ETV Bharat / state

SGPC News: ਅੰਤ੍ਰਿਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਬਾਗੋ ਬਾਗ ਕੀਤੇ ਮੁਲਾਜ਼ਮ, ਗਿਆਨੀ ਜਗਤਾਰ ਸਿੰਘ ਨੂੰ ਲੈਕੇ ਵੀ ਲਿਆ ਅਹਿਮ ਫੈਸਲਾ

author img

By ETV Bharat Punjabi Team

Published : Sep 5, 2023, 7:01 PM IST

SGPC decided to installs pictures of Giani jagtar Singh in Central Sikh Museum
SGPC : ਕੇਂਦਰੀ ਸਿੱਖ ਅਜਾਇਬ 'ਚ ਲਗਾਈ ਜਾਵੇਗੀ ਗਿਆਨੀ ਜਗਤਾਰ ਸਿੰਘ ਦੀ ਤਸਵੀਰ : ਹਰਜਿੰਦਰ ਸਿੰਘ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਪੜ੍ਹੋ ਪੂਰੀ ਖਬਰ...

SGPC : ਕੇਂਦਰੀ ਸਿੱਖ ਅਜਾਇਬ 'ਚ ਲਗਾਈ ਜਾਵੇਗੀ ਗਿਆਨੀ ਜਗਤਾਰ ਸਿੰਘ ਦੀ ਤਸਵੀਰ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾ ਬੈਠਕ ਹੋਈ। ਜਿਸ ਵਿੱਚ ਸਿੱਖ ਕੌਮ ਲਈ ਕੁਝ ਅਹਿਮ ਫੈਸਲੇ ਲਏ ਗਏ। ਇਸ ਦੌਰਾਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦੇ ਫੈਸਲੇ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਦੇ ਸਾਬਕਾ ਮੁੱਖ ਗ੍ਰੰਥ ਗਿਆਨੀ ਜਗਤਾਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ SGPC ਨੇ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। 'SGPC AMRITSAR'

ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ : ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਚਰਚਾ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ 'ਚ ਜਹਾਜ਼ਾਂ ਦੀ ਥਾਂ 'ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ। (Sri Akal Takhat Sahib)

ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ: ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ।

ਪ੍ਰਫੋਰਮਾ ਹਿੰਦੀ ਭਾਸ਼ਾ 'ਚ ਤਿਆਰ ਕਰਨ 'ਤੇ ਸਵਾਲ : ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬਧੰਕ ਕਮੇਟੀ ਵੱਲੋਂ ਹੋ ਰਹੀ ਸਿਆਸਤ ਅਤੇ ਲਗਾਤਾਰ ਆ ਰਹੀਆਂ ਵਿਵਾਦ ਦੀਆਂ ਖਬਰਾਂ 'ਤੇ ਵੀ ਚਰਚਾ ਕੀਤੀ। ਹਰਿਆਣਾ ਸਿੱਖ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੀ ਹੋਈ 14 ਅਗਸਤ ਨੂੰ ਮੀਟਿੰਗ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ 'ਤੇ ਸ਼੍ਰੋਮਣੀ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਸਬੰਧੀ ਭਾਸ਼ਾ ਪ੍ਰਫੋਰਮਾ ਹਿੰਦੀ ਭਾਸ਼ਾ 'ਚ ਤਿਆਰ ਕਰਨ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਰਫੋਰਮੇ ਨੂੰ ਪੰਜਾਬੀ ਭਾਸ਼ਾ ਵਿੱਚ ਵੀ ਕੀਤਾ ਜਾਵੇ ਕਿਉਂਕਿ ਇਹ ਹਰਿਆਣੇ ਦੀ ਦੂਸਰੀ ਭਾਸ਼ਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਦੀਆਂ ਚੋਣਾਂ ਦੇ ਪ੍ਰਫੋਰਮੇ 'ਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ।

ਇਥੇ ਜ਼ਿਕਰਯੋਗ ਹੈ ਕਿ ਐਸਜੀਪੀਸੀ ਦੇ ਪ੍ਰਧਾਨ ਵੱਲੋਂ ਅੱਜ ਦਿੱਤੀ ਗਈ ਜਾਣਕਾਰੀ ਵਿੱਚ ਉਹਨਾਂ ਇਹ ਵੀ ਕਹਿਣਾ ਹੈ ਕਿ ਜੋ ਵੀ ਸਿੱਖ ਮਸਲਿਆਂ ਨੂੰ ਲੈ ਕੇ ਸਾਹਮਣੇ ਆ ਰਹੀਆਂ ਹਨ ਉਸ ਉੱਤੇ ਵੀ ਜਲਦ ਵਿਚਾਰ ਕੀਤਾ ਜਾਵੇਗਾ। ਜਲਦ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.