ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਗਏ ਸ਼ਰਧਾਲੂਆਂ ਦਾ ਜਥਾ ਪਰਤਿਆ ਭਾਰਤ

author img

By ETV Bharat Punjabi Team

Published : Dec 4, 2023, 7:47 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਵਾਪਸ ਪਰਤ ਆਇਆ ਹੈ। ਦੇਸ਼ ਭਰ ਵਿੱਚੋਂ 2447 ਸ਼ਰਧਾਲੂ ਅਟਾਰੀ ਬਾਗਾ ਸਰਹੱਦ ਰਾਹੀਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸਨ।

Sikh pilgrims  celebrate the birth anniversary of Sri Guru Nanak Dev Ji returned back.
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਗਏ 4 ਸ਼ਰਧਾਲੂਆਂ ਦੀ ਮੌਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਗਏ ਸ਼ਰਧਾਲੂਆਂ ਦਾ ਜਥਾ ਪਰਤਿਆ ਭਾਰਤ

ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਵਾਪਸ ਪਰਤ ਆਇਆ ਹੈ। ਭਾਰਤ ਵਾਪਸ ਪਰਤੇ ਜੱਥੇ ਨੇ ਖੁਸ਼ੀ ਜ਼ਾਹਿਰ ਕਰਦੇ ਆਖਿਆ ਕਿ ਉਹ ਬਹੁਤ ਭਾਗਾਂ ਵਾਲੇ ਨੇ ਜੋ ਉਨ੍ਹਾਂ ਨੂੰ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਇਸ ਦੇ ਨਾਲ ਹੀ ਸ਼ਰਧਾਲੂਆਂ ਵੱਲੋਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ ਗਿਆ ਜੋ ਉਨ੍ਹਾਂ ਨੂੰ ਗੁਰੂਘਰਾਂ ਦੇ ਦਰਸ਼ਨ ਕਰਨ ਦੀ ਆਗਿਆ ਦਿੱਤੀ।

ਦੱਸ ਦਈਏ ਕਿ 25 ਨਵੰਬਰ ਨੂੰ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ। ਇਸ ਜੱਥੇ 'ਚ 896 ਸ਼ਰਧਾਲੂਆਂ ਸਨ ਜੋ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗਏ ਸੀ। ਉੱਥੇ ਹੀ ਦੇਸ਼ ਭਰ ਵਿੱਚੋਂ 2447 ਸ਼ਰਧਾਲੂ ਅਟਾਰੀ ਬਾਗਾ ਸਰਹੱਦ ਰਾਹੀਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸਨ ।

ਹਰਿਆਣਾ ਤੋਂ ਵੀ ਗਏ ਸਨ ਸ਼ਰਧਾਲੂ: ਇਸੇ ਹੀ ਜੱਥੇ 'ਚ ਹਰਿਆਣਾ ਦੇ ਕੁਰੂਸ਼ੇਤਰ ਤੋਂ ਹੀ ਸੰਗਤ ਦਰਸ਼ਨ ਕਰਨ ਗਈ ਸੀ। ਉੱਥੇ ਹੀ ਕੁਰੂਸ਼ੇਤਸਰ ਦੇ ਰਹਿਣ ਵਾਲੇ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਸੀ। ਇਸ ਬਜ਼ੁਰਗ ਤੋਂ ਬਿਨਾਂ 3 ਹੋਰ ਸ਼ਰਧਾਲੂਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿੰਨਾਂ 'ਚ ਇੱਕ ਔਰਤ ਵੀ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਭਾਰਤ ਵਾਪਸੀ ਸਮੇਂ ਬੱਸ 'ਚ ਬੈਠਣ ਤੋਂ ਬਾਅਦ ਔਰਤ ਦੀ ਮੌਤ ਹੋਈ ਹੈ। ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਕਾਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੰਮ੍ਰਿਤ ਸੰਚਾਰ ਲਈ ਪੰਜ ਪਿਆਰਿਆਂ ਦਾ ਜੋ ਇੱਕ ਵਫਦ ਗਿਆ ਸੀ। ਉਨ੍ਹਾਂ ਵੱਲੋਂ 117 ਦੇ ਕਰੀਬ ਸ਼ਰਧਾਲੂਆਂ ਨੂੰ ਉੱਥੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.