ETV Bharat / state

ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਬਾਅਦ ਵੇਰਕਾ ਨੇ ਅਕਾਲੀ ਦਲ ਖਿਲਾਫ਼ ਕੱਢੀ ਭੜਾਸ

author img

By

Published : Jan 24, 2022, 8:06 PM IST

ਬਿਕਰਮ ਮਜੀਠੀਆ ਦਾ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਫਿਰ ਭਖ ਗਈ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਨੂੰ ਲੈਕੇ ਵੇਰਕਾ ਨੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ ਹਨ ਅਤੇ ਹਾਈਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ।

ਮਜੀਠੀਆ ਦੀ ਜ਼ਮਾਨਤ ਅਰਜੀ ਰੱਦ ਹੋਣ ਤੇ ਵੇਰਕਾ ਦਾ ਵੱਡਾ ਬਿਆਨ
ਮਜੀਠੀਆ ਦੀ ਜ਼ਮਾਨਤ ਅਰਜੀ ਰੱਦ ਹੋਣ ਤੇ ਵੇਰਕਾ ਦਾ ਵੱਡਾ ਬਿਆਨ

ਅੰਮ੍ਰਿਤਸਰ: ਪੰਜਾਬ ਚੋਣਾਂ ’ਚ ਨਸ਼ੇ ਦਾ ਮੁੱਦਾ ਇੱਕ ਵਾਰ ਫੇਰ ਗਰਮਾਉਂਦਾ ਵਿਖਾਈ ਦੇ ਰਿਹਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਐਨਡੀਪੀਸੀ ਐਕਟ ਦੇ ਤਹਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਉਂਦੀ ਵਿਖਾਈ ਦੇ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਅਕਾਲੀ ਦਲ ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ।

ਮਜੀਠੀਆ ਦੀ ਜ਼ਮਾਨਤ ਅਰਜੀ ਰੱਦ ਹੋਣ ਤੇ ਵੇਰਕਾ ਦਾ ਵੱਡਾ ਬਿਆਨ

ਵੇਰਕਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਲਜ਼ਾਮ ਲਗਾਉਂਦਾ ਰਿਹਾ ਹੈ ਕਿ ਮੈਚ ਫਿਕਸਿੰਗ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਹਮੇਸ਼ਾ ਆਪਣਾ ਕੰਮ ਕਰਦਾ ਹੈ ਅਤੇ ਕਾਨੂੰਨ ਦੇ ਘਰ ਵਿੱਚ ਦੇਰ ਹੈ ਪਰ ਅੰਧੇਰ ਨਹੀਂ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਕਹਿੰਦਾ ਸੀ ਕਿ ਮਜੀਠੀਆ ਖਿਲਾਫ਼ ਰਾਜਨੀਤੀ ਤਹਿਤ ਕਾਰਵਾਈ ਕੀਤੀ ਹੈ ਜਿਸ ਦੇ ਚੱਲਦੇ ਕਾਂਗਰਸ ਖਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ ਉਨ੍ਹਾਂ ਕਿਹਾ ਕਿ ਹੁਣ ਮਜੀਠੀਆ ਦੀ ਜ਼ਮਾਨਤ ਹਾਈਕੋਰਟ ਨੇ ਰੱਦ ਕੀਤੀ ਹੈ। ਵੇਰਕਾ ਨੇ ਕਿਹਾ ਕਿ ਕੀ ਹੁਣ ਅਕਾਲੀ ਦਲ ਹਾਈਕੋਰਟ ਖਿਲਾਫ਼ ਮੋਰਚਾ ਖੋਲੇਗਾ।

ਉਨ੍ਹਾਂ ਅਕਾਲੀ ਦਲ ਦੇ ਇਲਜ਼ਾਮਾਂ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਕੋਈ ਪਰਚਾ ਨਹੀਂ ਕੀਤਾ। ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਅਕਾਲੀ ਸਰਕਾਰ ਸਮੇਂ ਦਰਜ ਹੋਇਆ ਸੀ ਜਿਸ ਦੇ ਚੱਲਦੇ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਕੀਤਾ ਗਿਆ ਬਲਕਿ ਕਾਨੂੰਨ ਨੇ ਆਪਣੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਪਾਂ ਦੀ ਭਰੀ ਗੱਠੜੀ ਹਾਈਕੋਰਟ ਵੱਲੋਂ ਖੋਲ੍ਹੀ ਗਈ ਹੈ। ਵੇਰਕਾ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ ਨਾਲ ਹੀ ਉਨ੍ਹਾਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਡਰੱਗ ਮਾਮਲਾ: ਮਜੀਠੀਆ ਦੀ ਅਗਾਉਂ ਜਮਾਨਤ ਰੱਦ

ETV Bharat Logo

Copyright © 2024 Ushodaya Enterprises Pvt. Ltd., All Rights Reserved.