ETV Bharat / state

ਕਿਸਾਨਾਂ ਵੱਲੋਂ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ

author img

By

Published : Aug 26, 2020, 5:44 PM IST

ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨ ਅਗਲੇ ਸੰਘਰਸ਼ ਤਹਿਤ 7 ਸਤੰਬਰ ਨੂੰ 'ਜੇਲ ਭਰੋ' ਅੰਦੋਲਨ ਕਰਨਗੇ। ਅੰਦੋਲਨ ਦੀਆਂ ਤਿਆਰੀਆਂ ਤਹਿਤ ਪਿੰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਪਿੰਡ ਕੋਟਲਾ ਮੱਝਾ ਸਿੰਘ ਵਿਖੇ ਪੂਰੀ ਪੰਚਾਇਤ ਨੇ ਕਿਸਾਨ ਸੰਘਰਸ਼ ਵਿੱਚ ਸਾਥ ਦੇਣ ਦਾ ਫੈਸਲਾ ਕੀਤਾ।

ਕਿਸਾਨਾਂ ਵੱਲੋਂ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ
ਕਿਸਾਨਾਂ ਵੱਲੋਂ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ਾਂ ਦੀ ਅਗਲੀ ਰੂਪਰੇਖਾ ਉਲੀਕੀ ਜਾ ਰਹੀ ਹੈ ਅਤੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਗਲੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਹੁਣ 7 ਸਤੰਬਰ ਨੂੰ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਕਿਸਾਨਾਂ ਵੱਲੋਂ 'ਜੇਲ ਭਰੋ' ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕਿਸਾਨਾਂ ਵੱਲੋਂ ਜੇਲ ਭਰੋ ਅੰਦੋਲਨ ਦੀਆਂ ਤਿਆਰੀਆਂ ਬਾਰੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਵਣ ਸਿੰਘ ਪਾਂਡੇਰ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਮੰਗਾਂ ਦੇ ਸਬੰਧ ਵਿੱਚ 7 ਸਤੰਬਰ ਨੂੰ 'ਜੇਲ੍ਹ ਭਰੋ' ਅੰਦੋਲਨ ਦੀਆਂ ਤਿਆਰੀਆਂ ਤਹਿਤ ਪਿੰਡ-ਪਿੰਡ ਜਾ ਕੇ ਅਤੇ ਕਿਸਾਨਾਂ ਦੀਆਂ ਕਮੇਟੀਆਂ ਬਣਾ ਕੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਮੇਟੀਆਂ ਨੂੰ ਕਿਸਾਨ-ਮਜਦੂਰਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਮਜੀਠਾ ਹਲਕੇ ਦੇ ਪਿੰਡ ਕੋਟਲਾ ਮੱਝਾ ਸਿੰਘ ਵਿਖੇ ਕਿਸਾਨਾਂ-ਮਜਦੂਰਾਂ ਦੇ ਇਕੱਠ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਵਿਰੁੱਧ ਸੰਘਰਸ਼ ਨੂੰ ਪਿੰਡ ਦੀ ਪੰਚਾਇਤ ਨੇ ਸਰਬ ਸੰਮਤੀ ਨਾਲ ਸਮਰਥਨ ਦਿੱਤਾ।

ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮੰਡੀਆਂ 'ਤੇ ਚਾਵਲ ਆਨਲਾਈਨ ਨਾ ਖਰੀਦੇ ਜਾਣ ਕਿਉਂਕਿ ਇਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਏਗਾ।

ਇਸ ਮੌਕੇ ਪਿੰਡ ਦੇ ਸਰਪੰਚ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਵਰਗੇ ਮੁੱਦਿਆਂ ਜਿਨ੍ਹਾਂ ਨਾਲ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ, ਵਿਰੁੱਧ ਉਹ ਹਮੇਸ਼ਾ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦਾ ਸਾਥ ਦੇਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.