ETV Bharat / state

Police Contable Committed suicide: ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਨੇ ਕੀਤੀ ਖੁਦਕੁਸ਼ੀ

author img

By

Published : Feb 21, 2023, 9:45 AM IST

Updated : Feb 21, 2023, 10:00 AM IST

ਪੰਜਾਬ ਵਿਧਾਨ ਸਭਾ ਚੋਣ 2022 ਦੌਰਾਨ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਕਾਫੀ ਸੁਰਖੀਆਂ ਵਿੱਚ ਰਿਹਾ ਨਾਮ ਹੈ, ਜਿਸ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ ਨੂੰ ਲੈ ਕੇ ਦਿੱਤੇ ਬਿਆਨ ਦਾ ਜਵਾਬ ਦਿੱਤਾ ਗਿਆ ਸੀ। ਇਸੇ ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

Police Head Constable Suicide
Police Head Constable Suicide

ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ : ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਵੱਲੋਂ ਆਪਣੇ ਘਰ ਦੇ ਕਮਰੇ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਫਿਲਹਾਲ ਕਾਰਨ ਪਤਾ ਨਹੀਂ ਚੱਲ ਸਕਿਆ ਹੈ। ਹਾਲਾਂਕਿ ਐਸਆਈ ਸਤਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਦੀ ਪਤਨੀ ਅਜੇ ਬਿਆਨ ਦੇਣ ਦੇ ਹਾਲਾਤ ਵਿੱਚ ਹੀ ਨਹੀਂ ਸੀ।

ਮੁਲਾਜ਼ਮ ਸੰਦੀਪ ਸਿੰਘ ਚੋਣ ਦੌਰਾਨ ਸੁਰਖੀਆਂ 'ਚ ਆਇਆ : 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਇਕ ਵਰਕਰ, ਕਿਸੇ ਪੁਲਿਸ ਵਾਲੇ ਨੂੰ ਦਬਕਾ ਮਾਰਨ ਨਾਲ ਉਸ ਦੀ ਪੈਂਟ ਗਿੱਲੀ ਕਰ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਸੰਦੀਪ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਹੀ ਅੰਦਾਜ਼ ਨਾਲ ਜਵਾਬ ਦਿੱਤਾ ਗਿਆ ਸੀ। ਉੱਥੇ ਹੀ, ਅੱਜ ਉਸ ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਦੀ ਪਰਿਵਾਰ ਨੇ ਨਹੀਂ ਦਰਜ ਕਰਵਾਈ ਰਿਪੋਰਟ : ਪੰਜਾਬ ਪੁਲਿਸ ਦੇ ਮੁਲਾਜ਼ਮ ਸੰਦੀਪ ਸਿੰਘ ਵੱਲੋਂ ਅੰਮ੍ਰਿਤਸਰ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸਆਈ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਸੰਦੀਪ ਦੇ ਮਾਤਾ ਜਾਂ ਉਸ ਦੇ ਪਰਿਵਾਰਕ ਮੈਬਰਾਂ ਵੱਲੋਂ ਰਿਪੋਰਟ ਨਹੀਂ ਲਿਖਾਈ ਗਈ ਹੈ। ਜਦ ਉਹ ਰਿਪੋਰਟ ਲਿਖਵਾਉਣਗੇ, ਤਾਂ ਅਸੀਂ ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਵਾਂਗੇ।

ਐਸਆਈ ਸਤਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਮੌਕੇ ਉੱਤੇ ਪਹੁੰਚੇ। ਪਰਿਵਾਰਕ ਮੈਂਬਰਾਂ ਦੇ ਸਾਹਮਣੇ ਹੀ ਸੰਦੀਪ ਸਿੰਘ ਲਾਸ਼ ਨੂੰ ਪੱਖੇ ਤੋਂ ਉਤਾਰਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਜੋ ਵੀ ਰਿਪੋਰਟ ਅਤੇ ਮਾਤਾ ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਏਗੀ, ਉਸ ਦੇ ਆਧਾਰ 'ਤੇ ਹੀ ਕਾਰਵਾਈ ਕੀਤੀ ਜਾਵੇਗੀ।

ਨਵਜੋਤ ਸਿੱਧੂ ਦੇ ਹਾਰਨ ਦੀ ਖੁਸ਼ੀ 'ਚ ਵੰਡੇ ਸੀ ਲੱਡੂ : ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੁਲਿਸ ਕਰਮਚਾਰੀਆਂ ਉੱਤੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਦੀਪ ਸਿੰਘ ਵੱਲੋਂ ਉਸ ਦੇ ਅੰਦਾਜ਼ ਵਿਚ ਜਵਾਬ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਏ ਸਨ। ਨਵਜੋਤ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਇਕ ਵਰਕਰ, ਕਿਸੇ ਪੁਲਿਸ ਵਾਲੇ ਨੂੰ ਦਬਕਾ ਮਾਰ ਕੇ ਉਨ੍ਹਾਂ ਦੀ ਪੈਂਟ ਗਿੱਲੀ ਕਰ ਸਕਦੇ ਹਨ। ਇਸ ਤੋਂ ਬਾਅਦ ਸੰਦੀਪ ਸਿੰਘ ਨੇ ਇਸ ਜਵਾਬ ਵੀ ਦਿੱਤਾ ਤੇ ਜਦੋਂ ਨਵਜੋਤ ਸਿੱਧੂ ਵਿਧਾਨ ਸਭਾ ਚੋਣ ਹਾਰੇ ਗਏ, ਤਾਂ ਸੰਦੀਪ ਨੇ ਖੁਸ਼ੀ ਖੁਸ਼ੀ ਲੱਡੂ ਵੰਡੇ ਸਨ।

ਸਿੱਧੂ ਨੂੰ ਜਵਾਬ ਦੇਣ ਵਾਲੇ ਵਿਅਕਤੀ ਵੱਲੋਂ ਕਿਉਂ ਖੁਦਕੁਸ਼ੀ ਕੀਤੀ ਗਈ, ਇਹ ਵੀ ਇੱਕ ਵੱਡਾ ਜਾਂਚ ਦਾ ਵਿਸ਼ਾ ਬਣ ਗਿਆ ਹੈ। ਮਕਬੂਲਪੁਰਾ ਸਥਿਤ ਗੁਰੂ ਤੇਗ ਬਹਾਦੁਰ ਫਲੈਟ ਵਿੱਚ ਹੀ ਮ੍ਰਿਤਕ ਸੰਦੀਪ ਸਿੰਘ ਰਹਿੰਦਾ ਸੀ ਅਤੇ ਪੁਲਿਸ ਲਾਈਨ ਵਿੱਚ ਤੈਨਾਤ ਸੀ।

ਇਹ ਵੀ ਪੜ੍ਹੋ: Retired Dsp Balwinder Sekhon: ਸੇਵਾ ਮੁਕਤ ਡੀਐੱਸਪੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, ਸੇਖੋਂ ਨੇ ਦਿੱਤਾ ਵੱਡਾ ਬਿਆਨ

Last Updated :Feb 21, 2023, 10:00 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.