ETV Bharat / state

Flag March in Amritsar: ਪੁਲਿਸ ਤੇ ਸੀਆਰਪੀ ਸੁਰੱਖਿਆ ਦਸਤਿਆਂ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

author img

By

Published : Mar 22, 2023, 6:52 PM IST

Updated : Mar 22, 2023, 7:22 PM IST

Police and CRP security forces took out flag march in Jandiala
ਪੁਲਿਸ ਤੇ ਸੀਆਰਪੀ ਸੁਰੱਖਿਆ ਦਸਤਿਆਂ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਮੁਸਤੈਦੀ ਦਿਖਾਈ ਜਾ ਰਹੀ ਹੈ। ਪੁਲਿਸ ਵੱਲੋਂ ਜੰਡਿਆਲਾ ਵਿਖੇ ਵੀ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਅਫ਼ਵਾਹਾਂ ਤੋਂ ਬਚਣ ਲਈ ਕਿਹਾ ਹੈ।

ਪੁਲਿਸ ਤੇ ਸੀਆਰਪੀ ਸੁਰੱਖਿਆ ਦਸਤਿਆਂ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਅੰਮ੍ਰਿਤਸਰ : ਵਿਸ਼ੇਸ਼ ਆਪ੍ਰੇਸ਼ਨ ਤਹਿਤ ਬੀਤੀ 18 ਮਾਰਚ ਤੋਂ ਲਗਾਤਾਰ ਅੱਜ ਤੱਕ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੰਜਾਬ ਪੁਲਿਸ ਬੇਹੱਦ ਮੁਸਤੈਦ ਨਜ਼ਰ ਆ ਰਹੀ ਹੈ। ਇਸੇ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕਸਬਿਆਂ ਵਿੱਚ ਸੁਰੱਖਿਆ ਬਲਾਂ ਵਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਨਾਲ-ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਸੋਸ਼ਲ ਪੇਜਾਂ ਉਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੜਕਾਊ ਪੋਸਟ ਨੂੰ ਨਾ ਹੀ ਪਾਉਣ ਜਾ ਸ਼ੇਅਰ ਨਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ : ਇਸੇ ਕਾਰਵਾਈ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਵਿੱਚ ਵੀ ਐਸਪੀ ਅੰਮ੍ਰਿਤਸਰ ਦਿਹਾਤੀ ਮੈਡਮ ਜਸਵੰਤ ਕੌਰ ਦੀ ਦੇਖ-ਰੇਖ ਅਤੇ ਡੀਐਸਪੀ ਹੈੱਡ ਕੁਆਰਟਰ ਗੁਰਮੀਤ ਸਿੰਘ, ਡੀਐਸਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਅਤੇ ਐਸਐਚਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਫਲੈਗ ਮਾਰਚ ਕੱਢਿਆ। ਇਸ ਮੌਕੇ ਪੰਜਾਬ ਪੁਲਿਸ ਅਤੇ ਪੈਰਾ ਮਿਲਿਟਰੀ ਫੋਰਸ ਦੇ ਜਵਾਨ ਪੂਰੀ ਮੁਸਤੈਦ ਨਜ਼ਰ ਆਏ।

ਇਹ ਵੀ ਪੜ੍ਹੋ : Shiromani Akali Dal Amritsar : ਅੰਮ੍ਰਿਤਪਾਲ 'ਤੇ ਕਾਰਵਾਈ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੱਢਿਆ ਰੋਸ ਮਾਰਚ

ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ : ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐਸਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖ ਕੇ ਬਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮਾਰਚ ਦੌਰਾਨ ਪੁਲਸ ਪਾਰਟੀ ਨੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਰਾਹੀਗਰਾਂ ਦੇ ਬੈਗ ਆਦਿ ਸਮਾਨ ਵੀ ਖੋਲ ਕੇ ਚੈੱਕ ਕੀਤੇ ਗਏ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਗਤੀਵਿਧੀ ਜਾਂ ਫਿਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਬਖਸ਼ੇ ਨਹੀਂ ਜਾਣਗੇ।

ਇਹ ਵੀ ਪੜ੍ਹੋ : Leopard in Nangal : ਨੰਗਲ 'ਚ ਫਿਰ ਦਿਸਿਆ ਤੇਂਦੂਆ, ਸੀਸੀਟੀਵੀ 'ਚ ਕਿਵੇ ਖਾਧਾ ਕੁੱਤਾ, ਇਲਾਕੇ 'ਚ ਦਹਿਸ਼ਤ

ਡੀਐੱਸਪੀ ਕੁਲਦੀਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੋਈ ਵੀ ਗੈਰ ਕਾਨੂੰਨੀ ਪੋਸਟ ਨਾ ਪਾਈ ਜਾਵੇ ਅਤੇ ਕੋਈ ਵੀ ਸ਼ੱਕੀ ਵਿਅਕਤੀ ਬਾਰੇ ਜਾਣੂ ਹੋਣ ਉਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ, ਭੜਕਾਊ ਪੋਸਟ ਜਾਂ ਫਿਰ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Last Updated :Mar 22, 2023, 7:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.