ETV Bharat / state

328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਦਾ SGPC ਖਿਲਾਫ ਰੋਸ ਪ੍ਰਦਰਸ਼ਨ

author img

By

Published : Nov 4, 2022, 5:44 PM IST

Protest of Sikh organizations against SGPC
Protest of Sikh organizations against SGPC

2 ਸਾਲਾਂ ਤੋਂ ਲਗਾਤਾਰ ਹੀ ਵੱਖ- ਵੱਖ ਸਿੱਖ ਜਥੇਬੰਦੀਆਂ ਵੱਲੋਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਐੱਸਜੀਪੀਸੀ (SGPC) ਦੇ ਦਫ਼ਤਰ ਦੇ ਬਾਹਰ ਵੀ ਮੋਰਚਾ ਲਗਾਇਆ ਗਿਆ ਸੀ।ਅੱਜ ਫਿਰ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸਿੱਖ ਜਥੇਬੰਦੀਆਂ ਵੱਲੋਂ 328 ਸਰੂਪਾਂ ਦੇ ਮਾਮਲੇ ਵਿਚ ਰੋਸ਼ ਪ੍ਰਦਰਸ਼ਨ ਕਰ ਰਹੀਆਂ ਹਨ। Protest against SGPC

ਅੰਮ੍ਰਿਤਸਰ: ਪਿਛਲੇ 2 ਸਾਲਾਂ ਤੋਂ ਲਗਾਤਾਰ ਹੀ ਵੱਖ- ਵੱਖ ਸਿੱਖ ਜਥੇਬੰਦੀਆਂ ਵੱਲੋਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਐੱਸਜੀਪੀਸੀ (SGPC) ਦੇ ਦਫ਼ਤਰ ਦੇ ਬਾਹਰ ਵੀ ਮੋਰਚਾ ਲਗਾਇਆ ਗਿਆ ਸੀ। 4 ਨਵੰਬਰ 2020 ਤੋਂ ਲਗਾਤਾਰ ਹੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਵਿਰਾਸਤੀ ਮਾਰਗ 'ਤੇ ਪੰਥਕ ਹੋਕਾ ਮੋਰਚਾ ਤਹਿਤ 328 ਸਰੂਪਾਂ ਦੇ ਤਾਂ ਪਤਾ ਹੋਣ ਦੇ ਮਾਮਲੇ 'ਚ ਮੁਲਜ਼ਮਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। (Protest against SGPC)

Protest of Sikh organizations against SGPC

ਜਿਸ ਦੇ ਚਲਦੇ ਅੱਜ ਇਕ ਵਾਰ ਫਿਰ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਭੰਡਾਰੀ ਪੁਲ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ 328 ਲਾਪਤਾ ਹੋਏ ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ (SGPC) ਐੱਸਜੀਪੀਸੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸੰਗਤ ਨੂੰ ਇਹ ਸਪੱਸ਼ਟ ਨਹੀਂ ਕਰ ਸਕੇ ਕਿ 328 ਸਰੂਪ ਜੋ ਲਾਪਤਾ ਹੋਏ ਹਨ ਉਹ ਕਿੰਨਾ ਨੂੰ ਦਿੱਤੇ ਹਨ।

ਇਸ ਦੇ ਪਿੱਛੇ ਜੋ ਦੋਸ਼ੀ ਹੈ ਉਨ੍ਹਾਂ 'ਤੇ ਵੀ ਕਿਸੇ ਵੀ ਤਰੀਕੇ ਦੀ ਕੋਈ ਕਾਰਵਾਈ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਪਹਿਲਾਂ ਐਸਜੀਪੀਸੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਗਈ ਸੀ ਪਰ ਫਿਰ ਐਸਜੀਪੀਸੀ ਆਪਣੇ ਸਟੈਂਡ ਤੋਂ ਯੂ ਟਰਨ ਹੋ ਗਈ। ਹੁਣ ਲਗਾਤਾਰ ਹੀ ਭਾਈ ਬਲਦੇਵ ਸਿੰਘ ਵਡਾਲਾ ਵੀ ਪੰਥਕ ਹੋਕਾ ਤਹਿਤ ਵਿਰਾਸਤੀ ਮਾਰਗ 'ਤੇ ਪ੍ਰਦਰਸ਼ਨ ਕਰ ਰਹੇ ਹਨ।

ਕੁਝ ਸਿੱਖ ਜਥੇਬੰਦੀਆਂ ਵੀ ਪ੍ਰਦਰਸ਼ਨ ਕਰਕੇ ਭਾਈ ਬਲਦੇਵ ਸਿੰਘ ਵਡਾਲਾ ਦਾ ਹੌਸਲਾ ਅਫਜ਼ਾਈ ਕਰਨ ਗਿਆ ਅਤੇ ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕਰਨਗੀਆਂ। 328 ਲਾਪਤਾ ਹੋਏ ਸਵਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਵੀ ਅਰਦਾਸ ਕਰਨਗੀਆਂ। ਜ਼ਿਕਰਯੋਗ ਹੈ ਕਿ 2020 ਦੇ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਐੱਸਜੀਪੀਸੀ ਦੇ ਦਫ਼ਤਰ ਦੇ ਬਾਹਰ ਮੋਰਚਾ ਲਗਾ ਕੇ ਲਾਪਤਾ ਹੋਏ ਸਵਰੂਪਾਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਐੱਸਜੀਪੀਸੀ ਦੇ ਦਫਤਰ ਦੇ ਬਾਹਰ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਾਲਾ ਵੀ ਲਗਾ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਐੱਸਜੀਪੀਸੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਦੇ ਵਿਚਾਲੇ ਟਕਰਾਅ ਵੀ ਦੇਖਣ ਨੂੰ ਮਿਲਿਆ ਸੀ। ਜਿਸ ਤੋਂ ਬਾਅਦ 4 ਨਵੰਬਰ 2020 ਨੂੰ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਵੀ ਵਿਰਾਸਤੀ ਮਾਰਗ 'ਤੇ ਪੰਥਕ ਹੋਕਾ ਤਹਿਤ ਮੋਰਚਾ ਲਗਾਇਆ ਹੋਇਆ ਹੈ। ਅੱਜ ਫਿਰ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸਿੱਖ ਜਥੇਬੰਦੀਆਂ ਵੱਲੋਂ 328 ਸਰੂਪਾਂ ਦੇ ਮਾਮਲੇ ਵਿਚ ਰੋਸ਼ ਪ੍ਰਦਰਸ਼ਨ ਕਰ ਰਹੀਆਂ ਹਨ।

ਇਹ ਵੀ ਪੜ੍ਹੋ:- ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.