ਮਾਡਲ ਲਿਆ ਕੇ ਮੰਡੀਆਂ ਤੋੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਮੰਡੀਆਂ ਵਿੱਚ ਆ ਗਈ ਹੈ, ਪਰ ਸਰਕਾਰ ਦੀ ਖਰੀਦ ਅਜੇ ਤੱਕ ਸ਼ੁਰੂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਐੱਮ.ਐੱਸ.ਪੀ. ਤੋਂ ਘੱਟ ਖ਼ਰੀਦ ਕੇ ਪ੍ਰਾਈਵੇਟ ਵਪਾਰੀ ਕਿਸਾਨਾਂ ਦੀ ਲੁੱਟ ਕਰ ਰਹੇ ਹਨ, ਪਰ ਪੰਜਾਬ ਸਰਕਾਰ ਇਸ ‘ਤੇ ਕੋਈ ਐਕਸ਼ਨ ਨਹੀਂ ਲੈ ਰਹੀ।

CM ਮਾਨ ਤੇ PM ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੰਜਾਬ ਅੰਦਰ ਲਗਾਤਾਰ ਨਸ਼ੇ ਨਾਲ ਹੋ ਰਹੀਆਂ ਮੌਤਾਂ ‘ਤੇ ਬੋਲਦਿਆ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਨਸ਼ੇ ਦੇ ਮੁੱਦੇ ਨੂੰ ਮੁੱਖ ਰੱਖਿਆ ਸੀ ਅਤੇ ਇਸੇ ਮੁੱਦੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ (Aam Aadmi Party) ਨੂੰ ਵੱਡੀ ਜਿੱਤ ਵੀ ਦਿੱਤੀ ਹੈ, ਪਰ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਪੰਜਾਬ ਅੰਦਰ ਨਸ਼ੇ (Drugs in Punjab) ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਹੋਣ ਵਾਲੀਆ ਮੌਤਾਂ ਦਾ ਅੰਕੜਾ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਮਾਨ ਸਰਕਾਰ ਨੂੰ ਨਸ਼ੇ ਦੇ ਮੁੱਦੇ ‘ਤੇ ਫੇਲ੍ਹ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਕਿਸਾਨ ਨੇ ਕਣਕ ਅਤੇ ਝੋਨਾ ਛੱਡ ਕੀਤੀ ਇਹ ਖੇਤੀ, ਕਮਾ ਰਿਹੈ ਲੱਖਾਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.