ETV Bharat / state

ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਭਾਜਪਾ ਵੱਲੋਂ ਚੋਣਾਵੀ ਪ੍ਰੋਗਰਾਮ ਸ਼ੁਰੂ

author img

By

Published : Nov 21, 2021, 5:53 PM IST

ਸ਼ਵੇਤ ਮਲਿਕ
ਸ਼ਵੇਤ ਮਲਿਕ

ਡਾਕਟਰ ਸੁਸ਼ੀਲ ਦੇਵਗਨ ਨੇ ਦੱਸਿਆ ਕਿ ਸਾਨੂੰ ਆਪਣੇ ਗੁਰੂਆ ਦੇ ਧਾਰਮਿਕ ਕਾਰਜ ਮਨਾ ਕੇ ਆਪਣੀ ਨੌਜਵਾਨ ਪੀੜੀ ਨੂੰ ਆਪਣੇ ਧਰਮ ਤੇ ਵਿਰਸੇ ਸਬੰਧੀ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਧਰਮ ਤੇ ਵਿਰਸੇ ਤੋਂ ਨਾ ਭਟਕੇ ਅਤੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲੇ

ਅੰਮ੍ਰਿਤਸਰ: ਕੇਂਦਰ ਸਰਕਾਰ (Central government) ਵੱਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ (three farm laws repeal) ਦੇ ਦਿੱਤੇ ਫ਼ੈਸਲੇ ਤੋਂ ਬਾਅਦ ਲਗਾਤਾਰ ਹੀ ਭਾਜਪਾ ਨੇਤਾਵਾਂ ਵੱਲੋਂ ਹੁਣ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦੇ ਚੱਲਦੇ ਭਾਜਪਾ (BJP) ਜਨਰਲ ਸਕਤੱਰ ਜਿਲ੍ਹਾ ਅੰਮ੍ਰਿਤਸਰ (Amritsar) ਦਿਹਾਤੀ ਡਾਕਟਰ ਸੁਸ਼ੀਲ ਦੇਵਗਨ ਦੀ ਦੇਖਰੇਖ ਹੇਠ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਡਾ. ਬਲਦੇਵ ਰਾਜ ਚਾਵਲਾ, ਹਲਕਾ ਪੱਛਮੀ ਇੰਚਾਰਜ ਪੰਕਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ (sri guru tegh bahadur ji) ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਸੁਖਬੀਰ ਸਿੰਘ ਜੀ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ ਗਿਆ। ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ’ਤੇ ਚਲਣ ਦਾ ਉਪਦੇਸ਼ ਦਿੱਤਾ ਗਿਆ।

ਖੇਤੀ ਕਾਨੂੰਨ ਰੱਦ ਦੇ ਐਲਾਨ ਤੋਂ ਬਾਅਦ ਭਾਜਪਾ ਵੱਲੋਂ ਚੋਣਾਵੀ ਪ੍ਰੋਗਰਾਮ ਸ਼ੁਰੂ

ਇਸ ਮੌਕੇ ਡਾਕਟਰ ਸੁਸ਼ੀਲ ਦੇਵਗਨ ਨੇ ਦੱਸਿਆ ਕਿ ਸਾਨੂੰ ਆਪਣੇ ਗੁਰੂਆ ਦੇ ਧਾਰਮਿਕ ਕਾਰਜ ਮਨਾ ਕੇ ਆਪਣੀ ਨੌਜਵਾਨ ਪੀੜੀ ਨੂੰ ਆਪਣੇ ਧਰਮ ਤੇ ਵਿਰਸੇ ਸਬੰਧੀ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਧਰਮ ਤੇ ਵਿਰਸੇ ਤੋਂ ਨਾ ਭਟਕੇ ਅਤੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲੇ ਤੇ ਆਪਣਾ ਜੀਵਨ ਸਫਲ ਬਨਾਉਣ। ਦੱਸ ਦਈਏ ਕਿ ਇਸ ਮੌਕੇ ਡਾਕਟਰ ਸੁਸ਼ੀਲ ਦੇਵਗਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜੋ: Assembly Elections 2022: ਜਲੰਧਰ ਕੈਂਟ ਦੇ ਪਿੰਡ ਨੰਗਲ ਕਰਾਰ ਖਾਂ ਦੇ ਲੋਕਾਂ ਦੀ ਇਹ ਹੈ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.