ETV Bharat / state

ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਗੋਬਿੰਦਾ ਦੀ ਬੇਟੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

author img

By

Published : Oct 21, 2021, 6:12 PM IST

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਮੌਕੇ ਉੱਤੇ ਬਾਲੀਵੁੱਡ ਅਦਾਕਾਰ ਗੋਬਿੰਦਾ ਦੀ ਬੇਟੀ ਟੀਨਾ ਅਹੂਜਾ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ।

ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਗੋਬਿੰਦਾ ਦੀ ਬੇਟੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਗੋਬਿੰਦਾ ਦੀ ਬੇਟੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਿੱਖ ਸੰਗਤ (Sikh Sangat) ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਪੁਰਬ ਦੇ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਵਿਖੇ ਨਤਮਸਤਕ ਹੋ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਗੁਰਪੁਰਬ ਦੇ ਮੌਕੇ ਉੱਤੇ ਬਾਲੀਵੁੱਡ ਅਦਾਕਾਰ ਗੋਬਿੰਦਾ (Bollywood actor Govinda) ਦੀ ਬੇਟੀ ਟੀਨਾ ਅਹੂਜਾ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ।

ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਗੋਬਿੰਦਾ ਦੀ ਬੇਟੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੀਨਾ ਅਹੂਜਾ (Tina Ahuja) ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਆਪਣੇ ਜਨਮ ਦਿਵਸ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਸੀ ਅਤੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਸ ਨੂੰ ਮੌਕਾ ਮਿਲਦਾ ਹੈ, ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਇਸਦੇ ਨਾਲ ਹੀ ਅੰਮ੍ਰਿਤਸਰ ਆ ਕੇ ਬਹੁਤ ਵਧੀਆ ਲੱਗਦਾ ਹੈ ਅਤੇ ਇੱਥੋਂ ਦੇ ਲੋਕ, ਇਥੋਂ ਦਾ ਖਾਣਾ ਪੀਣਾ, ਇੱਥੋਂ ਦਾ ਰਹਿਣਾ, ਮੇਰੇ ਦਿਲ ਨੂੰ ਛੂਹ ਜਾਂਦਾ ਹੈ।

ਜਿਕਰਯੋਗ ਹੈ ਕਿ ਗੁਰੂ ਰਾਮਦਾਸ ਦੇ ਗੁਰਪੁਰਬ ਮੌਕੇ ਅੱਜ ਨਗਰ ਕੀਰਤਨ (Nagar Kirtan) ਨਿੱਕਲ ਰਹੇ ਹਨ ਅਤੇ ਸੰਗਤਾਂ ਵੱਲੋਂ ਇਸ ਦਿਹਾੜੇ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਾਮਦਾਸ ਜੀ: 20 ਟਨ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਹੋਵੇਗੀ ਸ੍ਰੀ ਦਰਬਾਰ ਸਾਹਿਬ ਦੀ ਸਜਾਵਟ

ETV Bharat Logo

Copyright © 2024 Ushodaya Enterprises Pvt. Ltd., All Rights Reserved.