ETV Bharat / state

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਛੁੱਟੀ ਵਾਲੇ ਦਿਨ ਵੀ ਖੁੱਲੇ ਦਫ਼ਤਰ

author img

By

Published : Jul 3, 2022, 9:24 AM IST

Punjab Government
ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਛੁੱਟੀ ਵਾਲੇ ਦਿਨ ਵੀ ਖੁੱਲੇ ਦਫ਼ਤਰ

ਸਰਕਾਰੀ ਦਫ਼ਤਰ (Government office) ਸ਼ਨੀਵਾਰ ਛੁੱਟੀ ਵਾਲੇ ਦਿਨ ਵੀ ਖੁਲ੍ਹੇ ਨਜ਼ਰ ਆਏ ਹਨ। ਜਿਸ ਦੇ ਚਲਦੇ ਮੀਡੀਆ ਦੀ ਟੀਮ ਸਿਵਲ ਸਰਜਨ ਦੇ ਦਫ਼ਤਰ ਵਿੱਚ ਪਹੁੰਚੀ। ਇਸ ਮੌਕੇ ‘ਤੇ ਸਿਵਲ ਸਰਜਨ ਦਫ਼ਤਰ (Office of the Civil Surgeon) ਸੁਪ੍ਰੀਡੇਂਟ ਕੁਲਦੀਪ ਸਿੰਘ ਦਫ਼ਤਰ ਵਿੱਚ ਕੰਮ ਕਰਦੇ ਪਾਏ ਗਏ। ਇਸ ਸੰਬੰਧੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਛੁੱਟੀ ਵਾਲੇ ਦਿਨ ਸੀ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਬਾਰੇ ਜਾਣਕਾਰੀ ਮੰਗੀ ਗਈ ਹੈ, ਜਿਸ ਦੀ ਉਹ ਰਿਪੋਰਟ ਤਿਆਰ ਕਰ ਰਹੇ ਹਨ।

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਆਦੇਸ਼ਾਂ (Orders of the Punjab Government) 'ਤੇ ਸਰਕਾਰੀ ਦਫ਼ਤਰ (Government office) ਸ਼ਨੀਵਾਰ ਛੁੱਟੀ ਵਾਲੇ ਦਿਨ ਵੀ ਖੁਲ੍ਹੇ ਨਜ਼ਰ ਆਏ ਹਨ। ਜਿਸ ਦੇ ਚਲਦੇ ਮੀਡੀਆ ਦੀ ਟੀਮ ਸਿਵਲ ਸਰਜਨ ਦੇ ਦਫ਼ਤਰ ਵਿੱਚ ਪਹੁੰਚੀ। ਇਸ ਮੌਕੇ ‘ਤੇ ਸਿਵਲ ਸਰਜਨ ਦਫ਼ਤਰ (Office of the Civil Surgeon) ਸੁਪ੍ਰੀਡੇਂਟ ਕੁਲਦੀਪ ਸਿੰਘ ਦਫ਼ਤਰ ਵਿੱਚ ਕੰਮ ਕਰਦੇ ਪਾਏ ਗਏ। ਇਸ ਸੰਬੰਧੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਛੁੱਟੀ ਵਾਲੇ ਦਿਨ ਸੀ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਬਾਰੇ ਜਾਣਕਾਰੀ ਮੰਗੀ ਗਈ ਹੈ, ਜਿਸ ਦੀ ਉਹ ਰਿਪੋਰਟ ਤਿਆਰ ਕਰ ਰਹੇ ਹਨ।



ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਆਦੇਸ਼ਾਂ ਦੇ ਚਲਦੇ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸਰਕਾਰੀ ਮਹਿਕਮੇ ਵਿੱਚ ਛੁੱਟੀ ਤੇ ਗਏ ਹੋਏ ਮੁਲਾਜਮਾਂ ਦੀ ਲਿਸਟ ਮੰਗੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਕਿ ਕਿਹੜੇ ਮੁਲਜ਼ਾਮ ਲੰਮੇ ਸਮੇਂ ਤੋਂ ਛੁੱਟੀ ‘ਤੇ ਹਨ ਜਾਂ ਗੈਰ ਹਾਜ਼ਿਰ ਚੱਲ ਰਹੇ ਹਨ। ਇਸ ਬਾਰੇ ਉਨ੍ਹਾਂ ਕਿਹਾ ਕਿ ਮੈਂ ਆਪਣੀ ਰਿਪੋਰਟ ਤਿਆਰ ਕਰ ਲਈ ਹੈ ਅਤੇ ਹੁਣ ਉਹ ਪੰਜਾਬ ਸਰਕਾਰ ਨੂੰ ਆਪਣੀ ਇਹ ਰਿਪੋਰਟ ਭੇਜਣਗੇ।



ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਛੁੱਟੀ ਵਾਲੇ ਦਿਨ ਵੀ ਖੁੱਲੇ ਦਫ਼ਤਰ






ਉਨ੍ਹਾਂ ਕਿਹਾ ਕਿ ਉਂਝ ‘ਤੇ ਸਾਡੇ ਵੱਲੋਂ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ, ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ, ਉਨ੍ਹਾਂ ਵੱਲੋਂ ਉਨ੍ਹਾਂ ਡਾਕਟਰਾਂ ਜਾ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਜਿਹੜੇ ਗੈਰ-ਹਾਜ਼ਰ ਹਨ ਜਾਂ ਲੰਮੀ ਛੁੱਟੀ ‘ਤੇ ਗਏ ਹੋਏ ਹਨ, ਉਨ੍ਹਾਂ ‘ਤੇ ਪੰਜਾਬ ਸਰਕਾਰ ਕਾਰਵਾਈ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਥਾਂ ‘ਤੇ ਪੰਜਾਬ ਸਰਕਾਰ ਨਵੀਂ ਭਰਤੀ ਕਰਨ ਜਾ ਰਹੀ ਹੈ।



ਇਸ ਮੌਕੇ ਸਿਵਲ ਸਰਜਨ ਦੇ ਦਫ਼ਤਰ ਦੀ ਵੀ ਦੌਰਾ ਕੀਤਾ ਗਿਆ ਹੈ, ਜਿਸ ਦੀ ਹਾਲਾਤ ਕਾਫ਼ੀ ਖਰਾਬ ਹੈ। ਇੱਥੇ ਸਾਫ਼-ਸਫਾਈ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਇਸ ਦਫ਼ਤਰ ਵਿੱਚ ਸਹੂਲਤਾਂ ਬਾਰੇ ਵੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ:ਫਿਰ ਤੋਂ ਬੱਝੀ ਫਿਰੋਜ਼ਪੁਰ ਪੀਜੀਆਈ ਦੇ ਸੈਟੇਲਾਈਟ ਸੈਂਟਰ ਦੇ ਉਦਘਾਟਨ ਦੀ ਆਸ

ETV Bharat Logo

Copyright © 2024 Ushodaya Enterprises Pvt. Ltd., All Rights Reserved.