ETV Bharat / state

ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਮਨਮੋਹਕ ਸਜਾਵਟ ਦੇ ਦ੍ਰਿਸ਼

author img

By

Published : Oct 22, 2021, 6:34 AM IST

Updated : Oct 22, 2021, 6:49 AM IST

ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਜੀ ਦਾ ਗੁਰਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ।

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਮਨਮੋਹਕ ਸਜਾਵਟ ਦੇ ਦ੍ਰਿਸ਼
ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਮਨਮੋਹਕ ਸਜਾਵਟ ਦੇ ਦ੍ਰਿਸ਼

ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਤੇ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਜਿਸ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਇਹ ਵੀ ਪੜੋ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼

ਗੁਰੂ ਸਾਹਿਬ ਜੀ ਦਾ ਗੁਰਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨੂੰ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇਂ ਆਈਆਂ ਹਨ, ਅਤੇ ਦਰਬਾਰ ਸਾਹਿਬ ਦੇ ਵਿੱਚ ਰੰਗ ਬਰੰਗੀਆਂ ਲਾਈਟਾਂ ਵੀ ਲਗਾਇਆ ਗਈਆਂ ਹਨ।

ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ

ਇਹ ਲਾਈਟਾਂ ਦਰਬਾਰ ਸਾਹਿਬ ਦੀ ਸੂਦਰਤਾ ਨੂੰ ਹੋਰ ਚਾਰ ਚੰਨ ਲਗਾ ਰਹੀ ਹੈ ਜਿਨ੍ਹਾਂ 'ਚ ਖੂਬਸੂਰਤੀ ਨੂੰ ਸਾਫ ਦੇਖਿਆ ਜਾ ਸਕਦਾ ਹੈ। ਇਸ ਮੌਕੇ ਸੰਗਤ ਨੇ ਦੱਸਿਆ ਕਿ ਉਹ ਬਹੁਤ ਹੀ ਸੁਭਾਗਸ਼ਾਲੀ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿੱਚ ਗੁਰਪੁਰਬ ਤੇ ਆ ਕੇ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋ ਕੇ ਉਨ੍ਹਾਂ ਦਾ ਜੀਵਨ ਸਫਲਾ ਹੋ ਗਿਆ ਹੈ।

ਇਹ ਵੀ ਪੜੋ: ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦੇ 21 ਦਿਨਾਂ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਕੀਤਾ ਪੇਸ਼, ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੇ ਪ੍ਰਾਜੈਕਟ ਆਖਿਰ ਕਿਉਂ ਰਹਿ ਜਾਂਦੇ ਨੇ ਅਧੂਰੇ, ਜ਼ਿੰਮੇਵਾਰ ਕੌਣ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

Last Updated :Oct 22, 2021, 6:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.