ETV Bharat / state

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਹੜਤਾਲ, ਆਮ ਲੋਕਾਂ ਦਾ ਹੋ ਰਿਹਾ ਬੁਰਾ ਹਾਲ

author img

By

Published : Jul 13, 2021, 5:50 PM IST

ਮੁਲਾਜ਼ਮ ਜਥੇਬੰਦੀਆਂ ਵੱਲੋਂ ਛੇਵੇਂ ਪੇਅ ਕਮਿਸ਼ਨ (6th pay commission) ਦੀ ਰਿਪੋਰਟ ਦੇ ਵਿਰੋਧ ਵਿੱਚ ਰੌਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ ਖਜ਼ਾਨਾ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਹੜਤਾਲ, ਆਮ ਲੋਕਾਂ ਦਾ ਹੋ ਰਿਹਾ ਬੁਰਾ ਹਾਲ
ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਹੜਤਾਲ, ਆਮ ਲੋਕਾਂ ਦਾ ਹੋ ਰਿਹਾ ਬੁਰਾ ਹਾਲ

ਅੰਮ੍ਰਿਤਸਰ : ਮੁਲਾਜ਼ਮ ਜਥੇਬੰਦੀਆਂ ਵੱਲੋਂ ਛੇਵੇਂ ਪੇਅ ਕਮਿਸ਼ਨ (6th pay commission) ਦੀ ਰਿਪੋਰਟ ਦੇ ਵਿਰੋਧ ਵਿੱਚ ਰੌਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਹੜਤਾਲ, ਆਮ ਲੋਕਾਂ ਦਾ ਹੋ ਰਿਹਾ ਬੁਰਾ ਹਾਲ

ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਸੀ ਉਹ ਸਿਰਫ ਇੱਕ ਜੁਲਮਾਂ ਸੀ। ਖਜ਼ਾਨਾ ਮੰਤਰੀ ਝੁਠ ਦਾ ਪੁਲਿੰਦਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਠੇਕਾ ਸਟਾਫ ਨੂੰ ਖ਼ਤਮ ਕਰਕੇ ਪੱਕੇ ਤੌਰ ਤੇ ਭਰਤੀ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਸਾਡਿਆਂ ਮੰਗਾਂ ਨਹੀਂ ਮੰਨਦੀ ਹੈ ਤਾਂ ਇਹ ਸੰਘਰਸ਼ ਹੋ ਤਿੱਖਾ ਕੀਤਾ ਜਾਵੇਗਾ।

ਉਥੇ ਹੀ ਸਿਵਲ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਲੋਕਾਂ ਦਾ ਬੁਰਾ ਹਾਲ ਸੀ । ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਕਿੰਨੀ ਦੂਰੋਂ ਕਿਰਾਇਆ ਖਰਚ ਕੇ ਇਥੇ ਇਲਾਜ ਕਰਵਾਉਣ ਲਈ ਆਏ ਹਾਂ ਪਰ ਇਥੇ ਡਾਕਟਰ ਹੜਤਾਲ ਤੇ ਹਨ ਕੋਈ ਇਲਾਜ ਨਹੀਂ ਹੋ ਰਿਹਾ ਐਮਰਜੈਂਸੀ ਸੇਵਾਵਾਂ ਬਹਾਲ ਕੀਤੀਆਂ ਜਾਣ ਤਾਂ ਜੋ ਲੋਕ ਇਥੇ ਇਲਾਜ ਕਰਵਾਉਣ ਲਈ ਆਏ ਹਨ ਆਪਣਾ ਇਲਾਜ ਕਰਵਾ ਸਕਣ।

ਇਹ ਵੀ ਪੜ੍ਹੋਂ : ਫਰੀਦਕੋਟ 'ਚ ਡਾਕਟਰਾਂ ਨੇ 7 ਦਿਨਾਂ ਦੀ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.