ETV Bharat / state

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਇਕ ਹੋਰ ਤੇ ਆਖਰੀ ਮੌਕਾ

author img

By

Published : Jul 8, 2023, 3:25 PM IST

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਗੁਰਦੁਆਰਾ ਐਕਟ ਵਿੱਚ ਸੋਧ ਲਈ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਤਲਬ ਕੀਤਾ ਸੀ, ਪਰ ਦੋ ਵਾਰ ਸੱਦਣ ਦੇ ਬਾਵਜੂਦ ਉਹ ਨਹੀਂ ਪਹੁੰਚੇ। ਹੁਣ ਜਥੇਦਾਰ ਵੱਲੋਂ ਉਨ੍ਹਾਂ ਨੂੰ ਇਕ ਹੋਰ ਤੇ ਆਖਰੀ ਮੌਕਾ ਦਿੱਤਾ ਹੈ।

Mutwazi Jathedar Bhai Dhyan Singh Mand gave one more and last chance to Chief Minister mann
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਇਕ ਹੋਰ ਤੇ ਆਖਰੀ ਮੌਕਾ

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿੱਤਾ ਇਕ ਹੋਰ ਤੇ ਆਖਰੀ ਮੌਕਾ

ਅੰਮ੍ਰਿਤਸਰ : 2015 ਵਿੱਚ ਹੋਏ ਸਰਬੱਤ ਖਾਲਸਾ ਨਾਮਕ ਇਕੱਠ ਵਿਚ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਆ ਕੇ 28 ਜੂਨ ਦਾ ਸਮਾਂ ਦੇ ਕੇ ਤਲਬ ਕੀਤਾ ਸੀ। ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਈ ਮੰਡ ਨੇ ਸਿੱਖ ਗੁਰਦੁਆਰਾ ਐਕਟ ਵਿਚ ਦਖਲ ਦੇਣ ਲਈ ਮੁੱਖ ਮੰਤਰੀ ਮਾਨ ਨੂੰ ਉਸ ਸਮੇਂ ਨਾ ਆਉਣ 'ਤੇ ਇਕ ਹੋਰ 8 ਜੁਲਾਈ ਲਈ ਪੇਸ਼ ਹੋਣ ਲਈ ਆਖਰੀ ਮੌਕਾ ਦਿੱਤਾ ਸੀ ਤੇ ਇੱਕ ਵਾਰ ਫਿਰ ਤੋਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ 19 ਜੁਲਾਈ ਨੂੰ ਇਕ ਹੋਰ ਤੇ ਆਖਰੀ ਮੌਕੇ ਦਾ ਸੰਦੇਸ਼ ਦਿੰਦਿਆਂ ਆਦੇਸ਼ ਕੀਤਾ ਹੈ ਕਿ ਭਗਵੰਤ ਸਿੰਘ ਮਾਨ ਆਪਣਾ ਸਪਸ਼ੀਕਰਨ ਦੇਵੇ ਨਹੀਂ ਤਾਂ ਪੰਥਕ ਰਿਵਾਇਤਾਂ ਅਨੁਸਾਰ ਫੈਸਲਾ ਲਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਪੰਥਕ ਹੁਕਮ : ਭਾਈ ਮੰਡ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਤਰਨ ਪ੍ਰਸਾਰਨ ਬਾਰੇ ਚੱਲੇ ਵਿਵਾਦ ਵਿੱਚ, ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਅਖੌਤੀ ਸੋਧ ਦਾ ਮਤਾ ਪਾਸ ਕਰ ਕੇ, ਗੁਰਦੁਆਰਿਆਂ ਵਿੱਚ ਸਰਕਾਰੀ ਦਖਲ ਦਾ ਰਾਹ ਪੱਧਰਾ ਕਰਨ ਅਤੇ ਸਿੱਖਾਂ ਦੇ ਦਾਹੜੇ ਦਾ ਮਜ਼ਾਕ ਉਡਾਉਣ ਬਦਲੇ, ਖਾਲਸਾਈ ਰਵਾਇਤਾਂ ਅਨੁਸਾਰ ਕਾਰਵਾਈ ਕਰਦਿਆਂ, ਸਰਬੱਤ ਖਾਲਸਾ ਵੱਲੋਂ ਬਖਸ਼ਿਸ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਦੇ ਫਰਜ਼ ਨਿਭਾਉਂਦਿਆਂ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪਹਿਲਾਂ 8 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਸੀ ਪਰ ਪਤਾ ਨਹੀਂ ਕਿਹੜੇ ਕਾਰਨਾਂ ਕਰ ਕੇ ਤੁਸੀਂ ਆਉਣਾ ਵਾਜ਼ਿਬ ਨਹੀਂ ਸਮਝਿਆ ਜਾਂ ਫਿਰ ਤਾਕਤ ਦੇ ਗਰੂਰ ਵਿੱਚ ਧਾਤਮਿਕ ਰਵਾਇਤਾਂ ਨੂੰ ਜਾਣਬੁੱਝਕੇ ਅਣਗੌਲਿਆਂ ਕੀਤਾ ਗਿਆ ਹੈ।

ਜੇਕਰ ਹੁਣ ਨਾ ਪੇਸ਼ ਪੋਏ ਤਾਂ ਪੰਥਕ ਰਿਵਾਇਤਾਂ ਅਨੁਸਾਰ ਹੋਵੇਗੀ ਕਾਰਵਾਈ : ਅਜਿਹਾ ਕਰ ਕੇ ਤੁਸੀਂ ਇੱਕ ਹੋਰ ਗੁਨਾਹ ਕਰ ਰਹੇ ਹੋ, ਪਰ ਇਹ ਰੂਹਾਨੀ ਤਖਤ ਹਰ ਪ੍ਰਾਣੀ ਨੂੰ ਮੌਕਾ ਦਿੰਦਾ ਹੈ ਕਿ ਉਹ ਆਪਣੀ ਭੁੱਲ ਦਾ ਅਹਿਸਾਸ ਕਰ ਕੇ, ਆਪਣਾ ਜੀਵਨ ਸੁਧਾਰਨ ਦਾ ਭਾਗੀਦਾਰ ਬਣ ਸਕੇ। ਇਸ ਵਾਸਤੇ ਤੁਹਾਨੂੰ ਇੱਕ ਮੌਕਾ ਹੋਰ ਦਿੱਤਾ ਜਾਂਦਾ ਹੈ ਕਿ ਰਾਜਸੀ ਤਾਕਤ ਦਾ ਹੰਕਾਰ ਛੱਡਕੇ, ਅਕਾਲ ਤਖਤ ਸਾਹਿਬ ਜਾਂ ਸਿੱਖ ਕੌਮ ਨਾਲ ਮੱਥਾ ਲਾਉਣ ਦਾ ਭਰਮ ਤਿਆਗਦਿਆਂ, ਮਿਤੀ 19 ਜੁਲਾਈ 2023 ਨੂੰ ਅਕਾਲ ਤਖਤ ਸਾਹਿਬ ਤੇ 11 ਵਜੇ ਪੇਸ਼ ਹੋਕੇ ਆਪਣਾ ਪੱਖ ਸਪਸ਼ਟ ਕਰ ਸਕਦੇ ਹੋ, ਜੇ ਤੁਸੀਂ ਇਸ ਆਦੇਸ਼ ਨੂੰ ਵੀ ਅਣਗੌਲਿਆਂ ਕਰਦੇ ਹੋ ਤਾਂ ਸਮਝ ਲਿਆ ਜਾਵੇਗਾ ਕਿ ਤੁਸੀਂ ਸਿੱਖ ਰਵਾਇਤਾਂ ਅਤੇ ਮਰਿਆਦਾ ਦਾ ਸਤਿਕਾਰ ਨਹੀਂ ਕਰਦੇ ਅਤੇ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਤੋਂ ਆਕੀ ਹੋ। ਅਜਿਹੇ ਹਾਲਾਤ ਵਿੱਚ, ਹੋਰ ਮੌਕਾ ਦਿੱਤੇ ਬਗੈਰ ਤੁਹਾਡੇ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.