ETV Bharat / state

ਸੁਧੀਰ ਸੂਰੀ ਕਤਲ ਮਾਮਲਾ: ਡੀਜੀਪੀ ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ, ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ

author img

By

Published : Nov 5, 2022, 6:38 AM IST

Updated : Nov 5, 2022, 7:16 AM IST

ਸੁਧੀਰ ਕੁਮਾਰ ਸੂਰੀ ਜੋ ਕਿ ਸ਼ਿਵ ਸੈਨਾ ਟਕਸਾਲੀ ਆਗੂ ਸਨ, ਉਨ੍ਹਾਂ ਦਾ ਇਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਫ ਸ਼ਬਦਾਂ ਵਿੱਚ ਕਿਹਾ ਗਿਆ ਕਿ ਜੋ ਵੀ ਵਿਅਕਤੀ ਵਿਸ਼ੇਸ਼ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਨੂੰ ਹਰਗਿਜ਼ ਬਰਦਾਸ਼ਤ ਨਹੀਂ (Sudhir Suri Murder Case) ਕੀਤਾ ਜਾਵੇਗਾ।

Sudhir Suri Murder Case, shiv sena leader killed, Sudhir suri news
Etv Bharat

ਅੰਮ੍ਰਿਤਸਰ: ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਕੁਮਾਰ ਸੂਰੀ ਦਾ ਸ਼ੁਕਰਵਾਰ ਨੂੰ ਇਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਸੁਧੀਰ ਕੁਮਾਰ ਸੂਰੀ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ।

ਉੱਥੇ ਹੀ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਵੀ ਭਰੋਸਾ ਦਿੱਤਾ ਕਿ ਅਸੀਂ ਪੰਜਾਬ ਵਿਚ ਲਾਅ ਐਂਡ ਆਰਡਰ ਬਣੀ ਰਹੇਗੀ। ਸੁਧੀਰ ਕੁਮਾਰ ਸੂਰੀ ਦੇ ਕਤਲ ਤੋਂ ਬਾਅਦ ਲਗਾਤਾਰ ਇਹ ਹੁਣ ਸਿਆਸੀ ਬਿਆਨ ਵੀ ਆਉਣੇ ਸ਼ੁਰੂ ਹੋ ਗਏ ਹਨ ਅਤੇ ਲੋਕਾਂ ਵੱਲੋਂ ਹੁਣ ਸ਼ਾਂਤੀ ਬਣਾਉਣ ਲਈ ਵੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਪੰਜਾਬ ਦੇ ਡੀਜੀਪੀ ਵੱਲੋਂ ਵੀ ਆਮ ਲੋਕਾਂ ਨੂੰ ਗ਼ਲਤ ਅਫਵਾਹ (Sudhir Suri shot dead) ਫੈਲਾਉਣ ਨੂੰ ਲੈ ਕੇ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਅੱਤਵਾਦ ਨੂੰ ਵੀ ਆਪਣੇ ਹਿੰਮਤ ਦੇ ਨਾਲ ਹੀ ਹਰਾਇਆ ਸੀ ਅਤੇ ਅਸੀਂ ਕਿਸੇ ਵੀ ਤਰ੍ਹਾਂ ਦਾ ਅੱਤਵਾਦ ਅਤੇ ਅੱਤਵਾਦੀਆਂ ਨੂੰ ਪੈਦਾ ਨਹੀਂ ਹੋਣ ਦੇਵਾਂਗੇ।

ਡੀਜੀਪੀ ਨੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ, ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੀ ਗੈਂਗਸਟਰਾਂ ਵੀ ਖ਼ਤਮ ਕਰਨ ਦੀ ਕੋਸ਼ਿਸ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਤੇ ਕਿਸੇ ਹੱਦ ਤਕ ਉਹ ਸਫ਼ਲ ਵੀ ਹੋਈ ਹੈ। ਉਥੇ ਹੀ ਡੀਜੀਪੀ ਵੱਲੋਂ ਇਹ ਵੀ ਸਾਫ ਕੀਤਾ ਗਿਆ ਕਿ ਜਿਹੜਾ ਵਿਅਕਤੀ ਵੀ ਇਸ ਕਤਲ ਦੇ ਵਿਚ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਜ਼ਰੂਰ ਕਾਰਵਾਈ ਕੀਤੀ ਜਾਵੇਗੀ, ਹਾਲਾਂਕਿ ਅੰਮ੍ਰਿਤਪਾਲ ਦੇ ਸਵਾਲ ਦੇ ਉੱਤੇ ਉਨ੍ਹਾਂ ਵੱਲੋਂ ਸਪੱਸ਼ਟੀਕਰਨ ਸਹੀ ਢੰਗ ਨਾਲ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਖੁੱਲ੍ਹ ਕੇ ਉਸ ਉੱਤੇ ਕੋਈ ਜਵਾਬ ਦਿੱਤਾ ਗਿਆ।

ਉੱਥੇ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹਰ ਇੱਕ ਪਹਿਲੂ ਨੂੰ ਅਸੀਂ ਜਾਂਚ ਰਹੇ ਹਾਂ ਅਤੇ ਜੋ ਵੀ ਇਸ ਪਿੱਛੇ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਪੁਲਿਸ ਨੇ ਇਹ ਵੀ ਕਿਹਾ ਕਿ ਅਸੀਂ ਧਾਰਾ 302 ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਸੰਦੀਪ ਉਰਫ਼ ਸਨੀ ਦੀ ਇਸ ਵਿਚ ਕੀ ਸ਼ਮੂਲੀਅਤ ਹੈ, ਇਸ ਉੱਤੇ ਜਾਂਚ ਕੀਤੀ ਜਾ ਰਹੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਸੁਧੀਰ ਕੁਮਾਰ ਸੂਰੀ ਵੱਲੋਂ ਲਗਾਤਾਰ ਹੀ ਆਪਣੀ ਸੁਰੱਖਿਆ ਨੂੰ ਲੈ ਕੇ ਬਹੁਤ ਵਾਰ ਪੰਜਾਬ ਪੁਲਿਸ ਨੂੰ ਵਾਰ ਵਾਰ ਗੁਜਾਰਿਸ਼ ਕੀਤੀ ਗਈ ਸੀ ਅਤੇ ਧਮਕੀਆਂ ਭਰੇ ਫੋਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ। ਉੱਥੇ ਹੀ, ਦੂਜੇ ਪਾਸੇ, ਹੁਣ ਡੀਜੀਪੀ ਪੰਜਾਬ ਵੱਲੋਂ ਹਰ ਇੱਕ ਪਹਿਲੂ ਨੂੰ ਸੁਲਝਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਹਾਲਾਂਕਿ ਸ਼ਿਵ ਸੈਨਾ ਆਗੂਆਂ ਵੱਲੋਂ ਅੱਜ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦੇ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬੰਦ ਰੱਖਾਂਗੇ।

ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ।

ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।

'32 ਬੋਰ ਦੇ ਲਾਇਸੈਂਸੀ ਪਿਸਤੌਲ ਤੋਂ ਹੋਈ ਫਾਇਰਿੰਗ': ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਅੱਤਵਾਦੀ ਘਟਨਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਕਹਿਣਾ ਠੀਕ ਨਹੀਂ ਹੈ। ਕੀ ਇਸ ਕਤਲ ਪਿੱਛੇ ਕਿਸੇ ਸੰਗਠਨ ਦਾ ਹੱਥ ਹੈ ਜਾਂ ਇਹ ਕੋਈ ਸਾਜ਼ਿਸ਼ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸੰਨੀ ਨੇ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ 5 ਗੋਲੀਆਂ ਚਲਾਈਆਂ। ਸੂਰੀ ਦੇ ਕਿੰਨੀਆਂ ਗੋਲੀਆਂ ਲੱਗੀਆਂ ਇਹ ਅਜੇ ਕਹਿਣਾ ਮੁਸ਼ਕਿਲਾ ਹੈ, ਇਹ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।

ਛਾਤੀ 'ਚ ਲੱਗੀ ਸੂਰੀ ਦੇ ਗੋਲੀ: ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।


ਮੰਦਰ ਦੇ ਬਾਹਰ ਸੁੱਟੀਆਂ ਗਈਆਂ ਸਨ ਖੰਡਿਤ ਮੂਰਤੀਆਂ: ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਲੋਕਾਂ ਨੇ ਖੰਡਿਤ ਮੂਰਤੀਆਂ ਰੱਖ ਦਿੱਤੀਆਂ ਸਨ। ਜੋ ਲੋਕਾਂ ਦੇ ਪੈਰਾਂ ਵਿੱਚ ਆ ਰਹੀਆਂ ਸਨ ਅਤੇ ਉਨ੍ਹਾਂ ਦੇ ਕੋਲ ਗੰਦਗੀ ਪਈ ਸੀ। ਇਸ ਨੂੰ ਦੇਖਦੇ ਹੋਏ ਹਿੰਦੂ ਨੇਤਾ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਮਰਥਕ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਹ ਪ੍ਰਦਰਸ਼ਨ ਗੋਪਾਲ ਮੰਦਰ ਮੈਨੇਜਮੈਂਟ ਦੇ ਖਿਲਾਫ ਸੀ।


ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

2016 ਵਿੱਚ ਖਾਲਿਸਤਾਨੀਆਂ ਨੂੰ ਦਿੱਤੀਆਂ ਸਨ ਧਮਕੀਆਂ: ਸੁਧੀਰ ਸੂਰੀ ਨੇ 2016 ਵਿੱਚ ਅੰਮ੍ਰਿਤਸਰ ਵਿੱਚ ਆਪਣੇ ਇੱਕ ਭਾਸ਼ਣ ਵਿੱਚ ਖਾਲਿਸਤਾਨੀਆਂ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਸੀ। ਉਨ੍ਹਾਂ ਨੇ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਕਿਸੇ ਹਿੰਦੂ ਨੂੰ ਮਾਰਦਾ ਹੈ ਤਾਂ ਉਹ ਉਨ੍ਹਾਂ ਵਿੱਚੋਂ 10 ਨੂੰ ਮਾਰ ਗਿਰਾਉਣਗੇ। ਉਦੋਂ ਤੋਂ ਉਹ ਲਗਾਤਾਰ ਵਿਵਾਦਾਂ 'ਚ ਘਿਰੇ ਰਹੇ। ਜੇਕਰ ਸਿੱਖ ਬੰਦ ਦਾ ਸੱਦਾ ਦਿੰਦੇ ਤਾਂ ਉਹ ਇਸ ਦਾ ਵਿਰੋਧ ਕਰਨ ਲੱਗ ਪੈਂਦੇ।

2016 ਤੋਂ ਬਾਅਦ ਮਿਲਣ ਲੱਗੀਆਂ ਸੀ ਧਮਕੀਆਂ: ਸੁਧੀਰ ਸੂਰੀ ਨੇ ਹਮੇਸ਼ਾ ਪਾਕਿਸਤਾਨ ਅਤੇ ISI ਖਿਲਾਫ ਬਿਆਨਬਾਜ਼ੀ ਕੀਤੀ। ਹਾਲਾਂਕਿ 2016 ਤੋਂ ਬਾਅਦ ਉਨ੍ਹਾਂ ਨੇ ਖਾਲਿਸਤਾਨ ਅਤੇ ਸਿੱਖਾਂ ਖਿਲਾਫ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਪੰਜਾਬ ਸਰਕਾਰ ਨੇ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।

ਸਿੱਖ ਬੀਬੀਆਂ ਬਾਰੇ ਬੋਲੇ ​​ਸੀ ਇਤਰਾਜ਼ਯੋਗ ਸ਼ਬਦ: ਸੁਧੀਰ ਸੂਰੀ ਦਾ ਸਭ ਤੋਂ ਵਿਵਾਦਿਤ ਬਿਆਨ 2019 ਵਿੱਚ ਸਾਹਮਣੇ ਆਇਆ ਸੀ। ਉਸ ਨੇ ਸਿੱਖ ਔਰਤਾਂ ਬਾਰੇ ਅਪਮਾਨਜਨਕ ਅਤੇ ਸ਼ਰਮਨਾਕ ਸ਼ਬਦ ਬੋਲੇ ​​ਸਨ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।


ਅਦਾਲਤ ਵਿੱਚ ਚੱਲ ਰਹੇ ਸਨ 6 ਕੇਸ: ਸੂਰੀ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਰੀਬ 6 ਕੇਸ ਦਰਜ ਹਨ। ਜਿਸ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਸੁਧੀਰ ਸੂਰੀ ਨੂੰ ਪੁਲਿਸ ਨੇ ਕਈ ਵਾਰ ਗ੍ਰਿਫ਼ਤਾਰ ਵੀ ਕੀਤਾ ਸੀ। 2020 ਵਿੱਚ ਸੁਧੀਰ ਸੂਰੀ ਨੂੰ ਪੁਲਿਸ ਨੇ ਇੰਦੌਰ ਤੋਂ ਫੜਿਆ ਸੀ। ਸੂਰੀ ਵਿਰੁੱਧ ਇਹ ਸਾਰੇ ਕੇਸ ਅਦਾਲਤ ਵਿੱਚ ਚੱਲ ਰਹੇ ਸਨ।



ਇਹ ਵੀ ਪੜ੍ਹੋ: ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹਿੰਦੂ ਸੰਗਠਨਾਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ

etv play button
Last Updated : Nov 5, 2022, 7:16 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.