ETV Bharat / state

ਰਾਜਸਥਾਨ 'ਚ ਹੋ ਰਹੀਆਂ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲਗਾਈ ਜਾਵੇ ਰੋਕ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ...

author img

By

Published : Aug 1, 2023, 6:09 PM IST

Statement of the Jathedar of Sri Akal Takht Sahib on the incident in Rajasthan
ਰਾਜਸਥਾਨ 'ਚ ਹੋ ਰਹੀਆਂ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲਗਾਈ ਜਾਵੇ ਰੋਕ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ...

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਰਾਜਸਥਾਨ ਸਰਕਾਰ ਨੂੰ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਉੱਤੇ ਰੋਕ ਲਗਾਉਣ ਲਈ ਪੱਤਰ ਲਿਖਿਆ ਹੈ।

ਰਾਜਸਥਾਨ ਵਿੱਚ ਹੋ ਰਹੀਆਂ ਸਿੱਖ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਉੱਤੇ ਬਿਆਨ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ।

ਅੰਮ੍ਰਿਤਸਰ: ਰਾਜਸਥਾਨ ਵਿੱਚ ਇੱਕ ਹੈਪੀ ਨਾਂ ਦੇ ਵਿਅਕਤੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੜੀਆਂ ਵਿੱਚ ਰੱਖ ਕੇ ਬੇਅਦਬੀ ਕੀਤੀ ਜਾ ਰਹੀ ਸੀ। ਉਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਅਤੇ ਸਿੰਘਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਮੜ੍ਹੀਆਂ ਵਿੱਚੋਂ ਲਿਆ ਕੇ ਗੁਰਦੁਆਰਾ ਸਾਹਿਬ ਦੇ ਵਿੱਚ ਸੁਸ਼ੋਭਿਤ ਕੀਤਾ ਗਿਆ ਅਤੇ ਹੈਪੀ ਨਾਮਕ ਵਿਅਕਤੀ ਦੇ ਖਿਲਾਫ ਪੁਲਿਸ ਵੱਲੋਂ ਕਾਰਵਾਈ ਕਰ ਉਸਨੂੰ ਜੇਲ੍ਹ ਭੇਜਿਆ ਗਿਆ ਹੈ।

ਸਿੱਖ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ : ਹੁਣ ਤਿੰਨ ਸਾਲ ਬੀਤਣ ਦੇ ਬਾਅਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਦੋਸ਼ੀ ਹੈਪੀ ਵੱਲੋਂ ਜੇਲ ਚੋਂ ਬਾਹਰ ਆ ਕੇ ਪੁਲਿਸ ਪ੍ਰਸ਼ਾਸ਼ਨ ਨਾਲ ਮਿਲ ਕੇ ਸਿੱਖ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਕਰਵਾਈਆਂ ਜਾ ਰਹੀਆਂ ਹਨ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਰਾਜਸਥਾਨ ਪੁਲਿਸ ਨੂੰ ਸੰਬੋਧਨ ਕਰਿਦਆਂ ਕਿਹਾ ਕੀ ਉਹ ਸਿੱਖਾਂ ਦੀਆਂ ਬੇਕਸੂਰ ਗ੍ਰਿਫਤਾਰੀਆਂ ਨਾ ਕਰੇ। ਇਸ ਬਾਬਤ ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ।


ਇੱਥੇ ਜ਼ਿਕਰਯੋਗ ਹੈ ਕਿ ਅੱਜ ਤੋਂ ਤਿੰਨ ਸਾਲ ਪਹਿਲਾ ਰਾਜਸਥਾਨ ਵਿੱਚ ਇੱਕ ਪਾਖੰਡੀ ਵਿਅਕਤੀ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮੜੀਆਂ ਦੇ ਵਿੱਚ ਪ੍ਰਕਾਸ਼ ਕਰਕੇ ਬੇਅਦਬੀ ਕਰਨ ਦਾ ਦੋਸ਼ ਲੱਗਾ ਸੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਉਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਉਸ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ। ਹੁਣ ਇੱਕ ਵਾਰ ਫਿਰ ਤੋਂ ਉਸ ਵਿਅਕਤੀ ਵੱਲੋਂ ਹੁਣ ਸਿੱਖਾਂ ਦੇ ਉੱਪਰ ਤਸ਼ੱਦਦ ਕਰਦਿਆਂ ਉਹਨਾਂ ਦੇ ਖ਼ਿਲਾਫ਼ ਪ੍ਰਸ਼ਾਸ਼ਨ ਨਾਲ ਮਿਲ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.