ETV Bharat / state

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 23 ਅਪ੍ਰੈਲ ਦਾ ਰੇਲ ਰੋਕੋ ਅੰਦੋਲਨ ਮੁਲਤਵੀ, ਜਾਣੋ ਕਿਉਂ ?

author img

By

Published : Apr 22, 2023, 10:43 AM IST

Amritsar postponed the train stop movement
Amritsar postponed the train stop movement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਅੰਮ੍ਰਿਤਸਰ ਮੀਟਿੰਗ ਹੋਈ, ਜਿਸ ਵਿੱਚ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ 23-24 ਅਪ੍ਰੈਲ ਦੇ ਰੇਲ ਰੋਕੋ ਅੰਦੋਲਨ ਨੂੰ 29 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 23 ਅਪ੍ਰੈਲ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਵੱਲੋਂ ਐਮਰਜੈਂਸੀ ਮੀਟਿੰਗ ਬੁਲਾ ਕੇ 23-24 ਅਪ੍ਰੈਲ ਦੇ ਰੇਲ ਰੋਕੋ ਮੋਰਚੇ ਨੂੰ 29 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਖੇਤ ਮਜ਼ਦੂਰ ਨੂੰ ਵੀ ਉਜਰਤ ਦਾ 50 ਫੀਸਦ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: ਮਰਹੂਮ ਮੂਸੇਵਾਲਾ ਦੀ ਮਾਤਾ ਐਂਟੀ ਕੁਰੱਪਸ਼ਨ ਬਿਉਰੋ ਆਫ ਇੰਡੀਆ ਵਿੰਗ ਦੀ ਚੇਅਰਪਰਸਨ ਨਿਯੁਕਤ

ਰੇਲ ਰੋਕੋ ਮੋਰਚਾ 7 ਦਿਨ ਲਈ ਅੱਗੇ: ਇਸ ਦੌਰਾਨ ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਰੇਲ ਫਾਟਕ ਦੇਵੀਦਾਸਪੁਰਾ ਤੋਂ ਬੋਲਦੇ ਹੋਏ ਕਿਹਾ ਕਿ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ਾਂ ਦੇ ਦਬਾਅ ਦੇ ਚੱਲਦੇ ਨਿੱਕੀਆਂ ਮੋਟੀਆਂ ਮੁਸ਼ਕਿਲਾਂ ਨੂੰ ਛੱਡ ਕੇ ਕਣਕ ਦੀ ਖਰੀਦ ਠੀਕ ਢੰਗ ਨਾਲ ਚੱਲ ਰਹੀ ਹੈ। ਜਿਸ ਨੂੰ ਦੇਖਦੇ ਜਥੇਬੰਦੀ ਵੱਲੋਂ ਮੋਰਚਾ 7 ਦਿਨ ਲਈ ਅੱਗੇ ਪਾਇਆ ਗਿਆ ਹੈ ਅਤੇ ਜਥੇਬੰਦੀ ਨੇ ਲਗਾਤਾਰ ਮੰਡੀਆਂ ਉੱਤੇ ਤਿੱਖੀ ਨਜ਼ਰ ਬਣਾਈ ਹੋਈ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਜਾਂ ਕਿਸਾਨਾਂ ਨੂੰ ਧੱਕੇ ਨਾਲ ਪ੍ਰਾਈਵੇਟ ਸੇਲੋ ਗੋਦਾਮਾਂ ਵੱਲ ਤੋਰਿਆ ਜਾਂਦਾ ਹੈ ਤਾਂ ਅਗਲੀ ਮੀਟਿੰਗ ਕਰਕੇ ਦੋਬਾਰਾ ਮੋਰਚਾ ਐਲਾਨਿਆ ਜਾਵੇਗਾ।

ਮੁਆਵਜ਼ੇ ਦੀ ਮੰਗ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਾਅਦੇ ਅਨੁਸਾਰ ਕਿਸਾਨਾਂ ਨੂੰ ਕੇਂਦਰ ਵੱਲੋ ਲੱਗੇ ਕੱਟ ਦੀ ਭਰਪਾਈ ਵਿੱਚ ਸਹੀ ਕਾਰਗੁਜ਼ਾਰੀ ਨਹੀਂ ਕਰਦੀ ਤਾਂ ਵੀ ਜਥੇਬੰਦੀ ਇਸ ਉੱਤੇ ਸੰਘਰਸ਼ ਦਾ ਐਲਾਨ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਤੇ ਤਾਜ਼ਾ ਗੜੇਮਾਰੀ ਦੀ ਗਿਰਦਾਵਰੀ ਕਰਵਾ ਕੇ ਸਬਜ਼ੀਆਂ ਸਮੇਤ ਸਾਰੀਆਂ ਫਸਲਾਂ ਦੇ ਮੁਆਵਜ਼ੇ ਜਲਦ ਤੋਂ ਜਲਦ ਦਿੱਤੇ ਜਾਣ। ਉਹਨਾਂ ਕਿਹਾ ਕਿ ਅੱਜ ਤੱਕ ਇਸ ਕਾਰਜ ਵਿੱਚ ਸਰਕਾਰ ਨਾਕਾਮਯਾਬ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਜੋ ਕਣਕ ਦੀਆਂ ਫਸਲਾਂ ਖ਼ਰਾਬ ਹੋਈਆਂ ਹਨ, ਉਸ ਦਾ ਮੁਆਵਜ਼ਾ ਦਿੱਤਾ ਜਾਵੇ।


ਇਹ ਵੀ ਪੜ੍ਹੋ: ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ, ਸਸਤੀਆਂ ਦਰਾਂ 'ਤੇ ਲੋਕਾਂ ਨੂੰ ਮਿਲੇਗਾ ਰੇਤਾ

ਦੱਸ ਦਈਏ ਕਿ ਸੂਬੇ ਭਰ ਵਿੱਚ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਕਈ ਥਾਈਂ ਤਾਂ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਬੇਸ਼ੱਕ ਸਰਕਾਰ ਵੱਲੋਂ ਮੁਆਵਜ਼ੇ ਦਿੱਤੇ ਜਾ ਰਹੇ ਹਨ, ਪਰ ਕਿਸਾਨਾਂ ਦਾ ਕਹਿਣਾ ਹੈ ਕਿ ਮੁਆਵਜ਼ੇ ਦੀ ਇਹ ਰਕਮ ਬਹੁਤ ਘੱਟ ਹੈ, ਕਿਸਾਨਾਂ ਨੂੰ ਮੁਆਵਜ਼ੇ ਦੀ ਕਰਨ ਵਧਾ ਕੇ ਦਿੱਤੀ ਜਾਵੇ ਤਾਂ ਜੋ ਉਹ ਮੁੜ ਆਪਣੇ ਪੈਰੇ ਉੱਤੇ ਖੜ੍ਹਾ ਹੋ ਸਕੇ ਤੇ ਅਗਲੀ ਫਸਲ ਦੀ ਬਿਜਾਈ ਵੀ ਸਮੇਂ ਸਿਰ ਕਰ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.