ETV Bharat / state

ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੇਤੀ ਕਾਨੂੰਨਾਂ ਵਿਰੁੱਧ ਕੇਸਰੀ ਪੱਗਾਂ ਅਤੇ ਚੁੰਨੀਆਂ ਲੈ ਕੇ ਕਿਸਾਨਾਂ ਨੇ ਰੋਕੀਆਂ ਰੇਲਾਂ

author img

By

Published : Sep 28, 2020, 8:16 PM IST

ਖੇਤੀ ਬਿੱਲਾਂ ਵਿਰੁੱਧ ਜਾਰੀ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 28 ਸਤੰਬਰ ਨੂੰ 5ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਤ ਵੱਡੀ ਗਿਣਤੀ ਵਿੱਚ ਬਜ਼ੁਰਗ, ਨੌਜਵਾਨ ਅਤੇ ਔਰਤਾਂ ਕੇਸਰੀ ਪੱਗਾਂ ਬੰਨ੍ਹ ਅਤੇ ਚੁੰਨੀਆਂ ਲੈ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਈਆਂ।

On the fifth day, farmers stopped trains against agricultural laws, remembering Shaheed Bhagat Singh
ਖੇਤੀ ਕਾਨੂੰਨਾਂ ਵਿਰੁੱਧ ਪੰਜਵੇਂ ਦਿਨ ਕਿਸਾਨਾਂ ਨੇ ਰੋਕੀਆਂ ਰੇਲਾਂ, ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਅੰਮ੍ਰਿਤਸਰ: ਖੇਤੀ ਆਰਡੀਨੈਂਸ ਜੋ ਕੇ ਹੁਣ ਕਾਨੂੰਨ ਦਾ ਰੂਪ ਲੈ ਚੁੱਕ ਹਨ ਦੇ ਵਿਰੋਧ ਵਿੱਚ ਪੰਜਾਬ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ। ਪੰਜ ਦਿਨਾਂ ਤੋਂ ਅੰਮ੍ਰਿਤਸਰ ਦੇ ਦੇਵੀਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਜਾਰੀ ਹੈ। 28 ਸਤਬੰਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨ ਬਜ਼ੁਰਗ ਅਤੇ ਔਰਤਾਂ ਕੇਸਰੀ ਪੱਗਾਂ ਬੰਨ੍ਹ ਅਤੇ ਕੇਸਰੀ ਚੁੰਨੀਆਂ ਲੈ ਕੇ ਪਹੁੰਚੇ।

ਖੇਤੀ ਕਾਨੂੰਨਾਂ ਵਿਰੁੱਧ ਪੰਜਵੇਂ ਦਿਨ ਕਿਸਾਨਾਂ ਨੇ ਰੋਕੀਆਂ ਰੇਲਾਂ, ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਰੇਲ ਪਟੜੀਆਂ 'ਤੇ ਬੈਠ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਡੇ ਪੱਧਰ 'ਤੇ ਨੌਜਵਾਨ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੇ ਅਹਿਦ ਕੀਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਗੇ।

ਕਿਸਾਨਾਂ ਨੇ ਕਿਹਾ ਬਾਕੀ ਰਾਜਾਂ ਦੇ ਕਿਸਾਨਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਉਹ ਵੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਸਿਆਸੀ ਧਿਰਾਂ ਆਪਣਾ ਸੋੜਾਪਣ ਛੱਡ ਕੇ ਇੱਕ ਪਲੇਟਫਾਰਮ 'ਤੇ ਇੱਕਠੀਆਂ ਹੋਣ।

ਕਿਸਾਨ ਆਗੂਆਂ ਨੇ ਕਿਹਾ ਕਿ ਅੱਗੇ ਦੀ ਰਣਨੀਤੀ ਲਈ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਸ ਮੀਟਿੰਗ ਵਿੱਚ ਰੇਲ ਰੋਕ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.