ETV Bharat / state

SGPC ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਕਾਰਵਾਈ ਦੀ ਮੰਗ

author img

By

Published : May 16, 2022, 4:40 PM IST

ਸਿੱਖਾਂ ਦੀ ਦਾੜੀ ਮੁੱਛ ਨੂੰ ਲੈਕੇ ਕੀਤੀ ਵਿਵਾਦਿਤ ਟਿੱਪਣੀ ਤੋਂ ਬਾਅਦ ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ (complaint against Bharti Singh) ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ
ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ

ਅੰਮ੍ਰਿਤਸਰ: ਜ਼ਿਲ੍ਹੇ ਦੀ ਰਹਿਣ ਵਾਲੀ ਮਸ਼ਹੂਰ ਕਾਮੇਡੀ ਆਰਟਿਸਟ ਭਾਰਤੀ ਸਿੰਘ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। ਇੱਕ ਵਾਰ ਫਿਰ ਤੋਂ ਭਾਰਤੀ ਸਿੰਘ ਵਿਵਾਦਾਂ ਵਿੱਚ ਆਈ ਹੈ। ਉਸ ਵੱਲੋਂ ਦਾੜ੍ਹੀ-ਮੁੱਛ ਨੂੰ ਲੈਕੇ ਉਡਾਏ ਗਏ ਮਜ਼ਾਕ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਭਾਰਤੀ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਭਾਰਤੀ ਸਿੰਘ ਦੇ ਖ਼ਿਲਾਫ਼ ਮੰਗ ਪੱਤਰ ਦਿੱਤਾ (complaint against Bharti Singh) ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ
ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ

ਕਾਮੇਡੀ ਕਲਾਕਾਰ ਭਾਰਤੀ ਸਿੰਘ ਵੱਲੋਂ ਦਾੜ੍ਹੀ-ਮੁੱਛ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਬੇਸ਼ੱਕ ਮੁਆਫ਼ੀ ਮੰਗ ਕੀਤੀ ਗਈ ਹੈ ਪਰ ਸਿੱਖ ਸੰਗਤਾਂ ਵਿੱਚ ਉਸ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਵੱਲੋਂ ਭਾਰਤੀ ਸਿੰਘ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਭਾਰਤੀ ਸਿੰਘ ਦੇ ਖ਼ਿਲਾਫ਼ ਇੱਕ ਸ਼ਿਕਾਇਤ ਪੱਤਰ ਦਿੱਤਾ ਗਿਆ ਜਿਸ ਵਿੱਚ ਲਿਖਿਆ ਗਿਆ ਕਿ ਭਾਰਤੀ ਸਿੰਘ ਵੱਲੋਂ ਸਿੱਖਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਗਈ ਹੈ ਜਿਸ ਤਹਿਤ ਉਸ ’ਤੇ ਮਾਮਲਾ ਕੀਤਾ ਜਾਵੇ।

ਭਾਰਤੀ ਸਿੰਘ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ

ਉੱਥੇ ਹੀ ਦਰਸ਼ਨ ਸਿੰਘ ਅਤੇ ਕਮਲਜੀਤ ਕੌਰ ਇਸਤਰੀ ਵਿੰਗ ਤੋਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਅਤੇ ਭਾਰਤੀ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਾਰਤੀ ਸਿੰਘ ਦੀ ਟਿੱਪਣੀ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਉਹ ਆਸ ਕਰਦੇ ਹਨ ਕਿ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਰਤੀ ਸਿੰਘ ਵੱਲੋਂ ਇੱਕ ਕਾਮੇਡੀ ਸ਼ੋਅ ਦੇ ਵਿੱਚ ਦਾੜ੍ਹੀ ਮੁੱਛ ਨੂੰ ਲੈ ਕੇ ਇੱਕ ਵਿਵਾਦਿਤ ਟਿੱਪਣੀ ਕੀਤੀ ਗਈ ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਬੇਸ਼ੱਕ ਭਾਰਤੀ ਸਿੰਘ ਵੱਲੋਂ ਇਸ ਟਿੱਪਣੀ ਤੋਂ ਬਾਅਦ ਮਾਫੀ ਮੰਗ ਲਈ ਗ ਹੈ ਪਰ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਭਾਰਤੀ ਸਿੰਘ ਖ਼ਿਲਾਫ਼ ਕੀ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਜਾਂ ਨਹੀਂ ਕਿਉਂਕਿ ਭਾਰਤੀ ਸਿੰਘ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੇ ਨੇੜੇ ਦੀ ਰਹਿਣ ਵਾਲੀ ਹੈ।

ਇਹ ਵੀ ਪੜ੍ਹੋ: ਕਾਮੇਡੀਅਨ ਭਾਰਤੀ ਸਿੰਘ ਵੱਲੋਂ ਦਾੜ੍ਹੀ ਮੁੱਛਾਂ 'ਤੇ ਕੀਤੀ ਟਿੱਪਣੀ SGPC ਅਤੇ ਸਿੱਖ ਸੰਗਤਾਂ ਨੇ ਜਤਾਇਆ ਰੋਸ

ETV Bharat Logo

Copyright © 2024 Ushodaya Enterprises Pvt. Ltd., All Rights Reserved.