ETV Bharat / state

MP Simranjit Mann's Statement on BJP : ਸਿਮਰਨਜੀਤ ਮਾਨ ਬੋਲੇ-2024 ਵਿੱਚ ਸਿੱਖਾਂ ਦੇ ਆਧਾਰ 'ਤੇ ਚੋਣ ਜਿੱਤਣਾ ਚਾਹੁੰਦੀ ਹੈ ਭਾਜਪਾ

author img

By ETV Bharat Punjabi Team

Published : Oct 2, 2023, 10:09 PM IST

ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ (MP Simranjit Mann's Statement on BJP) ਭਾਰਤੀ ਜਨਤਾ ਪਾਰਟੀ 2024 ਦੀਆਂ ਚੋਣਾਂ ਸਿੱਖ ਭਾਈਚਾਰੇ ਨੂੰ ਅਧਾਰ ਬਣਾ ਕੇ ਜਿੱਤਣਾ ਚਾਹੁੰਦੀ ਹੈ।

Member of Parliament Simranjit Singh Mann's statement on BJP
MP Simranjit Mann's Statement on BJP : ਸਿਮਰਨਜੀਤ ਮਾਨ ਬੋਲੇ-2024 ਵਿੱਚ ਸਿੱਖਾਂ ਦੇ ਆਧਾਰ 'ਤੇ ਚੋਣ ਜਿੱਤਣਾ ਚਾਹੁੰਦੀ ਹੈ ਭਾਜਪਾ

ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਸੰਬੋਧਨ ਕਰਦੇ ਹੋਏ।

ਅੰਮ੍ਰਿਤਸਰ : ਕੈਨੇਡਾ ਦੇ ਵਿੱਚ ਹੋਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਲਗਾਤਾਰ (MP Simranjit Mann's Statement on BJP) ਸਿੱਖ ਜਗਤ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਹੁਣ ਇੱਕ ਵਿਸ਼ਾਲ ਮਾਰਚ ਪੰਜਾਬ ਦੇ ਅਲੱਗ ਅਲੱਗ ਜਿਲਿਆਂ ਵਿੱਚ ਕੱਢਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਇਸ ਮਾਰਚ ਦੀ ਅਗਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਰਚ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਦੇਰ ਰਾਤ ਅੰਮ੍ਰਿਤਸਰ ਪਹੁੰਚਿਆ ਸੀ ਅਤੇ ਅੱਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਇਹ ਮਾਰਚ ਰਵਾਨਾ ਹੋਇਆ ਹੈ।

ਵਿਦੇਸ਼ਾਂ 'ਚ ਨੌਜਵਾਨਾਂ ਦੇ ਕਤਲ : ਉਹਨਾਂ ਕਿਹਾ ਕਿ ਦੇਸ਼ ਦੀਆਂ ਬਹੁਤ ਸਾਰੀਆਂ ਏਜੰਸੀਆਂ ਸਿੱਖਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਦਾ ਸਾਫ ਸਿੱਟਾ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਬੈਠੇ ਸਿੱਖ ਨੌਜਵਾਨਾਂ ਦਾ ਕਤਲ ਕਰਕੇ ਉਹਨਾਂ ਨੇ (BJP and Simranjit Mann statement) ਸਾਬਿਤ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮੁਸਲਮਾਨਾਂ ਦੇ ਉੱਤੇ ਤਸ਼ੱਦਦ ਢਾਹ ਕੇ ਅਤੇ ਉਹਨਾਂ ਦੇ ਕਤਲ ਕਰਵਾਉਣ ਤੋਂ ਬਾਅਦ ਚੋਣਾਂ ਲੜਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ 2024 ਦੇ ਵਿੱਚ ਉਹਨਾਂ ਵੱਲੋਂ ਸਿੱਖਾਂ ਦੇ ਉੱਤੇ ਹਮਲੇ ਕਰ ਉਹਨਾਂ ਦੀਆਂ ਹੱਤਿਆਵਾਂ ਦੇ ਸਿਰ ਉੱਤੇ ਹੀ ਆਪਣੀ ਚੋਣ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਇਸ ਵਿੱਚ ਉਹਨਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਵਾਂਗੇ, ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਇਸੇ ਕਰਕੇ ਹੀ ਇਹ ਮਾਰਚ ਪੰਜਾਬ ਵਿੱਚ ਕੱਢ ਰਹੇ ਹਾਂ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.