ETV Bharat / state

ਮਾਨ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਨੂੰ ਲੈਕੇ ਲਏ ਫੈਸਲੇ ਖਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ

author img

By

Published : May 20, 2022, 9:09 PM IST

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਰਕਾਰੀ ਕੁਆਰਟਰਾਂ ਚ ਰੱਖੇ ਪਾਲਤੂ ਕੁੱਤਿਆਂ ਸਬੰਧੀ ਸਖਤੀ ਦਿਖਾਈ ਗਈ ਹੈ। ਬਿਨਾਂ ਮਨਜ਼ੂਰੀ ਰੱਖੇ ਪਾਲਤੂ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਗਿਆ ਹੈ ਜਿਸ ਨੂੰ ਲੈ ਕੇ ਐਂਟੀ ਕਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਦੇ ਅਹੁਦੇਦਾਰਾਂ ਵੱਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਮਾਨ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਨੂੰ ਲੈਕੇ ਲਏ ਫੈਸਲੇ ਖਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ
ਮਾਨ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਨੂੰ ਲੈਕੇ ਲਏ ਫੈਸਲੇ ਖਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਹੀ ਪੰਜਾਬ ਨੂੰ ਲੈ ਕੇ ਬਹੁਤ ਵੱਡੇ ਬਿਆਨ ਦਿੱਤੇ ਜਾ ਰਹੇ ਹਨ ਅਤੇ ਕਈ ਬਿਆਨ ਉਨ੍ਹਾਂ ਵੱਲੋਂ ਵਾਪਸ ਵੀ ਲਏ ਗਏ ਹਨ। ਉਥੇ ਹੀ ਗੱਲ ਕੀਤੀ ਜਾਵੇ ਬੀਤੇ ਸਮੇਂ ਦੀ ਤਾਂ ਭਗਵੰਤ ਮਾਨ ਵੱਲੋਂ ਮੋਟਰਸਾਈਕਲ ਪਿੱਛੇ ਰੇਹੜੀ ਲਗਾਉਣ ਵਾਲਿਆਂ ਨੂੰ ਲੈ ਕੇ ਉਸ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਰਕਾਰੀ ਕੁਆਰਟਰਾਂ ਚ ਰੱਖੇ ਪਾਲਤੂ ਕੁੱਤਿਆਂ ਸਬੰਧੀ ਸਖਤੀ ਦਿਖਾਈ ਗਈ ਹੈ। ਬਿਨਾਂ ਮਨਜ਼ੂਰੀ ਰੱਖੇ ਪਾਲਤੂ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਗਿਆ ਹੈ ਜਿਸ ਨੂੰ ਲੈ ਕੇ ਐਂਟੀ ਕਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਦੇ ਅਹੁਦੇਦਾਰਾਂ ਵੱਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਮਾਨ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਨੂੰ ਲੈਕੇ ਲਏ ਫੈਸਲੇ ਖਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ

ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਜਾਨਵਰ ਏਸੀ ਵਿੱਚ ਰਹਿਣਾ ਗਿੱਝੇ ਹਨ ਉਨ੍ਹਾਂ ਨੂੰ ਬਾਹਰ ਰੱਖਿਆ ਜਾਵੇਗਾ। ਇੱਥੇ ਹੀ ਪ੍ਰਦਰਸ਼ਨ ਕਰ ਰਹੀ ਇੱਕ ਬਜ਼ੁਰਗ ਮਹਿਲਾ ਵੱਲੋਂ ਰੋ ਰੋ ਕੇ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਕਿਹਾ ਕਿ ਐਨੀਮਲ ਪ੍ਰੋਟੈਕਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੂੰ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਰਸਤੇ ’ਤੇ ਚੱਲ ਰਹੇ ਲੋਕਾਂ ਦਾ ਤਾਂ ਸਹੀ ਢੰਗ ਨਾਲ ਬਚਾਅ ਨਹੀਂ ਕਰ ਰਹੀ ਪਰ ਇਹ ਬੇਜ਼ੁਬਾਨ ਜਾਨਵਰਾਂ ਨੂੰ ਘਰੋਂ ਕਿਉਂ ਕੱਢਣ ਲਈ ਮਜਬੂਰ ਕਰ ਰਹੇ ਹਨ।ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੇ ਇੰਨ੍ਹਾਂ ਨੂੰ ਇਨਸਾਫ ਦੁਆਉਣ ਵਾਸਤੇ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ ਤਾਂ ਉਹ ਤਾਂ ਵੀ ਗੁਰੇਜ਼ ਨਹੀਂ ਕਰਨਗੇ।

ਇਹ ਵੀ ਪੜ੍ਹੋ: ਕੰਪਨੀ ਵੱਲੋਂ ਦਿੱਤੇ ਪਲਾਟ ਮਾਮਲੇ ’ਚ 70 ਪਰਿਵਾਰਾਂ ਨਾਲ ਧੋਖਾਧੜੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.