ETV Bharat / state

PM ਮੋਦੀ ਵੱਲੋਂ 'ਵੀਰ ਬਾਲ ਦਿਵਸ' ਦਾ ਐਲਾਨ, SGPC ਨੇ ਕੀਤਾ ਵਿਰੋਧ, ਕਿਹਾ- ਕੇਂਦਰ ਰਚ ਰਹੀ ਸਾਜਿਸ਼

author img

By

Published : Dec 25, 2022, 8:16 PM IST

Updated : Dec 26, 2022, 10:01 AM IST

ਵੀਰ ਬਾਲ ਦਿਵਸ ਦਾ SGPC ਨੇ ਕੀਤਾ ਵਿਰੋਧ
ਵੀਰ ਬਾਲ ਦਿਵਸ ਦਾ SGPC ਨੇ ਕੀਤਾ ਵਿਰੋਧ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਜਨਵਰੀ 2022 ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ('Veer Bal Diwas') ਮਨਾਉਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਕੁਝ ਸਿੱਖ ਆਗੂਆਂ ਨੇ ਇਸ ਫੈਸਲਾ ਦਾ ਸੁਆਗਤ ਕੀਤਾ। ਪਰ 'ਵੀਰ ਬਾਲ ਦਿਵਸ' ਦਾ SGPC ਵੱਲੋਂ ਵਿਰੋਧ ਕੀਤਾ ਜਾ (SGPC canceled Veer Bal Diwas) ਰਿਹਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਸਰਕਾਰੀ ਚਾਲ ਹੈ। ਸਿੱਖ ਸੰਗਤਾਂ ਨੂੰ ਅਜਿਹੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਸਰਕਾਰ ਜੇਕਰ ਸਾਹਿਬਜ਼ਾਦਿਆਂ ਦੀ ਸੱਚ ਵਿੱਤ ਇੱਜਤ ਕਰਦੀ ਹੈ ਤਾਂ ਉਹ ਇਸ ਦਿਨ ਨੂੰ ਵੀਰ ਬਾਲ ਦਿਵਸ ਨਾਲ ਨਾਂ ਜੋੜ ਕੇ ਨਾਂ ਮਨਾਵੇ। ਸਗੋਂ ਇਸ ਦਿਨ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾ ਸਕਦੀ ਹੈ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਸ.ਹਰਮੀਤ ਸਿੰਘ ਕਾਲਕਾ (Harmeet Singh Kalka) ਨੂੰ ਵੀ ਇਸ ਮਾਮਲੇ ਉਤੇ ਸਰਕਾਰ ਦਾ ਸਾਥ ਦੇਣ 'ਤੇ ਸਵਾਲ ਕੀਤੇ ਹਨ।

ਅੰਮ੍ਰਿਤਸਰ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਜਨਵਰੀ 2022 ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਉਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਕੁਝ ਸਿੱਖ ਆਗੂਆਂ ਨੇ ਇਸ ਫੈਸਲਾ ਦਾ ਸੁਆਗਤ ਕੀਤਾ। ਪਰ 'ਵੀਰ ਬਾਲ ਦਿਵਸ' ਦਾ SGPC ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (SGPC President Advocate Harjinder Singh Dhami) ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਸਰਕਾਰੀ ਚਾਲ ਹੈ।

PM ਦਾ ਐਲਾਨ: 9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।

PM ਨੇ ਟਵਿਟ ਕਰ ਦਿੱਤੀ ਸੀ ਜਾਣਕਾਰੀ: ਪ੍ਰਧਾਨ ਮੰਤਰੀ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ, ''ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।''

ਉਨ੍ਹਾਂ ਅੱਗੇ ਲਿਖਿਆ, ''ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਆਪਣੇ ਆਪ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।''

'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਵਿਰੋਧ: ਇਸ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ 'ਵੀਰ ਬਾਲ ਦਿਵਸ' ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ। ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ.ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਮਨਾਉਣ ਵਿੱਚ ਕੀ ਦਿੱਕਤ: ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ? ਉਨ੍ਹਾਂ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਮੁਗਲਾਂ ਦੀਆਂ ਇਸ ਖਿੱਤੇ ਵਿੱਚੋਂ ਜੜ੍ਹਾਂ ਪੁੱਟਣ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਹਿਮ ਸੀ। ਪਰ ਜਿਸ ਤਰ੍ਹਾਂ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕੀਤੀ ਜਾ ਰਹੀ ਹੈ ਉਸ ਤੋਂ ਸਾਫ ਜਾਹਿਰ ਹੈ ਕਿ ਇਹ ਖੇਡ ਸਰਕਾਰ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ 'ਤੇ ਖੇਡੀ ਜਾ ਰਹੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਨਿੰਦਾ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਵੀਰ ਬਾਲ ਦਿਵਸ ਨਾਮ ਕੌਮ ਨੂੰ ਪ੍ਰਵਾਨ ਨਾ ਹੁੰਦੀਆਂ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਕਾਲਕਾ ਨੂੰ ਸੁਆਲ ਕੀਤਾ ਕਿ ਕੀ ਉਸ ਦੀ ਇਹ ਹਰਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸਿੱਖ ਵਿਦਵਾਨਾਂ ਦੀ ਕਮੇਟੀ ਵੱਲੋਂ ਵੀਰ ਬਾਲ ਦਿਵਸ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਗਿਆ ਹੈ।

ਸ. ਹਰਮੀਤ ਸਿੰਘ ਕਾਲਕਾ ਉਤੇ ਲਗਾਏ ਇਲਜ਼ਾਮ: ਇਸ ਸਬੰਧ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸਭਿਆਚਾਰਕ ਮੰਤਰਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾ ਚੁੱਕਾ ਹੈ। ਪਰ ਫੇਰ ਵੀ ਸਰਕਾਰ ਵੱਲੋਂ ਨਾਮ ਨਾ ਬਦਲਣਾ ਅਤੇ ਦਿੱਲੀ ਕਮੇਟੀ ਪ੍ਰਧਾਨ ਸ. ਕਾਲਕਾ ਵੱਲੋਂ ਸਰਕਾਰੀ ਸਮਾਗਮਾਂ ਦਾ ਹਿੱਸਾ ਬਣਨਾ ਕੌਮ ਲਈ ਦੁਖਦਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਹਰਮੀਤ ਸਿੰਘ ਕਾਲਕਾ ਸਿੱਖ ਇਤਿਹਾਸ ਵਿਗਾੜਨ ਦੀਆਂ ਸਰਕਾਰੀ ਚਾਲਾਂ ਵਿੱਚ ਆਪਣੀ ਸ਼ਮੂਲੀਅਤ ਬਾਰੇ ਜਰੂਰ ਸਪਸ਼ਟ ਕਰਨ। ਉਨ੍ਹਾਂ ਦਿੱਲੀ ਕਮੇਟੀ ਦੇ ਬਾਕੀ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਵਿਚਾਰਧਾਰਾ ਦਾ ਘਾਣ ਨਾ ਹੋਣ ਦੇਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਨੂੰ ਕਦੇ ਵੀ ਘੱਟ ਨਹੀਂ ਹੋਣ ਦੇਵੇਗੀ ਅਤੇ ਆਪਣੇ ਇਤਿਹਾਸ ਦੀ ਭਾਵਨਾ ਅਨੁਸਾਰ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ।

ਇਹ ਵੀ ਪੜ੍ਹੋ:- ਗਿਆਨੀ ਹਰਪ੍ਰੀਤ ਸਿੰਘ ਜੀ ਦਾ ਸ਼ਹੀਦੀ ਦਿਵਸ ਨੂੰ ਲੈ ਕੇ ਸੰਦੇਸ਼, ਕਿਹਾ- 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਕੀਤਾ ਜਾਵੇ ਜਾਪ

Last Updated :Dec 26, 2022, 10:01 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.