ETV Bharat / state

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਓਲਪਿੰਕ ਖਿਡਾਰੀ

author img

By

Published : Aug 11, 2021, 10:35 AM IST

ਐਸਜੀਪੀਸੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਅੱਜ ਉਨ੍ਹਾਂ ਸਾਰੇ ਖਿਡਾਰੀਆਂ ਦਾ ਸਿਰਪਾਓ, ਸਨਮਾਨ ਚਿੰਨ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਓਲਪਿੰਕ ਖਿਡਾਰੀ
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਓਲਪਿੰਕ ਖਿਡਾਰੀ

ਅੰਮ੍ਰਿਤਸਰ: ਟੋਕੀਓ ਓਲਪਿੰਕ 2020 ’ਚ ਕਾਂਸੀ ਦਾ ਤਮਗਾ ਜਿੱਤਣ ਭਾਰਤੀ ਹਾਕੀ ਟੀਮ ਦੇ 11 ਮੈਂਬਰ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਅੰਮ੍ਰਿਤਸਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਰਾਜਨੀਤੀਕ ਨੇਤਾਵਾਂ ਵੱਲੋਂ ਕੀਤਾ ਗਿਆ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਓਲਪਿੰਕ ਖਿਡਾਰੀ

ਦੱਸ ਦਈਏ ਕਿ ਏਅਰਪੋਰਟ ਤੋਂ ਸਾਰੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਹ ਨਤਮਸਤਕ ਹੋਏ। ਇਸ ਤੋਂ ਬਾਅਦ ਐਸਜੀਸੀਪੀ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇੱਕ ਸਮਾਗਮ ਕੀਤਾ ਗਿਆ ਜਿਸ ਚ ਖਿਡਾਰੀਆਂ ਨੂੰ ਐਸਜੀਪੀਸੀ ਦੀ ਪ੍ਰਧਾਨ ਜਗੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ।

ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਹਾਕੀ ਟੀਮ ਲਈ ਵੱਡਾ ਐਲਾਨ

ਇਸ ਦੌਰਾਨ ਐਸਜੀਪੀਸੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਅੱਜ ਉਨ੍ਹਾਂ ਸਾਰੇ ਖਿਡਾਰੀਆਂ ਦਾ ਸਿਰਪਾਓ, ਸਨਮਾਨ ਚਿੰਨ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਇੱਕ ਖਿਡਾਰੀ ਨੂੰ ਪੰਜ ਲੱਖ ਰੁਪਏ ਅਤੇ ਕੁੱਲ ਇੱਕ ਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.