ETV Bharat / state

Action Against Stubble Burn: ਪਰਾਲੀ ਦੇ ਨਾੜ ਨੂੰ ਲਾਈ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜੇ SDM ਬਾਬਾ ਬਕਾਲਾ, ਮੌਕੇ 'ਤੇ ਫਾਇਰ ਬ੍ਰਿਗੇਡ ਮੰਗਵਾ ਬੁਝਾਈ ਅੱਗ

author img

By ETV Bharat Punjabi Team

Published : Nov 4, 2023, 5:17 PM IST

ਪਰਾਲੀ ਦੇ ਨਾੜ ਨੂੰ ਲਾਈ ਅੱਗ
ਪਰਾਲੀ ਦੇ ਨਾੜ ਨੂੰ ਲਾਈ ਅੱਗ

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਥੇ ਹੀ ਬਾਬਾ ਬਕਾਲਾ ਸਾਹਿਬ ਦੇ ਐੱਸਡੀਐੱਮ ਇਸ ਮਾਮਲੇ 'ਚ ਸਖ਼ਤ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਉਨ੍ਹਾਂ ਨੂੰ ਜਦੋਂ ਨਾੜ ਨੂੰ ਅੱਗ ਲਾਉਣ ਦੀ ਜਾਣਕਾਰੀ ਮਿਲੀ ਤਾਂ ਉਹ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾ ਕੇ ਖੁਦ ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ ਪੁੱਜ ਗਏ। Action Against Stubble Burn

ਐੱਸਡੀਐੱਮ ਬਾਬਾ ਬਕਾਲਾ ਜਾਣਕਾਰੀ ਦਿੰਦੇ ਹੋਏ

ਅੰਮ੍ਰਿਤਸਰ: ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਬੇਸ਼ੱਕ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਇੰਨ੍ਹਾਂ ਲੱਗ ਰਹੀਆਂ ਅੱਗਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਬਾਵਜੂਦ ਇਸ ਦੇ ਕਿਸਾਨ ਧੜੱਲੇ ਨਾਲ ਪਰਾਲੀ ਦੇ ਨਾੜ ਨੂੰ ਅੱਗ ਲਾ ਰਹੇ ਹਨ। ਜਦਕਿ ਸਰਕਾਰ ਵਲੋਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤਾਂ ਹਨ ਕਿ ਕਿਸਾਨਾਂ ਨੂੰ ਜਾਗਰੂਕ ਕਰਕੇ ਨਾੜ ਨੂੰ ਅੱਗ ਲਾਉਣ ਤੋਂ ਰੋਕਿਆ ਜਾਵੇ ਜਾਂ ਕਾਨੂੰਨੀ ਕਾਰਵਾਈ ਤੱਕ ਕੀਤੀ ਜਾਵੇ। Action Against Stubble Burn

ਨਾੜ ਨੂੰ ਲਾਈ ਅੱਗ ਬੁਝਾਉਣ ਪੁੱਜੇ ਐੱਸਡੀਐੱਮ: ਇਸੇ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਦਾ ਤਾਜ਼ਾ ਮਾਮਲਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੇਦਾਦਪੁਰ ਠੱਠੀਆਂ ਅਤੇ ਧਿਆਨਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਪ ਮੰਡਲ ਮੈਜਿਸਟਰੇਟ (ਐੱਸ ਡੀ ਐੱਮ) ਬਾਬਾ ਬਕਾਲਾ ਸਾਹਿਬ ਅਮਨਪ੍ਰੀਤ ਸਿੰਘ ਤੁਰੰਤ ਮੌਕੇ 'ਤੇ ਪੁੱਜੇ।

ਪ੍ਰਸ਼ਾਸਨ ਨੂੰ ਦਿੱਤੇ ਸਖ਼ਤ ਨਿਰਦੇਸ਼: ਇਸ ਦੌਰਾਨ ਐੱਸਡੀਐੱਮ ਵਲੋਂ ਜੰਡਿਆਲਾ ਗੁਰੂ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੰਗਵਾ ਕੇ ਨਾੜ ਨੂੰ ਲਗਾਈ ਹੋਈ ਅੱਗ ਨੂੰ ਤੁਰੰਤ ਬੁਝਾਇਆ ਗਿਆ। ਇਸ ਦੌਰਾਨ ਸਮੇਤ ਅਮਲੇ ਸਥਾਨਕ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਅਤੇ ਉਕਤ ਮਾਮਲੇ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਦੌਰਾਨ ਐੱਸ ਡੀ ਐੱਮ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਤੋਂ ਬਾਅਦ ਡੀਐਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ, ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਸੁਖਦੇਵ ਬੰਗੜ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਕਿਸਾਨਾਂ ਨੂੰ ਜਾਗਰੂਕ ਹੋਣ ਦੀ ਕੀਤੀ ਅਪੀਲ: ਇਸ ਦੇ ਨਾਲ ਹੀ ਐੱਸਡੀਐੱਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਖ਼ਤਮ ਹੋ ਰਹੀ ਹੈ, ਉਥੇ ਹੀ ਵਾਤਾਵਰਨ ਵੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਨਾਰੇ ਖੇਤਾਂ ਵਿੱਚ ਨਾੜ ਨੂੰ ਲਗਾਈ ਇਸ ਅੱਗ ਕਾਰਨ ਕਈ ਵਾਰ ਹਾਦਸੇ ਹੋਣ ਦੇ ਮਾਮਲੇ ਵੀ ਸਾਹਮਣੇ ਆਏ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਐੱਸਡੀਐੱਮ ਨੇ ਕਿਹਾ ਕਿ ਵਾਰ-ਵਾਰ ਅਪੀਲ ਦੇ ਬਾਵਜੂਦ ਵੀ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਗੇ ਤਾਂ ਪ੍ਰਸ਼ਾਸ਼ਨ ਵਲੋਂ ਅਜਿਹੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.