ETV Bharat / state

'AAP ਸਰਕਾਰ ਖਿਲਾਫ ਹਿਮਾਚਲ ਤੇ ਗੁਜਰਾਤ ਜਾ ਕੇ ਕਰਾਂਗੇ ਪ੍ਰਦਰਸ਼ਨ'

author img

By

Published : Nov 8, 2022, 4:18 PM IST

PRTC employees protest against Punjab government
PRTC employees protest against Punjab government

ਪਨਬੱਸ ਸਰਵਿਸ ਅਤੇ ਪੀਆਰਟੀਸੀ ਦੇ ਅਧਿਕਾਰੀਆਂ (Panbus and PRTC employees ) ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਇਸ ਦਾ ਨਿੱਜੀਕਰਨ ਕੀਤਾ ਗਿਆ ਜਾਂ ਜੋ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। (PRTC employees protest against Punjab government )

ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਵੱਡੇ ਵਾਧਦੇ ਆਮ ਲੋਕਾਂ ਦੇ ਨਾਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪਨਬੱਸ ਸਰਵਿਸ ਅਤੇ ਪੀਆਰਟੀਸੀ (Panbus Service and PRTC) ਦੇ ਮੁਲਾਜ਼ਮਾਂ ਵੱਲੋਂ ਵੀ ਬਹੁਤ ਸਾਰੀਆਂ ਮੰਗਾ ਰੱਖੀਆਂ ਗਈਆਂ ਸਨ ਅਤੇ ਹੁਣ ਉਨ੍ਹਾਂ ਮੰਗਾਂ ਤੋਂ ਉੱਤੇ ਪੰਜਾਬ ਸਰਕਾਰ ਭੱਜਦੀ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਅਤੇ ਪਨਬੱਸ ਸਰਵਿਸ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਹੀ ਅੱਜ ਪਨਬੱਸ ਸਰਵਿਸ ਅਤੇ ਪੀ ਆਰ ਟੀ ਸੀ ਦੇ ਅਧਿਕਾਰੀਆਂ ਵੱਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਇਸ ਦਾ ਨਿੱਜੀਕਰਨ ਕੀਤਾ ਗਿਆ ਜਾਂ ਜੋ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

PRTC employees protest against Punjab government

ਪਨਬੱਸ ਸਰਵਿਸ ਅਤੇ ਪੀਆਰਟੀਸੀ ਬੱਸ ਸਰਵਿਸ ਵਾਲਿਆਂ ਵੱਲੋਂ ਤਾੜਨਾ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ ਉੱਥੇ ਹੀ ਪਨਬੱਸ ਸਰਵਿਸ ਅਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਸਾਫ਼ ਕਿਹਾ ਗਿਆ ਕਿ 10 ਨਵੰਬਰ ਨੂੰ ਇਸ ਨੂੰ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਆਰੋਪ ਲਗਾਉਂਦੇ ਹੋਏ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ 28 ਮੁਲਾਜ਼ਮ ਉਹਨਾਂ ਵੱਲੋਂ ਭਰਤੀ ਕੀਤੇ ਗਏ ਹਨ ਜਿਨ੍ਹਾਂ ਦੀ ਕੋਈ ਵੀ ਸਿਖਲਾਈ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਤਜ਼ਰਬਾ ਹੈ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਰੇ ਮੁਲਾਜ਼ਮ ਰੋੜ 'ਤੇ ਉਤਰਨਗੇ ਤਾਂ ਲੋਕਾਂ ਦੀ ਜਾਨ ਨੂੰ ਵੀ ਖ਼ਤਰਾ ਪਾਉਣਗੇ।

ਉਨ੍ਹਾਂ ਕਿਹਾ ਕਿ ਜੋ ਪੁਰਾਣੇ ਮੁਲਾਜ਼ਮ ਹਨ ਉਨ੍ਹਾਂ ਦੀ ਨੌਕਰੀ ਨੂੰ ਬਹਾਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਮੁੜ ਕੰਮ ਵੀ ਕਰਵਾਇਆ ਜਾ ਸਕਦਾ ਹੈ ਪਰ ਸਰਕਾਰ ਜਾਣ ਬੁੱਝ ਕੇ ਬਹਾਲ ਨਹੀਂ ਕਰ ਰਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਖ਼ਿਲਾਫ਼ ਹਿਮਾਚਲ ਅਤੇ ਗੁਜਰਾਤ ਵਿੱਚ ਜਾ ਕੇ ਪ੍ਰਚਾਰ ਵੀ ਕਰਾਂਗੇ ਅਤੇ ਦਿੱਲੀ ਵਿੱਚ ਜਾ ਕੇ ਵੀ ਇਨ੍ਹਾਂ ਦੇ ਖਿਲਾਫ ਪ੍ਰਚਾਰ ਜ਼ਰੂਰ ਕਰਾਂਗੇ। ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਹਰ ਇਕ ਵਰਗ ਦਾ ਵਿਅਕਤੀ ਪੰਜਾਬ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ।

ਉਥੇ ਹੀ ਜਦੋਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਰੋਧ ਕੀਤਾ ਗਿਆ ਪਹਿਲਾਂ ਪੰਜਾਬ ਵਿੱਚ ਪੰਜਾਬ ਪਨਬੱਸ ਸਰਵਿਸ ਅਤੇ ਪੀਆਰਟੀਸੀ ਬੱਸ ਸਰਵਿਸ ਦੀਆ ਦੇ ਚੱਕੇ ਜਾਮ ਕੀਤੇ ਜਾਣਗੇ ਅਤੇ ਜ਼ਰੂਰਤ ਪਈ ਤਾਂ ਹਿਮਾਚਲ ਅਤੇ ਗੁਜਰਾਤ ਵਿੱਚ ਜਾ ਕੇ ਆਮ ਆਦਮੀ ਪਾਰਟੀ ਨੇ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਜਾ ਸਕਦਾ ਹੈ। ਹੁਣ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਜੋ ਕਿ ਪੰਜਾਬ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਲੁਭਾਵਣੇ ਸੁਪਨੇ ਦਿਖਾ ਕੇ ਪੰਜਾਬ ਵਿੱਚ ਸਰਕਾਰ ਬਣਾ ਕੇ ਬੈਠੀ ਹੋਈ ਹੈ ਹੁਣ ਇਨ੍ਹਾਂ ਦੇ ਨਾਲ ਕਿਸ ਤਰ੍ਹਾਂ ਦੀ ਗੱਲਬਾਤ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ:- ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ

ETV Bharat Logo

Copyright © 2024 Ushodaya Enterprises Pvt. Ltd., All Rights Reserved.