ETV Bharat / state

Amritsar Farmer Protest : ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

author img

By ETV Bharat Punjabi Team

Published : Oct 3, 2023, 2:25 PM IST

Regarding Lakhimpur Khiri case, Farmers blew effigy of Modi government in Amritsar
ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

Farmers Protest Punjab: ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਤਿੰਨ ਸਾਲ ਦਾ ਸਮਾਂ ਬੀਤ ਚੁਕਿਆ ਹੈ, ਪਰ ਸਾਨੂੰ ਇਨਸਾਫ ਨਹੀਂ ਮਿਲਿਆ। ਇਸ ਦੇ ਰੋਸ ਵੱਜੋਂ ਮੋਦੀ ਸਰਕਾਰ ਦੇ ਪੁਤਲੇ ਫੁਕੇ ਜਾ ਰਹੇ ਹਨ। (Farmer protest in amritsar for justice of lakhimpur khiri case)

ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਅੰਮ੍ਰਿਤਸਰ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਿਸਾਨ ਮੁੜ੍ਹ ਤੋਂ ਮੋਰਚਾ ਖੋਲ੍ਹਣ ਜਾ ਰਹੇ ਹਨ। ਲਖੀਪਪੁਰ ਖੀਰੀ ਮਾਮਲੇ ਨੂੰ ਲੈ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਕਿਸਾਨ ਜਥੇਬੰਦੀਆਂ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਅੱਜ ਦੇ ਦਿਨ ਨੂੰ ਕਾਲੇ ਦਿਹਾੜੇ ਵੱਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੀ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਪੰਜਾਬ ਸਮੇਤ ਸਾਰੇ ਦੇਸ਼ ਅੰਦਰ ਲਖੀਮਪੁਰ ਖੀਰੀ ਮਾਮਲੇ ਦੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਕਰਾਉਣ ਲਈ ਕਿਸਾਨ ਜਥੇਬੰਦੀਆਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ: ਕਿਸਾਨ ਆਗੂਆਂ ਨੇ ਦੱਸਿਆ ਕਿ ਅੰਦੋਲਨ ਦੌਰਾਨ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਭਾਜਪਾ ਆਗੂ ਦੇ ਪੁੱਤਰ ਨੇ ਅੱਠ ਲੋਕਾਂ ਨੂੰ ਗੱਡੀ ਥੱਲੇ ਦਰੜ ਕੇ ਮਾਰ ਦਿੱਤਾ ਸੀ। ਇਸ ਘਟਨਾ ਨੂੰ 3 ਸਾਲ ਦਾ ਸਮਾਂ ਬੀਤ ਗਿਆ ਹੈ, ਪਰ ਅਜੇ ਤੱਕ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

ਜਥੇਬੰਦੀਆਂ ਪੂਰੇ ਦੇਸ਼ ਵਿੱਚ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ: ਉਨ੍ਹਾਂ ਨੇ ਦੱਸਿਆ ਮਾਮਲੇ ਦੇ ਮੁੱਖ ਆਰੋਪੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ ਮਿਸ਼ਰਾ ਵੀ ਸ਼ਰੇਆਮ ਬਾਹਰ ਘੁੰਮ ਰਿਹਾ ਹੈ। ਪੰਧੇਰ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਜੇਲ੍ਹ ‘ਚ ਪਹੁੰਚਾਉਣ ਲਈ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਜਦ ਤੱਕ ਨਿਸਾਫ ਨਹੀਂ ਮਿਲਦਾ ਇਹ ਸੰਘਰਸ਼ ਜਾਰੀ ਰਹੇਗਾ ।ਕਿਉਂਕਿ ਇਹ ਸੰਘਰਸ਼ ਿਿਸਰਫ ਕਿਸਾਨਾਂ ਦੀਆਂ ਮੌਤਾਂ ਲਈ ਹੀ ਨਹੀਂ ਬਲਕਿ ਜੋ ਸਰਕਾਰ ਨੇ ਵਾਅਦਾ ਖਿਲਾਫੀ ਕੀਤਾ ਹੈ ਉਸ ਦੇ ਖਿਲਾਫ ਵੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.