ETV Bharat / state

ਪੰਜਾਬ ਦੀ ਯੂਨੀਵਰਸਿਟੀ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਰੋਸ ਮਾਰਚ

author img

By

Published : Jul 15, 2022, 1:53 PM IST

ਪੰਜਾਬ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੰਜਾਬ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh), ਪੰਜਾਬ ਦੇ ਦਰਿਆਈ ਪਾਣੀ (River water of Punjab), ਚੰਡੀਗੜ੍ਹ (Chandigarh) ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਅੰਮ੍ਰਿਤਸਰ: ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਪੰਜਾਬ (Punjab) ਪੱਖੀ ਸੰਸਥਾਵਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against the central government) ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਹਨ ਅਤੇ ਅੱਜ ਵੀ ਇਹ ਰੋਸ ਪ੍ਰਦਰਸ਼ਨ ਜਾਰੀ ਹਨ। ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh), ਪੰਜਾਬ ਦੇ ਦਰਿਆਈ ਪਾਣੀ (River water of Punjab), ਚੰਡੀਗੜ੍ਹ (Chandigarh) ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਸ਼ਹਿਰ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ ਹੈ।

ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥਾ ਸਿਰਲੱਥ ਖਾਲਸਾ ਨੇ ਪੰਜਾਬ (Punjab) ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਹੱਕਾਂ ਉੱਤੇ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ (Punjab) ਦੇ ਹੱਕਾਂ ਨੂੰ ਮਰਨ ਨਹੀਂ ਦੇਣਗੇ। ਪੰਜਾਬ ਦੀ ਯੂਨੀਵਰਸਿਟੀ ਚੰਡੀਗੜ੍ਹ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ‘ਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਹੋਣ ਦਾ ਵੀ ਹੋਕਾਂ ਦਿੱਤਾ ਹੈ।

ਪੰਜਾਬ ਦੇ ਮੁੱਦਿਆਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਅਸੀਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ, ਕਿ ਕੇਂਦਰ ਸਰਕਾਰ ਧੱਕੇ ਨਾਲ ਹੀ ਪੰਜਾਬ ਦੇ ਹੱਕਾਂ ਉੱਤੇ ਆਪਣਾ ਕਬਜ਼ਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਯੂਨੀਵਰਸਿਟੀ (Panjab University) ਦੇ ਬੱਚੇ ਪੰਜਾਬ ਦੇ ਪਾਣੀਆਂ ਨੂੰ ਪੰਜਾਬ ਦੇ ਹੱਕਾਂ ਨੂੰ ਬਚਾਉਣ ਲਈ ਸਾਡੇ ਨਾਲ ਖੜ੍ਹੇ ਹਨ ਅਤੇ ਅਸੀਂ ਵੀ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਨਾਲ ਖੜ੍ਹੇ ਹਾਂ, ਉਨ੍ਹਾਂ ਕਿਹਾ ਕਿ ਤਾਂ ਜੋ ਕਿ ਵਿਦਿਆਰਥੀਆਂ ਦਾ ਵੀ ਮਨੋਬਲ ਟੁੱਟੇਣ ਨਹੀਂ ਦਿਆਂਗੇ।

ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਉਹ ਹਰ ਵੇਲੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ (Haryana) ਸਾਡਾ ਭਰਾ ਹੈ, ਸਾਡਾ ਭਾਈਚਾਰਾ ਬਰਕਰਾਰ ਰਹਿਣਾ ਚਾਹੀਦਾ ਹੈ, ਪਰ ਸਾਡੇ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਰਾਜਸਥਾਨ ਅਤੇ ਹਰਿਆਣੇ ਨੂੰ ਪਾਣੀ ਫ੍ਰੀ ਵਿੱਚ ਦਿੰਦੀ ਅਤੇ ਸਾਨੂੰ ਵੀ ਰਾਜਸਥਾਨ ਤੋਂ ਪੱਥਰ ਫ੍ਰੀ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.