ETV Bharat / state

ਸਿੱਧੂ ਮੂਸੇਵਾਲਾ ਨੂੰ ਇਨਸਾਫ ਦੇਣ ਦੀ ਮੰਗ ਕਰਦਿਆਂ ਰਈਆ 'ਚ ਵਿਸ਼ਾਲ ਰੋਸ ਮਾਰਚ

author img

By

Published : Jun 9, 2022, 5:07 PM IST

ਅੰਮ੍ਰਿਤਸਰ ਦੇ ਕਸਬਾ ਰਈਆ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਇਲਾਕੇ ਦੇ ਲੋਕਾਂ ਵਲੋਂ ਮਰਹੂਮ ਸਿੱਧੂ ਮੂਸੇ ਵਾਲਾ ਦੀਆਂ ਤਸਵੀਰਾਂ ਹੱਥ ਵਿੱਚ ਫੜ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਿੱਧੂ ਦੇ ਪਰਿਵਾਰ ਅਤੇ ਪੰਜਾਬ ਵਾਸੀਆਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ।

Protest march demanding justice in Amritsar for Sidhu Moose wala
Protest march demanding justice in Amritsar for Sidhu Moose wala

ਅੰਮ੍ਰਿਤਸਰ: ਮਰਹੂਮ ਸਿੱਧੂ ਮੂਸੇਵਾਲਾ ਕਤਲ ਮਾਮਲੇ ਤੋ ਬਾਅਦ ਦੁਨੀਆ ਭਰ ਵਿੱਚ ਰੋਸ ਮੁਜ਼ਾਹਰੇ ਅਤੇ ਕੈਂਡਲ ਮਾਰਚ ਕੱਢ ਕੇ ਜਿੱਥੇ ਸਿੱਧੂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਦੇ ਰੋਸ ਵਿੱਚ ਅੰਮ੍ਰਿਤਸਰ ਦੇ ਕਸਬਾ ਰਈਆ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਇਲਾਕੇ ਦੇ ਲੋਕਾਂ ਵਲੋਂ ਸਿੱਧੂ ਦੀਆਂ ਤਸਵੀਰਾਂ ਹੱਥ ਵਿੱਚ ਫੜ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਿੱਧੂ ਦੇ ਪਰਿਵਾਰ ਅਤੇ ਪੰਜਾਬ ਵਾਸੀਆਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਨੌਜਵਾਨਾਂ ਵਲੋਂ ਸਿੱਧੂ ਮੂਸੇਵਾਲਾ ਅਮਰ ਰਹੇ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।ਇਸ ਦੌਰਾਨ ਲੋਕਾਂ ਨੇ ਕਿਹਾ ਕਿ ਜਦ ਤਕ ਸਿੱਧੂ ਨੂੰ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਪੰਜਾਬ ਦੇ ਲੋਕ ਚੁੱਪ ਨਹੀਂ ਬੈਠਣਗੇ।

ਸਿੱਧੂ ਮੂਸੇਵਾਲਾ ਨੂੰ ਇਨਸਾਫ ਦੇਣ ਦੀ ਮੰਗ ਕਰਦਿਆਂ ਰਈਆ 'ਚ ਵਿਸ਼ਾਲ ਰੋਸ ਮਾਰਚ

ਕਾਲੀਆਰਈਆ ਵਾਸੀ ਰਾਜਿੰਦਰ ਕਾਲੀਆ ਨੇ ਕਿਹਾ ਕਿ 2 ਮਹੀਨੇ ਦੀ ਆਪ ਸਰਕਾਰ ਦੌਰਾਨ ਰੋਜ਼ਾਨਾ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ, ਇਸੇ ਤਰ੍ਹਾਂ ਪੰਜਾਬ ਕਈ ਸਾਲ ਪਹਿਲਾਂ ਵੀ ਅਜਿਹੇ ਦੌਰ ਵਿਚੋਂ ਗੁਜ਼ਰ ਚੁੱਕਾ ਹੈ, ਜਿਸ ਦੌਰਾਨ ਹੋਈ ਕਤਲੋਗਾਰਤ ਵਿੱਚ ਅਨੇਕਾਂ ਹੀ ਨੌਜਵਾਨ ਬੱਚੇ ਬਜ਼ੁਰਗ ਅਤੇ ਔਰਤਾਂ ਦੀ ਜਾਨ ਚੱਲੀ ਗਈ ਸੀ। ਓਹਨਾ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਧੂ ਮੁਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਦੇ ਕਿ ਪਰਿਵਾਰ ਅਤੇ ਪੰਜਾਬ ਵਾਸੀਆਂ ਨੂੰ ਇਨਸਾਫ ਦਿਵਾਇਆ ਜਾਵੇ।

ਰੋਸ ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਵਿਚ ਫੇਲ ਸਾਬਿਤ ਹੋਈ ਹੈ ਜਿਸ ਦਾ ਸਭ ਤੋਂ ਵੱਡਾ ਕਾਰਨ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਹੋਣ ਤੋਂ ਇਲਾਵਾ ਰੋਜ਼ਾਨਾ ਹੋ ਰਹੇ ਕਤਲ ਲੁੱਟ ਖੋਹ ਅਤੇ ਅਪਰਾਧਿਕ ਮਾਮਲਿਆਂ ਵਿੱਚ ਭਾਰੀ ਵਾਧਾ ਹੋਣਾ ਹੈ।ਓਹਨਾ ਕਿਹਾ ਕਿ ਆਪ ਸਰਕਾਰ ਤੋ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰ ਦੀਆਂ ਸਰਵਉਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਜੇਕਰ ਸਰਕਾਰ ਕਾਤਲਾਂ ਨੂੰ ਜਲਦ ਕਾਬੂ ਨਹੀਂ ਕਰ ਸਕੀ ਤਾਂ ਉਹ ਵੱਡਾ ਸੰਘਰਸ਼ ਵਿਡਣਗੇ।

ਦੱਸ ਦਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਪਿੰਡ ਜਵਾਹਰਕੇ ਵਿੱਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂ ਸਿੱਧੂ ਮੂਸੇਵਾਲਾ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ ਤਾਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਵਲੋਂ ਲਈ ਗਈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਵਲੋਂ ਇੱਕ ਹੋਰ ਨਾਮਜ਼ਦ

ETV Bharat Logo

Copyright © 2024 Ushodaya Enterprises Pvt. Ltd., All Rights Reserved.