ETV Bharat / state

Firing in Amritsar: ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉਤੇ ਚਲਾਈਆਂ ਗੋਲ਼ੀਆਂ

author img

By

Published : Jun 9, 2023, 2:08 PM IST

Shots were fired at the youth due to old rivalry in Amritsar
ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉਤੇ ਚਲਾਈਆਂ ਗੋਲ਼ੀਆਂ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਉਤੇ ਹਮਲਾਵਰਾਂ ਵੱਲੋਂ ਇਕ ਸਲੂਨ ਉਤੇ ਰੰਜ਼ਿਸ਼ਨ ਗੋਲੀਆਂ ਚਲਾਈਆਂ ਗਈਆਂ ਹਨ। ਮਾਮਲਾ ਪੁਰਾਣੇ ਝਗੜੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ਉਤੇ ਪਰਚਾ ਦਰਜ ਕਰ ਲਿਆ ਹੈ।

ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉਤੇ ਚਲਾਈਆਂ ਗੋਲ਼ੀਆਂ



ਅੰਮ੍ਰਿਤਸਰ :
ਪੰਜਾਬ ਵਿੱਚ ਕੋਈ ਹਫਤਾ ਅਜਿਹਾ ਨਹੀਂ ਬੀਤਿਆ ਹੋਵੇਗਾ ਜਦੋਂ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਨਾ ਆਇਆ ਹੋਵੇ। ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਰੱਬ ਦੇ ਸਹਾਰੇ ਹੀ ਹੈ ਅਤੇ ਥਾਂ-ਥਾਂ ਉਤੇ ਗੋਲੀਆਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੀ ਸੂਚਨਾ ਵੀ ਪ੍ਰਾਪਤ ਹੁੰਦੀ ਹੈ। ਉਥੇ ਹੀ ਅੱਜ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਉਤੇ ਇਕ ਨੌਜਵਾਨ, ਜੋ ਕਿ ਸਲੂਨ ਦਾ ਕੰਮ ਕਰਦਾ ਸੀ, ਉਸ ਉਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ। ਇਸ ਦੌਰਾਨ ਪੁਲਿਸ ਨੇ ਪੀੜਤਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਹੈ।


ਪੁਰਾਣੇ ਝਗੜੇ ਵਿੱਚ ਰਾਜ਼ੀਨਾਮੇ ਤੋਂ ਬਾਅਦ ਵੀ ਕੀਤੀ ਫਾਇਰਿੰਗ : ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਦੇ ਲੁਹਾਰਕਾ ਰੋਡ ਉਤੇ ਇਕ ਸਲੂਨ ਵਿੱਚ ਨੌਜਵਾਨ ਉੱਤੇ ਗੋਲੀਆਂ ਚਲਾਈਆਂ ਗਈਆਂ। ਉਕਤ ਨੌਜਵਾਨ ਦਾ ਕਹਿਣਾ ਹੈ ਕਿ ਉਸ ਦੀ ਕੁਝ ਦਿਨ ਪਹਿਲਾਂ ਲੜਾਈ ਹੋਈ ਸੀ ਅਤੇ ਅਤੇ ਉਸ ਦਾ ਰਾਜ਼ੀਨਾਮਾ ਵੀ ਹੋ ਚੁਕਾ ਹੈ, ਪਰ ਜਿਸ ਨੌਜਵਾਨ ਦੇ ਨਾਲ ਉਸ ਦਾ ਰਾਜ਼ੀਨਾਮਾ ਹੋਇਆ ਸੀ ਉਸ ਵੱਲੋਂ ਹੀ ਉਸ ਉੱਤੇ ਗੋਲੀਆਂ ਚਲਾ ਕੇ ਉਸਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਨੌਜਵਾਨ ਨੇ ਹਮਲਾਵਰਾਂ ਉਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


ਪੁਲਿਸ ਕਰ ਰਹੀ ਜਾਂਚ : ਉਥੇ ਹੀ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਗੋਲ਼ੀ ਚੱਲਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੁਹਾਰਕਾ ਰੋਡ ਉਤੇ ਗੋਲੀ ਚੱਲੀ ਹੈ। ਇਸ ਉਤੇ ਪੁਲਿਸ ਪਾਰਟੀ ਮੌਕੇ ਉਤੇ ਪਹੁੰਚੀ ਤੇ ਪੀੜਤ ਧਿਰ ਦੇ ਬਿਆਨ ਦਰਜ ਕਰ ਕੇ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ। ਪੁਲਿਸ ਵੱਲੋਂ ਪੁਰਾਣੀ ਰੰਜ਼ਿਸ਼ ਦਾ ਕੋਈ ਮਾਮਲਾ ਨਹੀਂ ਦੱਸਿਆ ਗਿਆ ਹੈ।



ਅੰਮ੍ਰਿਤਸਰ ਵਿੱਚ ਕਾਨੂੰਨ ਪ੍ਰਬੰਧ ਰੱਬ ਸਹਾਰੇ : ਇਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਲਗਾਤਾਰ ਹੀ ਗੋਲ਼ੀ ਚੱਲਣ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਦਾ ਅਮਨ-ਕਾਨੂੰਨ ਰੱਬ ਸਹਾਰੇ ਹੀ ਚੱਲ ਰਿਹਾ ਹੈ। ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇਸ ਨੌਜਵਾਨਾਂ ਉੱਤੇ ਗੋਲੀਆਂ ਚਲਾਉਣ ਦੀ ਵਾਰਦਾਤ ਅੰਮ੍ਰਿਤਸਰ ਵਿੱਚ ਕੋਈ ਪਹਿਲੀ ਵਾਰਦਾਤ ਨਹੀਂ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਪਰ ਪੁਲਿਸ ਵੱਲੋਂ ਸਿਰਫ਼ ਤੇ ਸਿਰਫ਼ ਕਾਰਵਾਈ ਕਰਨ ਦੇ ਨਾਮ ਉਤੇ ਭਰੋਸਾ ਦਿੱਤਾ ਜਾਂਦਾ ਹੈ ਅਤੇ ਕਾਰਵਾਈ ਕਰਨ ਦੀ ਗੱਲ ਕਹੀ ਜਾਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.