ETV Bharat / state

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹੈ ਮਾਘੀ ਦਾ ਪਵਿੱਤਰ ਦਿਹਾੜਾ

author img

By

Published : Jan 14, 2023, 11:07 AM IST

The holy day of Maghi was celebrated at Sachkhand Sri Harmandir Sahib
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ ਹੈ। ਚਾਲੀ ਮੁਕਤਿਆਂ ਦੀ ਯਾਦ (Remembering the forty martyrs) ਵਿੱਚ ਮਨਾਏ ਗਏ ਇਸ ਪਵਿੱਤਰ ਦਿਹਾੜੇ ਵਿੱਚ ਸੰਗਤ ਨੇ ਸੱਚਖੰਡ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਇਸ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਤੋਂ ਵੀ ਸੰਗਤ ਪਹੁੰਚੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ

ਅੰਮ੍ਰਿਤਸਰ: ਹਰ ਸਾਲ ਪੰਜਾਬ ਵਿੱਚ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਅੱਜ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪਵਿੱਤਰ ਦਿਹਾੜੇ ਮੌਕੋੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆਕੇ ਮੱਥਾ ਟੇਕਿਆ ਅਤੇ ਇਸ਼ਨਾਨ ਕੀਤਾ।

ਮਾਘੀ ਮੌਕੇ ਸੰਗ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਏ ਗਏ ਇਸ ਪਵਿੱਤਰ ਦਿਹਾੜੇ ਵਿੱਚ ਸੰਗਤ ਨੇ ਸੱਚਖੰਡ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਇਸ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਤੋਂ ਵੀ ਸੰਗਤ ਪਹੁੰਚੀ।

40 ਮੁਕਤਿਆਂ ਦੀ ਯਾਦ : ਇਸ ਮੌਕੇ ਸ੍ਰੀ ਹਰਮੰਦਿਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਦੱਸਿਆ ਕਿ ਮਾਘੀ ਦਾ ਪਵਿੱਤਰ ਦਿਹਾੜਾ ਸਿੱਖ ਧਰਮ ਵਿੱਚ 40 ਮੁਕਤਿਆਂ ਦੀ ਮਹਾਨ ਕੁਰਬਾਨੀ ਨਾਲ ਵੀ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਸੰਗਰਾਂਦ ਦੇ ਨਾਲ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਅਤੇ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲੱਗਦਾ ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਉੱਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ।

ਮਾਘੀ ਮੌਕੇ ਖ਼ਾਸ ਪ੍ਰਬੰਧ: ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਮਾਘੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ। ਸੇਵਾਦਾਰਾਂ ਮੁਤਾਬਿਕ ਸੰਗਤ ਲਈ ਗਰਮ ਪਾਣੀ ਦਾ ਖਾਸ ਤੌਰ ਉੱਤੇ ਪ੍ਰਬੰਧ ਠੰਢ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਗਰ ਵਿੱਚ ਸੰਗਤ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਮਾਘੀ ਦੇ ਮੱਦੇਨਜ਼ਰ ਖ਼ਾਸ ਤੌਰ ਉੱਤੇ ਗੁਰਮਤਿ ਸਮਾਗਮ ਉਲੀਕੇ ਜਾਣਗੇ।

ਸਰਬੱਤ ਦੇ ਭਲੇ ਲਈ ਅਰਦਾਸ: ਇਸ ਮੌਕੇ ਸੱਚਖੰਡ ਵਿਖੇ ਮੱਥਾ ਟੇਕਣ ਪਹੁੰਚੀ ਸੰਗਤ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਹਰਮੰਦਿਰ ਸਾਹਿਬ ਪਹੁੰਚੀ ਰੁਹਾਨੀ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਚਖੰਡ ਵਿਖੇ ਨਤਮਸਤਕ ਹੋਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਂਸਦ ਸੰਤੋਖ ਸਿੰਘ ਚੌਧਰੀ ਦਾ ਹੋਇਆ ਦੇਹਾਂਤ, ਭਾਰਤ ਜੋੜੋ ਯਾਤਰਾ ਦੌਰਾਨ ਪਿਆ ਦਿਲ ਦਾ ਦੌਰਾ


ETV Bharat Logo

Copyright © 2024 Ushodaya Enterprises Pvt. Ltd., All Rights Reserved.