ETV Bharat / state

ਜਾਣੋ ਡਿਬੜੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਕਿਹੜੇ ਸਾਥੀਆਂ ਨਾਲ ਅੰਮ੍ਰਿਤਪਾਲ ? ਕਿਨ੍ਹਾਂ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪੰਜਾਬ ਦਾ "ਵਾਰਿਸ"

author img

By

Published : Jun 30, 2023, 2:22 PM IST

Know with which Partners Amritpal Singh in Dibrugarh jail under NSA
ਜਾਣੋ ਡਿਬੜੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਕਿਹੜੇ ਸਾਥੀਆਂ ਨਾਲ ਅੰਮ੍ਰਿਤਪਾਲ ?

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਡਿਬੜੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਉਤੇ ਹਨ। ਇਸ ਖਬਰ ਰਾਹੀਂ ਅਸੀਂ ਜਾਣੋ ਅੰਮ੍ਰਿਤਪਾਲ ਸਿੰਘ ਕਿਹੜੇ ਸਾਥੀਆਂ ਨਾਲ ਐਨਐਸਏ ਤਹਿਤ ਜੇਲ੍ਹ ਕੱਟ ਰਹੇ ਹਨ ਤੇ ਕਿਨ੍ਹਾਂ ਕੇਸਾਂ ਵਿੱਚ ਉਹ ਪੁਲਿਸ ਨੂੰ ਲੋੜੀਂਦਾ ਸੀ।

ਜਾਣੋ ਡਿਬੜੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਕਿਹੜੇ ਸਾਥੀਆਂ ਨਾਲ ਅੰਮ੍ਰਿਤਪਾਲ ? ਕਿਨ੍ਹਾਂ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪੰਜਾਬ ਦਾ "ਵਾਰਿਸ"

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ਉਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ, ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਇਸ ਵਿੱਚ ਤੰਬਾਕੂ ਵਰਗੇ ਪਦਾਰਥ ਪਾਏ ਜਾ ਰਹੇ ਹਨ।

ਇਸ ਉਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗਲ ਹੈ। ਉਨ੍ਹਾਂ ਕਿਹਾ ਤੰਬਾਕੂ ਸਾਡੀ ਬੱਜਰਕਲਾ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਸਿੱਖਾਂ ਨੂੰ ਖਰਾਬ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਕਈ ਸਿੱਖ ਜਿਹੜੇ ਡਿਬਰੂਗੜ੍ਹ ਜੇਲ੍ਹ ਵਿੱਚ ਹਨ, ਉਹ ਅੰਮ੍ਰਿਤਧਾਰੀ ਹਨ। ਪ੍ਰਤਾਪ ਸਿੰਘ ਨੇ ਕਿਹਾ ਡਿਬਰੂਗੜ੍ਹ ਜੇਲ੍ਹ ਵਿੱਚ ਜਾਣ ਲਈ 25 ਹਜ਼ਾਰ ਰੁਪਏ ਦੇ ਕਰੀਬ ਖਰਚਾ ਆਉਂਦਾ ਹੈ, ਜੋ ਇਹ ਪਰਿਵਾਰਾਂ ਦੇ ਵੱਸ ਦੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਰਵੱਈਆ ਅਖਤਿਆਰ ਕੀਤਾ ਗਿਆ ਹੈ ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਾਡੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋ ਉਥੋਂ ਦੀ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ।



ਕੌਣ ਹੈ ਅੰਮ੍ਰਿਤਪਾਲ ਕਿਉਂ ਹੋਈ ਗ੍ਰਿਫਤਾਰੀ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਲਈ ਵੱਡਾ ਸਵਾਲ ਬਣੀ ਹੋਈ ਸੀ ਤੇ ਹੁਣ ਅੰਮ੍ਰਿਤਪਾਲ ਐਨਐਸਏ ਤਹਿਤ ਡਿਬੜੂਗੜ੍ਹ ਜੇਲ੍ਹ ਵਿੱਚ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ, ਜਿਸ ਦੀ ਭਾਲ ਲਈ ਪੰਜਾਬ ਪੁਲਿਸ ਤੇ ਹੋਰ ਸੂਬਿਆਂ ਦੀ ਪੁਲਿਸ ਵੱਲੋਂ ਸਰਚ ਅਭਿਆਨ ਚਲਾਏ ਜਾ ਰਹੇ ਸਨ। ਅੰਮ੍ਰਿਤਪਾਲ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਜੱਲੂਪੁਰ ਖੇੜਾ ਦਾ ਜੰਮਪਲ ਹੈ ਅਤੇ ਕਪੂਰਥਲਾ ਦੇ ਪੋਲੀਟੈਕਨਿਕ ਕਾਲਜ ਤੋਂ ਪੜਾਈ ਕੀਤੀ ਹੈ। ਪੜਾਈ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੁਬਈ ਚਲਾ ਗਿਆ ਅਤੇ ਉਥੇ ਜਾ ਡਰਾਇਵਰੀ ਕਰਦਾ ਸੀ ਜੋ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਇੱਕੋ ਵਾਰ ਹੀ ਸੁਰਖੀਆਂ ਵਿੱਚ ਆ ਗਿਆ।

ਅੰਮ੍ਰਿਤਪਾਲ ਸਿੰਘ ਇੱਕ ਅਜਿਹਾ ਨਾਂ ਹੈ ਜੋ ਕਿ ਅਚਾਨਕ ਸੁਰਖੀਆਂ ਵਿੱਚ ਆ ਗਿਆ, ਜਦੋਂ ਅੰਮ੍ਰਿਤਪਾਲ ਨੇ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਐਲਾਨਿਆ ਗਿਆ। ਮੁੱਖੀ ਐਲਾਨੇ ਜਾਣ ਤੋਂ ਬਾਅਦ ਸੜਕ ਹਾਦਸੇ ਵਿੱਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੀ ਜਥੇਬੰਦੀ ਦਾ ਸਾਰਾ ਭਾਰ ਅੰਮ੍ਰਿਤਪਾਲ ਹੀ ਸੰਭਾਲ ਰਿਹਾ ਸੀ। ਇਸ ਲਈ ਉਹ ਖੁਫੀਆ ਤੰਤਰ ਦੀ ਰਾਡਾਰ 'ਤੇ ਰਿਹਾ ਤੇ ਹਰ ਪਾਸੇ ਤੋਂ ਅੰਮ੍ਰਿਤਪਾਲ ਉੱਤੇ ਨਜ਼ਰ ਰੱਖੀ ਜਾ ਰਹੀ ਸੀ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਵਿੱਚ ਅੰਮ੍ਰਿਤ ਸੰਚਾਰ ਕਰਨ ਲਈ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਸੀ। ਇਹ ਖਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਕ ਕੱਢੀ ਗਈ। ਉਦੋਂ ਤੋਂ ਅੰਮ੍ਰਿਤਪਾਲ ਸਿੰਘ ਖਾਲਸਾ ਵਹੀਰ ਰਾਹੀਂ ਅੰਮ੍ਰਿਤ ਸੰਚਾਰ ਲਈ ਲਗਾਤਾਰ ਮੀਟਿੰਗਾਂ ਕਰ ਰਿਹਾ ਸੀ।

ਤਿੱਖੀ ਬਿਆਨਬਾਜ਼ੀ ਕਾਰਨ ਰਡਾਰ ਉੱਤੇ ਆਏ ਅੰਮ੍ਰਿਤਪਾਲ: ਮੀਟਿੰਗਾਂ ਵਿੱਚ ਅੰਮ੍ਰਿਤਪਾਲ ਤਿੱਖੀ ਬਿਆਨਬਾਜ਼ੀ ਕਰਦਾ ਸੀ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਉਹ ਹਮੇਸ਼ਾ ਚਰਚਾ ਵਿੱਚ ਰਿਹਾ। ਅੰਮ੍ਰਿਤਪਾਲ ਸਿੰਘ ਦਾ ਕਈ ਵਾਰ ਵਿਰੋਧ ਕੀਤਾ ਜਾ ਚੁੱਕਾ ਹੈ। ਗੁਰਦੁਆਰਾ ਸਾਹਿਬ 'ਚ ਕੁਰਸੀਆਂ ਹਟਾਉਣ ਅਤੇ ਸੋਫ਼ੇ ਨੂੰ ਅੱਗ ਲਗਾਉਣ 'ਤੇ ਵੀ ਰਲਵਾਂ-ਮਿਲਵਾਂ ਪ੍ਰਤੀਕਰਮ ਦੇਖਣ ਨੂੰ ਮਿਲਿਆ। ਫਿਰ ਅਜਨਾਲਾ ਕਾਂਡ ਵਾਪਰਿਆ। ਕੇਸ ਵਾਪਸ ਲੈਣ ਅਤੇ ਸਾਥੀਆਂ ਦੀ ਰਿਹਾਈ ਲਈ ਥਾਣੇ ਦੇ ਬਾਹਰ ਮੀਟਿੰਗ ਕੀਤੀ ਗਈ। ਭੀੜ ਹਿੰਸਕ ਹੋ ਗਈ ਅਤੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਬੇਸ਼ੱਕ ਉਸ ਸਮੇਂ ਪੁਲਿਸ ਨੇ ਸਭ ਕੁਝ ਮੰਨ ਲਿਆ ਸੀ ਅਤੇ ਅੰਮ੍ਰਿਤਪਾਲ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ।

ਕਿਹੜੇ-ਕਿਹੜੇ ਮਾਮਲਿਆਂ ਵਿੱਚ ਲੋੜੀਂਦਾ ਸੀ ਅੰਮ੍ਰਿਤਪਾਲ ਸਿੰਘ : ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੰਗਾਮਾ ਕੀਤਾ। ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ 'ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਸਾਡੇ ਇਕ ਸਾਥੀ ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਉਹ ਬੇਕਸੂਰ ਹੈ। ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਧਮਕੀ ਦਿੱਤੀ ਸੀ ਕਿ ਜੇਕਰ ਉਸ ਦਾ ਨਾਂ ਐਫਆਈਆਰ ਵਿੱਚੋਂ ਨਾ ਹਟਾਇਆ ਗਿਆ, ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਰਿਹਾਅ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਕੀਤੀ ਸੀ।

18 ਮਾਰਚ 2023, ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕੀਤੀ ਸੀ, ਜਿਸ ਵਿੱਚ ਅੱਜ 36 ਦਿਨਾਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕੀ। ਪਹਿਲਾਂ 24 ਤੋਂ 48 ਘੰਟਿਆਂ 'ਚ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਤੱਕ 400 ਤੋਂ ਵੱਧ ਹਿਰਾਸਤ ਵਿੱਚ ਲਏ ਗਏ ਹਨ ਅਤੇ 350 ਤੋਂ ਵੱਧ ਰਿਹਾਅ ਕੀਤੇ ਜਾ ਚੁੱਕੇ ਹਨ। ਉੱਥੇ ਹੀ, ਅੰਮ੍ਰਿਤਪਾਲ ਦੀ ਕਰੀਬੀ ਦੋਸਤ ਪਪਲਪ੍ਰੀਤ ਨੂੰ ਵੀ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਕਿਹੜੇ-ਕਿਹੜੇ ਸਾਥੀ ਉਤੇ ਐਨਐਸਏ : ਇਸ ਸਾਰੀ ਕਾਰਵਾਈ ਵਿੱਚ ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਹੈ। ਇਸਦੇ ਨਾਲ ਹੀ ਦਲਜੀਤ ਕਲਸੀ ਅੰਮ੍ਰਿਤਪਾਲ ਨੂੰ ਆਰਥਿਕ ਮਦਦ ਦੇਣ ਦੇ ਮਾਮਲੇ ਵਿੱਚ ਸਹਿਯੋਗੀ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਬਸੰਤ ਸਿੰਘ ਅਤੇ ਗੁਰਮੀਤ ਸਿੰਘ ਭੂਖਨਵਾਲਾ ਅੰਮ੍ਰਿਤਪਾਲ ਦਾ ਗੰਨਮੈਨ ਸੀ। ਇਸੇ ਲਿਸਟ ਮੁਤਾਬਿਕ ਪ੍ਰਧਾਨ ਮੰਤਰੀ ਬਾਜੇਕੇ ਅੰਮ੍ਰਿਤਪਾਲ ਦਾ ਕੱਟੜ ਸਮਰਥਕ ਸੀ ਅਤੇ ਉਸਦਾ ਸੋਸ਼ਲ ਮੀਡੀਆ ਵੀ ਇਸੇ ਵਲੋਂ ਦੇਖਿਆ ਜਾ ਰਿਹਾ ਸੀ। ਹਰਜੀਤ ਸਿੰਘ ਅੰਮ੍ਰਿਤਪਾਲ ਸਿੰਘ ਦਾ ਚਾਚਾ ਹੈ। ਅੰਮ੍ਰਿਤਪਾਲ ਸਿੰਘ ਦੇ ਨਾਲ ਵਰਿੰਦਰ ਜੌਹਲ, ਕੁਲਵੰਤ ਧਾਲੀਵਾਲ, ਗੁਰਵਿੰਦਰ ਪਾਲ ਸਿੰਘ ਤਿੰਨੋਂ ਸੁਰੱਖਿਆ ਕਰਮੀਆਂ ਵਜੋਂ ਹਾਜਰ ਰਹਿੰਦੇ ਸਨ। ਫਿਲਹਾਲ ਇਹ ਸਾਰੇ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਹੁਣ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਉਨ੍ਹਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਪੁੱਛਗਿੱਛ ਕਰਨਗੀਆਂ। ਹਾਲਾਂਕਿ ਜਿਸ ਕਾਰਨ ਪੰਜਾਬ 'ਚ ਤੂਫਾਨ ਆਇਆ ਸੀ, ਉਹ ਤੂਫਾਨ ਸਿੰਘ ਹਾਲੇ ਤੀਕਰ ਪੁਲਿਸ ਦੀ ਪਕੜ ਤੋਂ ਲਾਂਭੇ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.