ਜੱਗੂ ਭਗਵਾਨਪੁਰੀਆ ਦੇ ਨਾਂਅ 'ਤੇ ਸਾਬਕਾ ਸਰਪੰਚ ਕੋਲੋਂ ਫਿਰੌਤੀ ਮੰਗਣ ਵਾਲਾ ਕਾਬੂ
Updated on: Jan 24, 2023, 11:42 AM IST

ਜੱਗੂ ਭਗਵਾਨਪੁਰੀਆ ਦੇ ਨਾਂਅ 'ਤੇ ਸਾਬਕਾ ਸਰਪੰਚ ਕੋਲੋਂ ਫਿਰੌਤੀ ਮੰਗਣ ਵਾਲਾ ਕਾਬੂ
Updated on: Jan 24, 2023, 11:42 AM IST
ਜੱਗੂ ਭਗਵਾਨਪੁਰੀਆ ਦਾ ਸਾਥੀ ਦੱਸ ਕੇ ਸਾਬਕਾ ਸਰਪੰਚ ਕੋਲੋਂ ਲੱਖਾਂ ਦੀ ਫਿਰੌਤੀ ਮੰਗਣ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੰਡਿਆਲਾ ਗੁਰੂ ਥਾਣਾ ਮੁਖੀ ਮੁਖਤਾਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਸੰਦੀਪ ਸਿੰਘ ਉੱਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਕ ਕੇਸ ਵਿੱਚ ਭਗੌੜਾ ਚੱਲ ਰਿਹਾ ਸੀ।
ਅੰਮ੍ਰਿਤਸਰ: ਪੰਜਾਬ ਵਿੱਚ ਇਨ੍ਹਾਂ ਦਿਨਾਂ ਵਿੱਚ ਗੈਂਗਸਟਰਾਂ ਦੇ ਨਾਮ ਦੇ ਉੱਪਰ ਫਿਰੌਤੀਆਂ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਹੈ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਮਿਹਰਬਾਨ ਪੂਰਾ ਕਸਬੇ ਦਾ, ਜਿੱਥੋਂ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਇਕ ਵਿਅਕਤੀ ਵੱਲੋਂ ਫੋਨ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਮ ਲੈ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਜਦੋਂ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਫਿਰੌਤੀ ਦੇਣ ਤੋਂ ਮਨਾ ਕਰ ਦਿੱਤਾ, ਤਾਂ ਉਕਤ ਮੁਲਜ਼ਮ ਸੰਦੀਪ ਸਿੰਘ ਵੱਲੋਂ ਸਾਬਕਾ ਸਰਪੰਚ ਦੇ ਘਰ ਜਾ ਕੇ ਉਸ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮ ਨੇ ਉਸ ਦੇ ਬੱਚਿਆਂ ਨਾਲ ਵੀ ਬਦਸਲੂਕੀ ਕੀਤੀ।
ਮੁਲਜ਼ਮ ਨੇ ਆਪਣੇ ਆਪ ਨੂੰ ਦੱਸਿਆ ਜੱਗੂ ਭਗਵਾਨਪੁਰੀਆ ਦਾ ਸਾਥੀ: ਇਸ ਸਬੰਧ ਵਿੱਚ ਸਾਬਕਾ ਸਰਪੰਚ ਗੁਰਪਾਲ ਸਿੰਘ ਵੱਲੋਂ ਜਦੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ, ਤਾਂ ਪੁਲਿਸ ਵੱਲੋਂ ਹੁਣ ਮੁਲਜ਼ਮ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਸੋਮਵਾਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਵਾਇਆ ਗਿਆ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਡਿਆਲਾ ਗੁਰੂ ਥਾਣਾ ਮੁਖੀ ਮੁਖਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਰਖਾਸਤ ਆਈ ਸੀ ਕਿ ਮੇਹਰਬਾਨ ਪੂਰਾ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਤੋਂ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਆਪਣੇ ਆਪ ਨੂੰ ਜੱਗੂ ਭਗਵਾਨਪੁਰੀਆ ਦਾ ਬੰਦਾ ਦਸ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਉਸ ਉੱਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਹੁਣ ਉਸ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਹਿਲਾਂ ਵੀ ਮੁਲਜ਼ਮ ਉੱਤੇ ਅਪਰਾਧਿਕ ਮਾਮਲੇ ਦਰਜ: ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਵਡਾਲਾ ਜੋਹਲ ਪਿੰਡ ਦਾ ਹੀ ਰਹਿਣ ਵਾਲਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਇੱਕ ਕੇਸ ਵਿੱਚੋਂ ਇਹ ਭਗੌੜਾ ਹੈ। ਇਸ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅੱਗੇ ਜੁਡੀਸ਼ੀਅਲ ਕਸਟਡੀ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿੱਚ ਗੈਂਗਸਟਰਾਂ ਦੇ ਉਪਰ ਪੁਲਿਸ ਵੱਲੋਂ ਨਕੇਲ ਕਸੀ ਜਾ ਰਹੀ ਹੈ ਅਤੇ A ਗਰੇਡ ਦੇ ਗੈਂਗਸਟਰਾਂ ਦਾ ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਨੂੰ ਜੇਲ੍ਹ ਚੋਂ ਵੀ ਲਿਆਂਦਾ ਜਾ ਰਿਹਾ ਤੇ ਪੁੱਛ ਗਿੱਛ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਗੈਂਗਸਟਰਾਂ ਦੇ ਟਿਕਾਣਿਆਂ ਦੇ ਉਪਰ ਪੁਲਿਸ ਵੱਲੋਂ ਅਤੇ ਐਨਆਈਏ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਹੁਣ ਇੱਕ ਵਾਰ ਫਿਰ ਗੈਂਗਸਟਰਾਂ ਜੱਗੂ ਭਗਵਾਨਪੁਰੀਆ ਦਾ ਨਾਮ ਲੈ ਕੇ ਇਕ ਵਿਅਕਤੀ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਜਿਸ ਨੂੰ ਕਿ ਪੁਲਿਸ ਨੇ ਹੁਣ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: 26 ਜਨਵਰੀ ਤੋਂ ਪਹਿਲਾਂ ਬਠਿੰਡਾ 'ਚ ਕੰਧਾਂ 'ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਸੀਐਮ ਮਾਨ ਨੂੰ ਮੁੜ ਧਮਕੀ !
