ETV Bharat / state

ਸੁਧੀਰ ਸੂਰੀ ਦੀ ਮੌਤ ਕਾਰਨ ਅੰਮ੍ਰਿਤਪਾਲ 'ਤੇ ਭੜਕੀ ਲਕਸ਼ਮੀ ਕਾਂਤਾ ਚਾਵਲਾ !

author img

By

Published : Nov 6, 2022, 9:12 AM IST

Updated : Nov 6, 2022, 9:30 AM IST

ਸੁਧੀਰ ਸੂਰੀ ਦੀ ਮੌਤ 'ਤੇ ਭੜਕੀ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ "ਅੰਮ੍ਰਿਤਪਾਲ ਦੇਸ਼ ਦੇ ਨੌਜਵਾਨਾਂ ਨੂੰ ਵਰਗਲਾ ਰਿਹਾ ਹੈ, ਸਰਕਾਰ ਆਪਣੀ ਜਿੰਮੇਵਾਰੀ ਨੂੰ ਸਮਝੇ।"

Lakshmi Kanta Chawla angry at the death of Sudhir Suri, Sudhir Suri Murder Case
ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ

ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ 'ਤੇ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਦਾ ਖੂਬ ਗੁੱਸਾ ਫੁੱਟਿਆ। ਸ੍ਰੀ ਦੁਰਗਿਆਣਾ ਤੀਰਥ ਵਿਖੇ ਇਕ ਪ੍ਰੈਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਜਿੱਥੇ ਸੁਰੱਖਿਆ ਸੰਬਧੀ ਸਰਕਾਰ ਨੂੰ ਆੜੇ ਹੱਥੀ ਲਿਆ, ਉੱਥੇ ਹੀ ਵਾਰਿਸ ਪੰਜਾਬ ਸੰਸਥਾ ਮੁਖੀ ਅੰਮ੍ਰਿਤਪਾਲ 'ਤੇ ਨੌਜਵਾਨਾਂ ਨੂੰ ਵਰਗਲਾਉਣ ਦੇ ਦੋਸ਼ ਲਾਏ।


ਇਸ ਸਬੰਧੀ ਗਲਬਾਤ ਕਰਦਿਆਂ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸੁਧੀਰ ਸੂਰੀ ਵਰਗੇ ਨੇਤਾ ਦੀ ਇਸ ਤਰ੍ਹਾਂ ਪੁਲਿਸ ਸੁਰੱਖਿਆ ਵਿੱਚ ਮੌਤ ਹੋ ਜਾਣਾ ਮੰਦਭਾਗੀ ਗੱਲ ਹੈ, ਕਿਉਕਿ ਪੁਲਿਸ ਵਲੋਂ ਕਿਤੇ ਨਾ ਕਿਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਅਣਗਹਿਲੀ ਵਰਤੀ ਅਤੇ ਕਾਤਿਲ ਵਲੋਂ ਉਨ੍ਹਾਂ ਨੂੰ ਸ਼ਰੇਆਮ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ, ਪਰ ਪੁਲਿਸ ਮੂਕ ਦਰਸ਼ਕ ਬਣ ਵੇਖਦੀ ਰਹੀ। ਉਨ੍ਹਾਂ ਕਿਹਾ ਕਿ ਅੱਜ ਹਰ ਇਕ ਆਗੂ ਆਪਣੀ ਸੁਰਖਿਆ ਨੂੰ ਲੈ ਕੇ ਛਛੋਪਣ ਵਿੱਚ ਹੈ ਜਿਸ ਨਾਲ ਲੋਕਾਂ ਦਾ ਵਿਸ਼ਵਾਸ ਕਿਤੇ ਨਾ ਕਿਤੇ ਪ੍ਰਸ਼ਾਸ਼ਨ ਅਤੇ ਮਾਹੌਲ ਤੋਂ ਉਠਦਾ ਜਾ ਰਿਹਾ ਹੈ।

ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ

ਵਾਰਿਸ ਪੰਜਾਬ ਸੰਸਥਾ ਦੇ ਆਗੂ ਅੰਮ੍ਰਿਤਪਾਲ 'ਤੇ ਸਵਾਲ ਕਰਦਿਆ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸਥਿਤੀ ਸਰਕਾਰ ਨੂੰ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਉਸ ਦੇ ਭੜਕਾਉਣ ਭਾਸ਼ਨਾਂ ਅਤੇ ਅਲਗਾੳ ਵਰਗੀ ਸਥਿਤੀ 'ਤੇ ਰੋਕ ਲਗਾਉਣੀ ਚਾਹੀਦੀ। ਕਿਉਕਿ, ਉਹ ਲਗਾਤਾਰ ਪੰਜਾਬ ਦੀ ਜਵਾਨੀ ਨੂੰ ਭੜਕਾਉਣ ਭਾਸ਼ਨ ਦੇ ਨਾਲ ਗ਼ਲਤ ਰਾਹ 'ਤੇ ਤੋਰ ਰਿਹਾ ਹੈ ਅਤੇ ਅਜਿਹਾ ਕਦੇ ਵੀ ਬਰਦਾਸ਼ਤ ਵੀ ਨਹੀਂ ਕੀਤਾ ਜਾਵੇਗਾ।

ਦੱਸ ਦਈਏ ਕਿ ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿੱਚ ਹਿੰਦੂ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਿੰਦੂ ਨੇਤਾ ਸੁਧੀਰ ਸੂਰੀ ਦੀ ਲਾਸ਼ ਦਾ ਪੋਸਟਮਾਰਟਮ (Sudhir suri news) ਕਰਵਾਇਆ ਗਿਆ। ਸੂਰੀ ਨੂੰ ਕੁੱਲ 4 ਗੋਲੀਆਂ ਲੱਗੀਆਂ। ਜਿਸ ਵਿਚ 3 ਗੋਲੀਆਂ ਉਸ ਦੇ ਸਰੀਰ ਵਿਚ ਲੱਗੀਆਂ ਸਨ। ਚੌਥਾ ਮੋਢੇ ਤੋਂ ਪਾਰ ਹੋ ਗਿਆ। ਅੰਦਰੂਨੀ ਅੰਗ ਡੈਮੇਜ਼ ਹੋਣ ਕਾਰਨ ਸੁਧੀਰ ਸੂਰੀ ਦੀ ਮੌਤ ਹੋ ਗਈ। ਸੂਰੀ ਨੂੰ 4 ਗੋਲੀਆਂ ਲੱਗੀਆਂ, ਜਿਸ ਚੋ 2 ਛਾਤੀ ਕੋਲ, 1 ਮੋਢੇ ਅਤੇ 1 ਢਿੱਡ ਵਿੱਚ ਲੱਗੀ ਸੀ।


ਮੁਲਜ਼ਮ ਸੰਦੀਪ ਸੰਨੀ 7 ਦਿਨਾਂ ਪੁਲਿਸ ਰਿਮਾਂਡ 'ਤੇ: ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਪੁਲਿਸ ਵੱਲੋਂ ਸ਼ੁਕਰਵਾਰ ਨੂੰ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਸੰਨੀ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੰਦੀਪ ਸੰਨੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਸੰਦੀਪ ਸੰਨੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਕਾਰਨਾਂ ਅਤੇ ਮੁੱਖ ਸਾਜਿਸ਼ਕਰਤਾ ਦਾ ਖੁਲਾਸਾ ਹੋ ਸਕੇ।

ਇਹ ਵੀ ਪੜ੍ਹੋ: Sudhir Suri Murder Case Updates: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਸੁਰੱਖਿਆ ਬਲ ਤੈਨਾਤ

Last Updated : Nov 6, 2022, 9:30 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.