ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਇਆ ਗਿਆ ਮੀਰੀ ਪੀਰੀ ਦਿਵਸ, ਸੀਐਮ ਮਾਨ ਨੇ ਟਵੀਟ ਕਰ ਦਿੱਤੀ ਵਧਾਈ

author img

By

Published : Jun 28, 2023, 12:53 PM IST

Miri Piri Diwas
Miri Piri Diwas

ਅੱਜ ਸ਼੍ਰੋਮਣੀ ਕਮੇਟੀ ਵੱਲੋ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਰਧਾ ਤੇ ਸਤਿਕਾਰ ਨਾਲ ਮੀਰੀ ਪੀਰੀ ਦਿਵਸ ਮਨਾਇਆ ਗਿਆ ਹੈ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਹੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਸੀ। ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਇਆ ਗਿਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ: ਅੱਜ ਬੁੱਧਵਾਰ ਨੂੰ ਮੀਰੀ-ਪੀਰੀ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਿਤ ਸਮਾਗਮ ਕਰਵਾਏ ਗਏ। ਸੰਗਤਾਂ ਨੂੰ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪਾਈਆਂ ਸਨ, ਇਹ ਇਤਿਹਾਸਕ ਕਿਰਪਾਨਾਂ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਹਨ। ਮੀਰੀ ਪੀਰੀ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈਆਂ।

ਜਥੇਦਾਰ ਦਾ ਕੌਮ ਨੂੰ ਸੰਦੇਸ਼: ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਗਿਆ। ਇਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਅੱਜ ਦੇ ਸ਼ੁਭ ਦਿਹਾੜੇ ਉੱਤੇ ਤਖ਼ਤ ਉੱਤੇ ਸੁਭਾਏਮਾਨ ਹੋ ਕੇ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸੀ ਅਤੇ ਸਮੂਹ ਸਿੱਖਾਂ ਨੂੰ ਸ਼ਸ਼ਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ ਗਏ ਸੀ। ਅੱਜ ਸਤਿਗੁਰੂ ਸਾਹਿਬ ਦੇ ਤਖ਼ਤ ਬਿਰਾਜਨ ਅਤੇ ਮੀਰੀ ਪੀਰੀ ਦੀਆਂ ਦੋ ਸ਼੍ਰੀ ਸਾਹਿਬ ਧਾਰਨ ਕਰਨ ਉੱਤੇ ਸਭ ਨੂੰ ਵਧਾਈ।

ਸੰਗਤਾਂ ਦੇ ਲਈ ਪੁਖਤਾ ਪ੍ਰਬੰਧ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ, ਉਨ੍ਹਾਂ ਨਾਲ ਗੁਰੂ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ, ਜਿਨ੍ਹਾਂ ਦਾ ਅੱਜ ਮੀਰੀ ਪੀਰੀ ਦਿਵਸ ਮਨਾ ਰਹੇ ਹਾਂ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂਘਰ ਵਿਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਪਾਈਆਂ ਸਨ, ਜੋ ਕਿ ਇਤਿਹਾਸਕ ਕਿਰਪਾਨਾਂ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਹਨ ਉਨ੍ਹਾਂ ਦੇ ਦਰਸ਼ਨ ਵੀ ਕਰਵਾਏ ਗਏ ਹਨ।

ਸੀਐਮ ਮਾਨ ਨੇ ਕੀਤਾ ਟਵੀਟ: ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦਿਆ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ -

ਭਗਤੀ ਤੇ ਸ਼ਕਤੀ ਦਾ ਸੁਮੇਲ ਮੀਰੀ ਪੀਰੀ ਦਿਵਸ…“ਦੋ ਤਲਵਾਰਾਂ ਬੱਧੀਆਂ, ਇੱਕ ਮੀਰੀ ਦੀ ਇੱਕ ਪੀਰੀ ਦੀ, ਇੱਕ ਅਜ਼ਮਤ ਦੀ, ਇੱਕ ਰਾਜ ਦੀ ਇੱਕ ਰਾਖੀ ਕਰੇ ਵਜੀਰੀ ਦੀ, ਸਰਬ-ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਲਦੇ ਮੀਰੀ ਪੀਰੀ ਦੇ ਨਿਸ਼ਾਨ ਸਾਹਿਬ ਸਿੱਖ ਕੌਮ ਦੀ ਹਮੇਸ਼ਾ ਅਗਵਾਈ ਕਰਦੇ ਰਹਿਣਗੇ…ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਚਰਨਾਂ ‘ਚ ਕੋਟਾਨਿ ਕੋਟਿ ਪ੍ਰਣਾਮ ਕਰਦਾ ਹਾਂ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ

  • ਭਗਤੀ ਤੇ ਸ਼ਕਤੀ ਦਾ ਸੁਮੇਲ ਮੀਰੀ ਪੀਰੀ ਦਿਵਸ…
    “ਦੋ ਤਲਵਾਰਾਂ ਬੱਧੀਆਂ, ਇੱਕ ਮੀਰੀ ਦੀ ਇੱਕ ਪੀਰੀ ਦੀ
    ਇੱਕ ਅਜ਼ਮਤ ਦੀ, ਇੱਕ ਰਾਜ ਦੀ ਇੱਕ ਰਾਖੀ ਕਰੇ ਵਜੀਰੀ ਦੀ

    ਸਰਬ-ਉੱਚ ਅਸਥਾਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਲਦੇ ਮੀਰੀ ਪੀਰੀ ਦੇ ਨਿਸ਼ਾਨ ਸਾਹਿਬ ਸਿੱਖ ਕੌਮ ਦੀ ਹਮੇਸ਼ਾ ਅਗਵਾਈ ਕਰਦੇ ਰਹਿਣਗੇ…ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ… pic.twitter.com/ApthshfDXV

    — Bhagwant Mann (@BhagwantMann) June 28, 2023 " class="align-text-top noRightClick twitterSection" data=" ">

ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਤੋਂ ਹੋਈ: ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅਗੇ ਇਹੋ ਅਰਜ ਕੀਤੀ ਦੇਸ਼ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਸੀ ਤੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ।

ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਤੋਂ ਹੋਈ। ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.