ETV Bharat / state

Statement of SGPC General Secretary: ਗਰੇਵਾਲ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਦੀ ਕੀਤੀ ਨਿਖੇਧੀ

author img

By ETV Bharat Punjabi Team

Published : Nov 2, 2023, 5:36 PM IST

ਭਾਜਪਾ ਦੀ ਰਾਜਸਥਾਨ ਵਿੱਚ ਇਕ ਰੈਲੀ ਮੌਕੇ ਗੁਰੂ (Statement of SGPC General Secretary) ਘਰਾਂ ਨੂੰ ਲੈ ਕੇ ਦਿੱਤੇ ਗਏ ਪਾਰਟੀ ਆਗੂਆਂ ਦੇ ਬਿਆਨ ਦੀ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਨਿਖੇਧੀ ਕੀਤੀ ਹੈ।

Statement of SGPC General Secretary harcharn singh garewal
Statement of SGPC General Secretary : ਗਰੇਵਾਲ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆ ਨੂੰ ਉਖਾੜਨ ਦੀ ਗੱਲ ਦੀ ਕੀਤੀ ਨਿਖੇਧੀ

ਐੱਸਜੀਪੀਸੀ ਦੇ ਜਨਰਲ ਸਕੱਤਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।

ਯੋਗੀ ਨੂੰ ਕਰਨਾ ਚਾਹੀਦਾ ਸੀ ਵਿਰੋਧ : ਗਰੇਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ।

ਗਰੇਵਾਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਜਨਰਲ ਸਕੱਤਰ ਦੇ ਕਾਰਜਕਾਲ ਦੌਰਾਨ ਐਸਜੀਪੀਸੀ ਦੀ ਕਿਸੇ ਵੀ ਗੱਡੀ ਦਾ ਇਸਤੇਮਾਲ ਨਹੀਂ ਕੀਤਾ। ਉਹ ਜਿੱਥੇ ਵੀ ਕਿਤੇ ਧਰਮ ਦੇ ਪ੍ਰਚਾਰ ਲਈ ਜਾਂ ਐਸਜੀਪੀਸੀ ਦੇ ਪ੍ਰੋਗਰਾਮ ਤੇ ਜਾਂਦੇ ਰਹੇ ਉਹ ਆਪਣੀ ਕਾਰ ਦੇ ਵਿੱਚ ਹੀ ਜਾਂਦੇ ਰਹੇ ਹਨ ਅਤੇ ਇਹ ਕਾਰ ਵੀ ਉਹਨਾਂ ਨੂੰ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਦੇ ਸਦਕਾ ਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਹੈਲੀਕਾਪਟਰ ਦੇ ਰਾਹੀ ਦਰਬਾਰ ਸਾਹਿਬ ਦੇ ਵਿੱਚ ਫੁੱਲਾਂ ਦੀ ਵਰਖਾ ਕੀਤੇ ਜਾਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਹੈਲੀਕਾਪਟਰ ਵਿੱਚ ਬੈਠੀਆਂ ਔਰਤਾਂ ਨੰਗੇ ਸਿਰ ਸਨ ਅਤੇ ਉਸ ਨਾਲ ਜੋ ਮਰਿਆਦਾ ਦੀ ਉਲੰਘਣਾ ਹੋਈ ਹੈ ਹੁਣ ਇਸ ਸੰਬੰਧ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਗਾਂਹ ਤੋਂ ਧਿਆਨ ਰੱਖੇਗੀ ਕਿ ਕਿਸੇ ਵੀ ਤਰੀਕੇ ਮਰਿਆਦਾ ਦੀ ਉਲੰਘਣਾ ਨਾ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.