ਐਸਜੀਪੀਸੀ ਚੋਣਾਂ ਨਾ ਕਰਵਾਉਣ ਦੇ ਚੱਲਦੇ ਸਿੱਖ ਸੰਗਤ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਧਰਨਾ

author img

By

Published : Sep 19, 2021, 5:11 PM IST

ਐਸਜੀਪੀਸੀ ਚੋਣਾਂ ਨਾ ਕਰਵਾਉਣ ਦੇ ਚੱਲਦੇ ਸਿੱਖ ਸੰਗਤ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਧਰਨਾ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 10 ਸਾਲ ਦਾ ਸਮਾਂ ਬੀਤ ਜਾਣਾ ਹੈ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਤੇ ਏਸ਼ੀਆ ਦੀ ਪਹਿਲੀ ਚੁਣੀ ਸੰਸਥਾ ਹੈ। ਜਿਸ ਵਿਚ ਔਰਤਾਂ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਮਿਲਿਆ ਸੀ।

ਅੰਮ੍ਰਿਤਸਰ: ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸੱਦੇ ਤੇ ਵੱਡੀ ਗਿਣਤੀ ਵਿਚ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਗੇਟ ’ਤੇ ਇੱਕਠ ਹੋਇਆ ਤਾਂ ਕਿ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ ਕਿ ਸ਼੍ਰੋਮਣੀ ਕਮੇਟੀ ਦੀਆਂ ਲਟਕਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 10 ਸਾਲ ਦਾ ਸਮਾਂ ਬੀਤ ਜਾਣਾ ਹੈ। ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਤੇ ਏਸ਼ੀਆ ਦੀ ਪਹਿਲੀ ਚੁਣੀ ਸੰਸਥਾ ਹੈ। ਜਿਸ ਵਿਚ ਔਰਤਾਂ ਨੂੰ ਵੀ ਵੋਟ ਪਾਉਣ ਦਾ ਅਧਿਕਾਰ ਮਿਲਿਆ ਸੀ।

ਐਸਜੀਪੀਸੀ ਦੀਆਂ ਚੋਣਾਂ ਨਾ ਕਰਵਾਉਣ ਦੇ ਚਲਦੇ ਸਿੱਖ ਸੰਗਤ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਧਰਨਾ

ਉਨ੍ਹਾਂ ਕਿਹਾ ਕਿ ਹਿੰਦੂਤਵ ਦੀ ਸਰਕਾਰ ਨੇ ਸਿੱਖਾਂ ਦੀ ਇਸ ਪਾਰਲੀਮੈਂਟ ਦੀਆਂ ਚੋਣਾਂ ਕਰਵਾਉਣ ਵਿਚ ਕਦੇ ਵੀ ਦਿਲਚਸਪੀ ਨਹੀਂ ਦਿਖਾਈ। 1947 ਤੋਂ ਬਾਅਦ ਭਾਰਤੀ ਪਾਰਲੀਮੈਂਟ ਦੀਆਂ 17 ਵਾਰ ਚੋਣਾਂ ਹੋਈਆਂ ਪਰ ਸਿੱਖਾਂ ਦੀ ਪਾਰਲੀਮੈਂਟ ਦੀਆਂ ਸਿਰਫ਼ 8 ਵਾਰ ਚੋਣਾਂ ਹੋਈਆਂ ਜੋ ਸਿੱਖਾਂ ਨਾਲ ਸ਼ਰੇਆਮ ਧੱਕਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਕਦੇ ਵੀ 1925 ਦੇ ਸਿੱਖ ਗੁਰਦੁਆਰਾ ਐਕਟ ਦੀ ਸਮੀਖਿਆ ਨਹੀਂ ਕੀਤੀ। ਭਾਰਤ ਵਿਚ ਵੋਟ ਪਾਉਣ ਦਾ ਅਧਿਕਾਰ 18 ਸਾਲ ਦੇ ਹਰੇਕ ਵਿਅਕਤੀ ਨੂੰ ਹੈ ਪਰ ਕਮੇਟੀ ਚੋਣਾਂ ਵਿਚ ਇਹ ਹੱਦ 21 ਸਾਲ ਦੀ ਹੈ।

ਇਸ ਦੇ ਨਾਲ-ਨਾਲ ਜੇਕਰ ਕਮੇਟੀ ਦਾ ਕੋਈ ਮੈਂਬਰ ਅਚਾਨਕ ਅਕਾਲ ਚਲਾਣਾ ਕਰ ਜਾਵੇ ਤਾਂ ਜ਼ਿਮਨੀ ਚੋਣ ਵੀ ਨਹੀਂ ਕਰਵਾਈ ਜਾ ਸਕਦੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਕੰਮਕਾਰ ’ਤੇ ਇਤਰਾਜ਼ ਕਰਦਿਆਂ ਕਿਹਾ ਕਿ 328 ਸਰੂਪ ਲਾਪਤਾ ਹਨ।

ਤਰਨਤਾਰਨ ਸਾਹਿਬ ਦੀ ਇਤਿਹਾਸਕ ਡਿਓਢੀ ਨੂੰ ਢਾਹੁਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ 18 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਬਾਹਰ ਇਕੱਠੇ ਹੋ ਕੇ ਸਿੱਖ ਪਾਰਲੀਮੈਂਟ ਦੀਆਂ ਚੋਣਾਂ ਲਈ ਕੇਂਦਰ ਤੇ ਦਬਾਅ ਬਣਾਇਆ ਜਾਵੇ।
ਇਹ ਵੀ ਪੜ੍ਹੋ: ਸਤਿਕਾਰ ਕਮੇਟੀ ਵੱਲੋਂ ਬਿਰਧ ਪਏ 2 ਸ੍ਰੀ ਗੁਰੂ ਗ੍ਰੰਥ ਸਾਹਿਬ ਕੀਤੇ ਗਏ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.