ETV Bharat / state

Amritsar : ਹੜ੍ਹ ਪੀੜਤਾਂ ਦੀ SGPC ਵੱਲੋਂ ਮਦਦ, ਰਾਹਤ ਸੱਮਗਰੀ ਦੇ 3 ਟਰੱਕ ਕੀਤੇ ਰਵਾਨਾ

author img

By

Published : Jul 16, 2023, 9:08 AM IST

ਅੰਮ੍ਰਿਤਸਰ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਿਕੰਦਰ ਸਿੰਘ ਮਲੂਕਾ ਸਣੇ ਹੋਰਨਾਂ ਸਿੱਖ ਆਗੂਆਂ ਵੱਲੋਂ ਰਾਹਤ ਸਮੱਗਰੀ ਦੇ ਤਿੰਨ ਟਰੱਕ ਭਰ ਕੇ ਰਵਾਨਾ ਕੀਤੇ ਗਏ।

SGPC continues to help flood victims, President Harjinder Singh Dhami sends 3 trucks of relief materials
ਹੜ੍ਹ ਪੀੜਤਾਂ ਨੂੰ ਜਾਰੀ ਹੈ SGPC ਦੀ ਮਦਦ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਹਤ ਸੱਮਗਰੀ ਦੇ 3 ਟਰੱਕ ਕੀਤੇ ਰਵਾਨਾ

SGPC ਨੇ ਹੜ੍ਹ ਪੀੜਤਾਂ ਲਈ ਰਾਹਤ ਸੱਮਗਰੀ ਦੇ 3 ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਹੋਈ ਤੇਜ਼ ਬਰਸਾਤ ਕਾਰਨ ਜਿੱਥੇ ਪੰਜਾਬ ਦੇ ਵੱਖ ਵੱਖ ਥਾਵਾਂ 'ਤੇ ਹੜ੍ਹ ਆ ਗਏ। ਉਥੇ ਹੀ ਬਹੁਤ ਸਾਰੇ ਪਿੰਡ ਪਾਣੀ ਦੀ ਚਪੇਟ ਵਿੱਚ ਆਉਂਣ ਕਰਕੇ ਉਹਨਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਹਨਾਂ ਲੋਕਾਂ ਤੱਕ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੜ੍ਹ ਪੀੜਤਾਂ ਨੂੰ ਹੋਰ ਵੀ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਭੇਜੀ ਹੈ।

ਲੋਕਾਂ ਦੀ ਲੋੜੀਂਦੀ ਮਦਦ ਤੋਂ ਇਲਾਵਾ ਪਸ਼ੂਆਂ ਲਈ ਚਾਰਾ ਵੀ ਦਿੱਤਾ ਜਾ ਰਿਹਾ: ਦਿੱਲੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ 'ਚ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਨ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਪਹਿਲੇ ਦਿਨ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਗਿਆ ਹੈ, ਉਥੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਵੀ ਭੇਜੀਆਂ ਜਾ ਰਹੀਆਂ ਹਨ ਇਸ ਵਿਚ ਸਹਿਯੋਗੀ ਬਣਦਿਆਂ ਗੁਰਿੰਦਰ ਸਿੰਘ ਬਾਵਾ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਰਾਹੀਂ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਨੂੰ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਸ਼ੇਸ਼ ਤੌਰ ’ਤੇ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਲਈ ਸੁਲਤਾਨਪੁਰ ਲੋਧੀ, ਬਜੀਦਪੁਰ, ਤਲਵੰਡੀ ਸਾਬੋ, ਫ਼ਤਹਿਗੜ੍ਹ ਸਾਹਿਬ ਆਦਿ ਨੂੰ ਕੇਂਦਰ ਬਣਾਇਆ ਗਿਆ ਹੈ, ਜਿਥੋਂ ਅੱਗੇ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਰਾਹਤ ਸਮੱਗਰੀ ਰਵਾਨਾ ਕਰਨ ਸਮੇਂ ਹਾਜ਼ਰ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਮੌਕੇ 'ਤੇ ਮੌਜੂਦ ਰਹੇ ਜਿਨਾਂ ਕਿਹਾ ਕਿ ਇਸ ਵੇਲੇ ਔਖੇ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵੀ ਇਸ ਕਾਰਜ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.