ETV Bharat / state

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ

author img

By

Published : Dec 24, 2021, 7:34 AM IST

ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਰੇਲਵੇ ਟਰੈਕ ਉਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ

ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਰੇਲਵੇ ਟਰੈਕ ਉਤੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਜਥੇਬੰਦੀਆਂ ਵੱਲੋਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁਖਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੜਾਕੇ ਦੀ ਠੰਡ ਵਿੱਚ ਪਿਛਲੇ ਚਾਰ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਕ ਵਾਰ ਪ੍ਰਸ਼ਾਸਨ ਨਾਲ ਸਾਡੀ ਮੀਟਿੰਗ ਵੀ ਕਰਵਾਈ ਗਈ ਪਰ ਉਹ ਮੀਟਿੰਗ ਬੇਸਿੱਟਾ ਨਿਕਲੀ। ਚੰਨੀ ਸਰਕਾਰ ਦਾ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਹੈ। ਸਰਕਾਰ ਦੇ ਅੜੀਅਲ ਰੱਵਈਏ ਕਾਰਨ ਇਸ ਕੜਾਕੇ ਦੀ ਠੰਡ ਵਿੱਚ ਕਿਸਾਨਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਕਿਸਾਨ ਆਗੂ ਦਾ ਕਹਿਣਾ ਹੈ ਕਿ ਚੰਨੀ ਸਰਕਾਰ (Channi government) ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਅੰਦੋਲਨਾਂ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਇਕ ਜੀਅ ਨੂੰ ਨੂੰ ਨੌਕਰੀ ਦੇਣ, ਦਿੱਲੀ ਮੋਰਚੇ ਦੇ ਸ਼ਹੀਦ ਪਰਿਵਾਰਾਂ ਨੂੰ 5 ਲੱਖ ਰੁਪਏ ਮੁਆਵਜਾ ਤੇ ਇਕ ਜੀਅ ਨੂੰ ਨੌਕਰੀ ਦੇਣ, ਗੰਨੇ ਦਾ ਬਕਾਇਆ ਤੇ ਨਵਾਂ ਰੇਟ 360 ਰੁਪਏ ਲਾਗੂ ਕਰਨ ਤੇ ਗੜ੍ਹੇਮਾਰੀ ਨਾਲ ਮਾਝੇ ਵਿੱਚ ਤਬਾਹ ਹੋਈ ਬਾਸਮਤੀ ਦੀ ਫਸਲ ਦਾ ਮੁਆਵਜ਼ਾ ਦੇਣ ਤੋ ਪੂਰੀ ਤਰ੍ਹਾਂ ਭੱਜ ਰਹੀ ਹੈ।

ਆਗੂਆਂ ਨੇ ਕਿਹਾ ਕਿ ਮੁਸਾਫ਼ਰਾਂ ਦੀ ਖੱਜਲ ਖ਼ੁਆਰੀ ਲਈ ਚੰਨੀ ਸਰਕਾਰ ਜਿੰਮੇਵਾਰ ਹੈ। ਕਿਸਾਨ ਆਗੂ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ ਕਰਨ ਦੀ ਚਿਤਾਵਨੀ ਦਿੱਤੀ।

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ

ਉਨ੍ਹਾਂ ਨੇ ਕਿਹਾ ਹੈ ਕਿ ਹੁਸ਼ਿਆਰਪੁਰ ਵਿਖੇ ਮੋਰਚੇ ਵਿਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਤਾਰ ਪਾਰ ਦੀਆਂ ਜ਼ਮੀਨਾਂ ਦਾ ਪਿਛਲੇ ਚਾਰ ਸਾਲਾਂ ਦਾ ਮੁਆਵਜਾ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਤੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ।
ਇਹ ਵੀ ਪੜੋ:ਮਜੀਠੀਆ ਖਿਲਾਫ FIR ਤੋਂ ਬਾਅਦ ਹੀ ਕਿਉਂ ਹੋ ਰਹੀਆਂ ਹਨ ਅਜਿਹੀਆਂ ਘਟਨਾਵਾਂ: ਚਰਨਜੀਤ ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.