ETV Bharat / state

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਕੀਤੀ ਨਿੰਦਾ

author img

By

Published : Jun 18, 2022, 2:17 PM IST

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਕੀਤੀ ਨਿੰਦਾ
ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਕੀਤੀ ਨਿੰਦਾ

ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤਾ-ਏ-ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਅਫ਼ਗਾਨਿਸਤਾਨ ’ਚ ਵੱਸਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਠੋਸ ਕਦਮ ਉਠਾਏ।

ਅੰਮ੍ਰਿਤਸਰ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤਾ-ਏ-ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ 'ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ।

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਕੀਤੀ ਨਿੰਦਾ

ਉਹ ਅਫ਼ਗਾਨਿਸਤਾਨ 'ਚ ਰਹਿੰਦੇ ਘੱਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ ਦੀ ਲੋੜ ਹੈ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ। ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਹਿਲ ਕਦਮੀ ਕਰੇ।

ਇਹ ਵੀ ਪੜ੍ਹੋ:- ਅਗਨੀਪਥ ਯੋਜਨਾ ਦਾ ਲੁਧਿਆਣਾ ਅਤੇ ਜਲੰਧਰ 'ਚ ਵਿਰੋਧ, 4 ਗ੍ਰਿਫਤਾਰ, 17 ਟਰੇਨਾਂ ਰੱਦ

ETV Bharat Logo

Copyright © 2024 Ushodaya Enterprises Pvt. Ltd., All Rights Reserved.