ETV Bharat / state

'ਨਵਜੋਤ ਸਿੱਧੂ ਕਹਿਣ ਤਾਂ ਮੈਂ ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨੀ ਛੱਡਣ ਲਈ ਤਿਆਰ'

author img

By

Published : Sep 29, 2021, 6:53 PM IST

ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਦਮਨਪ੍ਰੀਤ ਸਿੰਘ ਉਪਲ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਉਨ੍ਹਾਂ ਨੂੰ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੱਧੂ ਉਨ੍ਹਾਂ ਨੂੰ ਇਸ਼ਾਰਾ ਵੀ ਕਰਦੇ ਹਨ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਤਿਆਰ ਹੈ।

ਅਮਿਤ ਸ਼ਾਹ ਨੂੰ ਮਿਲਣ ਪੰਹੁਚੇ ਕੈਪਟਨ ਅਮਰਿੰਦਰ ਸਿੰਘ
ਅਮਿਤ ਸ਼ਾਹ ਨੂੰ ਮਿਲਣ ਪੰਹੁਚੇ ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ: ਪੰਜਾਬ ਕਾਂਗਰਸ 'ਚ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਦੇ ਲੋਕਾਂ ਦੀ ਅਵਾਜ਼ ਬਣਨ ਦਾ ਦਾਅਵਾ ਕਰਦਿਆਂ ਨਵਜੋਤ ਸਿੱਧੂ ਵਲੋਂ ਪਹਿਲਾਂ ਲਗਾਤਾਰ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ ਜਾਂਦੇ ਸਨ। ਜਿਸ ਦੇ ਚੱਲਦਿਆਂ ਕੈਪਟਨ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਉਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਫੇਰਬਦਲ ਹੋਇਆ ਅਤੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ। ਉਸ ਤੋਂ ਬਾਅਦ ਕੈਬਨਿਟ 'ਚ ਵੀ ਵਿਸਥਾਰ ਹੋਇਆ। ਇਸ ਦੇ ਬਾਵਜੂਦ ਬੀਤੇ ਦਿਨੀਂ ਕਾਂਗਰਸ 'ਚ ਭੂਚਾਲ ਆਇਆ, ਜਦੋਂ ਨਵਜੋਤ ਸਿੱਧੂ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ।

ਇਸ 'ਤੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਦਮਨਪ੍ਰੀਤ ਸਿੰਘ ਉਪਲ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਉਨ੍ਹਾਂ ਨੂੰ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੱਧੂ ਉਨ੍ਹਾਂ ਨੂੰ ਇਸ਼ਾਰਾ ਵੀ ਕਰਦੇ ਹਨ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨਾਲ ਉਨ੍ਹਾਂ ਦੀ ਅਜੇ ਕੋਈ ਗੱਲ ਨਹੀਂ ਹੋਈ, ਅਤੇ ਜਲਦ ਹੀ ਉਹ ਸਿੱਧੂ ਨੂੰ ਮਿਲਣਗੇ।

'ਨਵਜੋਤ ਸਿੱਧੂ ਕਹਿਣ ਤਾਂ ਮੈਂ ਇੰਪਰੂਵਮੈਂਟ ਦੀ ਚੇਅਰਮੈਨੀ ਛੱਡਣ ਲਈ ਤਿਆਰ'

ਇਹ ਵੀ ਪੜ੍ਹੋ:ਜਿੰਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਗਈ, ਉਨ੍ਹਾਂ ਨੂੰ ਨਹੀਂ ਪੰਜਾਬ ਦੀ ਕੋਈ ਸਮਝ: ਮਨੀਸ਼ ਤਿਵਾੜੀ

ਚੇਅਰਮੈਨ ਦਮਨਪ੍ਰੀਤ ਨੇ ਕਿਹਾ ਕਿ ਗੱਲ ਕੁਰਸੀ ਦੀ ਨਹੀਂ ਹੈ, ਇਹ ਗੱਲ ਪੰਜਾਬ ਦੇ ਹੱਕਾਂ ਦੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਦੇ ਹਿੱਤਾਂ ਲਈ ਅਹੁਦੇ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਧੂ ਉਨ੍ਹਾਂ ਨੂੰ ਕਮਾਂਡ ਨਹੀਂ ਦਿੰਦੇ, ਉਹ ਕੁਰਸੀ ਦਾ ਮਾਣ ਰੱਖ ਕੰਮਕਾਜ ਕਰਦੇ ਰਹਿਣਗੇ। ਉਨ੍ਹਾਂ ਨਾਲ ਹੀ ਵਾਇਰਲ ਹੋਈ ਵੀਡੀਓ 'ਤੇ ਕਿਹਾ ਕਿ ਅਜਿਹਾ ਕੋਈ ਮਾਮਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਹਾਈਕਮਾਨ ਨਵਜੋਤ ਸਿੱਧੂ ਹਨ ਅਤੇ ਜਿਵੇਂ ਉਨ੍ਹਾਂ ਦਾ ਆਦੇਸ਼ ਆਵੇਗਾ ਉਸ ਨੂੰ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ:ਸਿੱਬਲ ਨੇ ਬਿਨ੍ਹਾਂ ਨਾਂ ਲਏ ਰਾਹੁਲ 'ਤੇ ਸਾਧਿਆ ਨਿਸ਼ਾਨਾ, ਕਿਹਾ ਜਲਦੀ ਬੁਲਾਈ ਜਾਵੇ CWC ਦੀ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.