ETV Bharat / state

ਮੁੜ ਵਾਪਰੀ ਸਿੱਖਾਂ ਦੇ ਹਿਰਦੇ ਵਲੂੰਧਰ ਦੇਣ ਵਾਲੀ ਘਟਨਾ, SGPC ਨੇ ਲਿਆ ਵੱਡਾ ਐਕਸ਼ਨ

author img

By

Published : Aug 20, 2022, 9:50 PM IST

online game running in the name of Sri Guru Nanak Dev Ji ਸੋਸ਼ਲ ਮੀਡੀਆ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਮ ਉੱਤੇ ਚੱਲ ਰਹੀ ਆਨਲਾਇਨ ਗੇਮ ਨੂੰ ਲੈਕੇ ਐਸਜੀਪੀਸੀ ਸਖ਼ਤ ਹੁੰਦੀ ਵਿਖਾਈ ਦੇ ਰਹੀ ਹੈ। ਗੇਮ ਚਲਾਉਣ ਵਾਲੇ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਐਸਜੀਪੀਸੀ (SGPC) ਨੇ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਲੋਕਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਐਕਸ਼ਨ ਲਿਆ ਜਾ ਰਿਹਾ ਹੈ।

ਸੋਸ਼ਲ ਮੀਡੀਆ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਮ ਉੱਤੇ ਚੱਲ ਰਹੀ ਆਨਲਾਇਨ ਗੇਮ ਤੇ SGPC ਨੇ ਜਤਾਇਆ ਇਤਰਾਜ਼
ਸੋਸ਼ਲ ਮੀਡੀਆ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਮ ਉੱਤੇ ਚੱਲ ਰਹੀ ਆਨਲਾਇਨ ਗੇਮ ਤੇ SGPC ਨੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਸੋਸ਼ਲ ਮੀਡੀਆ ਉੱਤੇ ਅਕਸਰ ਹੀ ਅਸੀਂ ਇਸ ਤਰ੍ਹਾਂ ਦੀਆਂ ਤਸਵੀਰਾਂ ਵੇਖਦੇ ਹਾਂ ਜਿਸ ਨੂੰ ਲੈ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ ਉੱਥੇ ਹੀ ਬੀਤੇ ਕੁਝ ਦਿਨ ਪਹਿਲਾਂ ਇੱਕ ਮਾਡਲ ਵੱਲੋਂ ਆਪਣੇ ਸਰੀਰ ਦੇ ਉੱਤੇ ਅੰਗ ਪ੍ਰਦਰਸ਼ਨ ਕਰਦੇ ਹੋਏ ਗੁਰਬਾਣੀ ਦੀਆਂ ਪੰਕਤੀਆਂ ਲਿਖਵਾਈਆਂ ਗਈਆਂ ਸਨ ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਐਕਸ਼ਨ ਦਿੱਤਾ ਗਿਆ ਸੀ।

ਸੋਸ਼ਲ ਮੀਡੀਆ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਮ ਉੱਤੇ ਚੱਲ ਰਹੀ ਆਨਲਾਇਨ ਗੇਮ ਤੇ SGPC ਨੇ ਜਤਾਇਆ ਇਤਰਾਜ਼

ਹੁਣ ਇੱਕ ਵਾਰ ਫਿਰ ਤੋਂ ਇੱਕ ਆਨਲਾਈਨ ਗੇਮ ਜਿਸ ਨੂੰ ਕਿ ਜੂਆ ਕਿਹਾ ਜਾਂਦਾ ਹੈ ਉਸ ਨੂੰ ਲੈ ਕੇ ਵੀ ਹੁਣ ਇੱਕ ਐਪਲੀਕੇਸ਼ਨ ਸਾਹਮਣੇ ਆਈ ਹੈ ਜਿਸ ਦਾ ਨਾਮ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਰੱਖਿਆ ਗਿਆ ਹੈ ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਬਾਰੇ ਅੱਗੇ ਬੋਲਦੇ ਹੋਏ ਐੱਸਜੀਪੀਸੀ ਅਧਿਕਾਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇਸ ਤਰ੍ਹਾਂ ਦੀ ਕੋਝੀ ਹਰਕਤ ਕੀਤੀ ਗਈ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਵਾਰ ਵਾਰ ਜਾਣਬੁੱਝ ਕੇ ਇਸ ਤਰ੍ਹਾਂ ਦੀਆਂ ਸ਼ਰਾਰਤਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਲੋਕਾਂ ਖਿਲਾਫ਼ ਉਨ੍ਹਾਂ ਵੱਲੋਂ ਐਕਸ਼ਨ ਲਿਆ ਜਾਵੇਗਾ।

ਇੱਥੇ ਜ਼ਿਕਰਯੋਗ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਇਸ ਤਰ੍ਹਾਂ ਦੀਆਂ ਕਈ ਤਸਵੀਰਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ। ਗੁਰੂ ਸਾਹਿਬਾਨਾਂ ਨੂੰ ਲੈ ਕੇ ਅਤੇ ਬਾਣੀ ਦੀਆਂ ਪੰਗਤੀਆਂ ਨੂੰ ਲੈ ਕੇ ਲਗਾਤਾਰ ਹੀ ਛੇੜਛਾੜ ਕੀਤੀ ਜਾਂਦੀ ਹੈ ਉੱਥੇ ਹੀ ਹੁਣ ਇਕ ਗੇਮ ਸਾਹਮਣੇ ਆਈ ਹੈ ਜਿਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਰੱਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਉੱਤੇ ਆਪਣੀ ਕਰੜੀ ਪ੍ਰਤੀਕਿਰਿਆ ਜਤਾਈ ਗਈ ਹੈ। ਉਥੇ ਹੀ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਅਸੀਂ ਇਸ ਕੰਪਨੀ ਦੇ ਖਿਲਾਫ਼ ਜ਼ਰੂਰ ਕਾਰਵਾਈ ਵੀ ਕਰਾਂਗੇ।

ਇਹ ਵੀ ਪੜ੍ਹੋ: CIA ਸਬ ਇੰਸਪੈਕਟਰ ਦੀ ਗੱਡੀ ਵਿੱਚ ਬੰਬ ਲਗਾਉਣ ਵਾਲੇ ਅੱਤਵਾਦੀਆਂ ਦਾ ਸਾਥੀ ਸ਼ਿਰਡੀ ਤੋਂ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.