ETV Bharat / state

ਮਜੀਠੀਆ ਤੇ ਸਿੱਧੂ ਦੀ ਜੱਫੀ: ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ- ਸਾਰੇ ਮਿਲ ਇੱਕ ਵੱਖਰੀ ਪਾਰਟੀ ਬਣਾ ਲਓ

author img

By

Published : Jun 3, 2023, 11:11 AM IST

ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਕੈਬਨਿਟ ਥਾਂ ਅਤੇ ਨਵਾਂ ਅਹੁਦਾ ਮਿਲਣ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਮਜੀਠੀਆ ਤੇ ਸਿੱਧੂ ਦੀ ਜੱਫੀ ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਇਹਨਾਂ ਨੂੰ ਮਿਲਕੇ ਇੱਕ ਵੱਖਰੀ ਪਾਰਟੀ ਬਣਾ ਲੈਣੀ ਚਾਹੀਦੀ ਹੈ।

Minister Laljit Singh Bhullar
Minister Laljit Singh Bhullar

ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਬਿਆਨ

ਅੰਮ੍ਰਿਤਸਰ: ਪਿਛਲੇ ਦਿਨੀਂ ਆਪ ਸਰਕਾਰ ਦੇ ਵਿੱਚ ਸਥਾਨਕ ਸਰਕਾਰਾਂ ਮੰਤਰੀ ਇੰਦਰਜੀਤ ਸਿੰਘ ਨਿੱਜਰ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ 2 ਨਵੇਂ ਮੰਤਰੀ ਕੈਬਨਿਟ ਵਿੱਚ ਲਿਆਂਦੇ ਗਏ ਤੇ ਕੈਬਨਿਟ ਦੇ ਵਿੱਚ ਮੰਤਰੀਆਂ ਦੇ ਮੰਤਰਾਲੇ ਵੀ ਵੰਡੇ ਗਏ। ਇਸੇ ਤਹਿਤ ਹੀ ਕੁਲਦੀਪ ਸਿੰਘ ਧਾਲੀਵਾਲ ਤੋਂ ਪੰਚਾਇਤੀ ਮੰਤਰਾਲਿਆ ਵਾਪਸ ਲੈ ਕੇ ਪੰਚਾਇਤੀ ਮੰਤਰਾਲਿਆ ਹੁਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਗਿਆ। ਇਸ ਤੋਂ ਬਾਅਦ ਮੰਤਰੀ ਲਾਲ ਜੀਤ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ।

ਮੰਤਰੀ ਲਾਲਜੀਤ ਸਿੰਘ ਭੁੱਲਰ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ:- ਇਸ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਬੜੀ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਜਿਸ ਤਰੀਕੇ ਨਾਲ ਪਹਿਲਾਂ ਟਰਾਂਸਪੋਰਟ ਮੰਤਰੀ ਵਜੋਂ ਉਹ ਆਪਣੀਆਂ ਸੇਵਾਵਾਂ ਨੂੰ ਦਿੰਦੇ ਆ ਰਹੇ ਹਨ, ਇਸੇ ਤਰੀਕੇ ਹੀ ਹੁਣ ਉਹ ਪੰਚਾਇਤੀ ਮੰਤਰਾਲੇ ਵਿੱਚ ਵੀ ਆਪਣੀਆਂ ਸੇਵਾਵਾਂ ਪੰਜਾਬ ਵਾਸੀਆਂ ਨੂੰ ਦੇਣਗੇ।

ਰਾਜਸੀ ਪਾਰਟੀਆਂ ਦੇ ਲੀਡਰ ਅੰਦਰੋਂ ਇੱਕ ਹਨ:- ਪਿਛਲੇ ਦਿਨੀਂ ਇਕ ਪ੍ਰੋਗਰਾਮ ਦੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੀ ਆਪਸੀ ਮਿਲਣੀ ਵਿੱਚ ਪਾਈ ਜੱਫੀ ਤੋਂ ਬਾਅਦ ਰਾਜਨੀਤੀ ਵਿੱਚ ਚਰਚਾ ਛਿੜ ਗਈ ਹੈ, ਇਸ ਉੱਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਤੇ ਇਸ ਤੋਂ ਇਲਾਵਾ ਹੋਰ ਵੀ ਜਿੰਨੇ ਰਾਜਸੀ ਪਾਰਟੀ ਦੇ ਲੀਡਰ ਹਨ, ਇਹ ਅੰਦਰੋਂ ਇੱਕ ਹੀ ਹਨ। ਇਹਨਾਂ ਸਾਰਿਆਂ ਨੂੰ ਭਗਵੰਤ ਸਿੰਘ ਮਾਨ ਦਾ ਡਰ ਸਤਾ ਰਿਹਾ ਹੈ ਅਤੇ ਇਹਨਾਂ ਸਾਰਿਆਂ ਨੂੰ ਇਕ ਹੋ ਕੇ ਆਪਣੀ ਇਕ ਵੱਖਰੀ ਪਾਰਟੀ ਬਣਾ ਲੈਣੀ ਚਾਹੀਦੀ ਹੈ।

ਬਰਜਿੰਦਰ ਸਿੰਘ ਹਮਦਰਦ ਨੂੰ ਬਰਜਿੰਦਰ ਸਿੰਘ ਹਮਦਰਦ ਦਾ ਸਾਹਮਣਾ ਕਰਨਾ ਚਾਹੀਦਾ :- ਇਸ ਦੇ ਨਾਲ ਹੀ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤੇ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਗਰ ਬਰਜਿੰਦਰ ਸਿੰਘ ਹਮਦਰਦ ਸੱਚੇ ਹਨ, ਉਨ੍ਹਾਂ ਨੂੰ ਵਿਜੀਲੈਂਸ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਵਿਜੀਲੈਂਸ ਕਦੇ ਵੀ ਗਲਤ ਕਾਰਵਾਈ ਨਹੀਂ ਕਰੇਗੀ। ਇਸ ਦੇ ਨਾਲ ਹੀ ਬੋਲਦੇ ਹੋਏ, ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਦੀਪ ਜਾਖੜ ਵਿਚਾਲੇ ਜੰਗ ਛਿੜੀ ਹੈ, ਦਰਅਸਲ ਹਰੇਕ ਕਾਂਗਰਸੀ ਵਿਧਾਇਕ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਦਾਅਵੇਦਾਰ ਸਮਝਦਾ ਹੈ ਅਤੇ ਮੁੱਖ ਮੰਤਰੀ ਦੀ ਦੌੜ ਵਿੱਚ ਲੱਗੇ ਹੋਏ ਹਨ ਕਰਕੇ ਇਕ-ਦੂਸਰੇ ਦੇ ਖ਼ਿਲਾਫ਼ ਬੋਲ ਰਹੇ ਹਨ।



ਸਿੱਧੂ ਤੇ ਮਜੀਠੀਆਂ ਦੀ ਜੱਫੀ ਨੇ ਚਰਚਾ ਛੇੜੀ:- ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲ ਪਹਿਲਾਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਵਿਧਾਨ ਸਭਾ ਦੇ ਅੰਦਰ ਹੋਈ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਦੋਵੇਂ ਨੇਤਾਵਾਂ ਵਿੱਚ ਕਾਫ਼ੀ ਤਲਖੀਬਾਜ਼ੀ ਨੂੰ ਮਿਲਦੀ ਸੀ। ਵਿਧਾਨਸਭਾ ਚੋਣਾਂ 2012 ਦੇ ਵਿੱਚ ਹੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਮਜੀਠੇ ਹਲਕੇ ਦੀ ਸੀਟ ਛੱਡ ਕੇ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਚੋਣ ਲੜਨ ਦਾ ਫੈਂਸਲਾ ਲਿਆ ਸੀ ਅਤੇ ਦੋਵਾਂ ਨੇਤਾਵਾਂ ਦੇ ਵਿੱਚ ਆਪਸੀ ਖੁੰਦਕਬਾਜ਼ੀ ਦੇਖਣ ਨੂੰ ਮਿਲਦੀ ਸੀ। ਪਰ ਪਿਛਲੇ ਦਿਨੀਂ ਹੋਈ ਮੀਟਿੰਗ ਦੌਰਾਨ ਦੋਨਾਂ ਨੇਤਾਵਾਂ ਨੇ ਪਾਈ ਜੱਫੀ ਹੁਣ ਰਾਜਨੀਤੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.