ETV Bharat / state

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

author img

By ETV Bharat Punjabi Team

Published : Dec 8, 2023, 1:00 PM IST

Occasion of Khalsa Sajna Diwas
ਖਾਲਸਾ ਸਾਜਣਾ ਦਿਵਸ

Occasion of Khalsa Sajna Diwas: ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟਾਂ ਦੀ ਮੰਗ ਕੀਤੀ ਹੈ ਤਾਂ ਜੋ ਸਮਾਂ ਰਹਿੰਦੇ ਸ਼ਰਧਾਲੂਆਂ ਦੇ ਵੀਜ਼ਾ ਲੱਗ ਸਕਣ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਜ਼ਰੁਰੀ: ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

ਹਰ ਸਾਲ ਜਥਾ ਭੇਜਿਆ ਜਾਂਦਾ ਪਾਕਿਸਤਾਨ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਸ਼ਰਧਾਲੂਆਂ ਨੂੰ ਪਾਸਪੋਰਟ 'ਤੇ ਵੀਜ਼ਾ ਲਗਵਾ ਕੇ ਦਿੱਤਾ ਜਾਂਦਾ ਹੈ। ਜਿਸ ਦੇ ਚੱਲਦੇ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵਲੋਂ ਹੁਣ ਤੋਂ ਹੀ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.