Robbers arrested: ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋ ਲੁਟੇਰੇ ਹਥਿਆਰ ਸਮੇਤ ਕੀਤੇ ਗ੍ਰਿਫ਼ਤਾਰ, ਹਿਸਟਰੀ ਸ਼ੀਟਰ ਨੇ ਮੁਲਜ਼ਮ

author img

By ETV Bharat Punjabi Desk

Published : Nov 13, 2023, 5:31 PM IST

Police arrested 2 robbers with pistol in Amritsar

ਅੰਮ੍ਰਿਤਸਰ ਪੁਲਿਸ (Amritsar Police) ਨੇ ਗਸ਼ਤ ਦੌਰਾਨ ਦੋ ਲੁਟੇਰਿਆਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਪੁਲਿਸ ਦੀ ਗੱਡੀ ਵੇਖ ਕੇ ਮੋਟਰਸਾਈਕਲ ਉੱਤੇ ਫਰਾਰ ਹੋਣ ਦੀ ਨਕਾਮ ਕੋਸ਼ਿਸ਼ ਵੀ ਕੀਤੀ ਸੀ।

'ਹਿਸਟਰੀ ਸ਼ੀਟਰ ਨੇ ਮੁਲਜ਼ਮ'

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਸ਼ੱਕੀ ਵਾਹਨ ਦੀ ਚੈਕਿੰਗ (Suspicious vehicle checking) ਦੇ ਦੌਰਾਨ ਦੋ ਨੌਜਵਾਨਾਂ ਨੂੰ ਨਾਕੇ ਉੱਤੇ ਰੁਕਣ ਵਾਸਤੇ ਕਿਹਾ ਗਿਆ ਪਰ ਰੁਕਣ ਲਈ ਕਹੇ ਜਾਣ ਉੱਤੇ ਸ਼ੱਕੀਆਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਉਹਨਾਂ ਦਾ ਪਿੱਛਾ ਕਰਕੇ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮਾਂ ਦਾ ਕਬਲਨਾਮਾ: ਪੁਲਿਸ ਨੂੰ ਮੁਲਜ਼ਮਾਂ ਕੋਲੋਂ ਨਜਾਇਜ਼ ਹਥਿਆਰ ਵੀ ਬਰਾਮਦ (Illegal weapons recovered from accused) ਹੋਇਆ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਸਖਤੀ ਦੇ ਨਾਲ ਪੁੱਛਗਿਛ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਜ਼ਿਲ੍ਹੇ ਦੇ ਪੋਰਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵੀ ਉਨ੍ਹਾਂ ਨੇ ਕੁੜੀ ਤੋਂ ਮੋਬਾਇਲ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਦੇ ਇਸ ਕਬਲੂਨਾਮੇ ਤੋਂ ਬਾਅਦ ਪੁਲਿਸ ਵੱਲੋਂ ਉਹਨਾਂ ਦੇ ਖਿਲਾਫ ਆਰਮਸ ਐਕਟ ਤੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਜੇਲ੍ਹ ਅੰਦਰ ਡੱਕ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਵਰਿੰਦਰਜੀਤ ਸਿੰਘ ਖੋਸਾ (ACP Varinderjit Singh Khosa) ਨੇ ਦੱਸਿਆ ਕਿ ਇਹ ਜ਼ਿਲ੍ਹਾ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ ਅਤੇ ਦੋਵੇਂ ਹੀ ਨਸ਼ੇ ਦੇ ਆਦੀ ਹਨ। ਨਸ਼ੇ ਦੀ ਪੂਰਤੀ ਲਈ ਹੀ ਇਹਨਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਹਥਿਆਰ ਬਰਾਮਦ: ਏਸੀਪੀ ਵਰਿੰਦਰਜੀਤ ਸਿੰਘ ਖੋਸਾ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਜੋ ਹਥਿਆਰ (Amritsar Crime News) ਬਰਾਮਦ ਕੀਤਾ ਗਿਆ ਹੈ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿ ਪਤਾ ਲੱਗ ਸਕੇ ਕਿ ਇਹ ਹਥਿਆਰ ਕਿੱਥੋਂ ਲਿਆਂਦਾ ਗਿਆ ਸੀ। ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਵੀ ਕੀਤੀ ਜਾਵੇਗੀ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਸ਼ੇ ਦੀ ਪੂਰਤੀ ਲਈ ਕੁਰਾਹੇ ਪਏ ਨੌਜਵਾਨ ਅਕਸਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਸੇ ਤਰ੍ਹਾਂ ਚੌਕਸੀ ਵਰਤਦੇ ਹੋਏ ਕਾਰਵਾਈ ਜਾਰੀ ਰੱਖਣੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.