ETV Bharat / state

ਸਰਕਾਰੀਆ ਨੇ ਅੰਮ੍ਰਿਤਸਰ ਵਿੱਚ ਗਣੰਤਤਰ ਦਿਵਸ ਮੌਕੇ ਲਹਿਰਾਇਆ ਝੰਡਾ

author img

By

Published : Jan 26, 2020, 7:43 PM IST

ਅੰਮ੍ਰਿਤਸਰ ਵਿੱਚ ਮਨਾਇਆ ਗਿਆ 71ਵਾਂ ਗਣਤੰਤਰ ਦਿਹਾੜਾ। ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਤਿੰਰਗਾ। ਇਸ ਸਮਾਗਮ ਵਿੱਚ ਸਕੂਲੀ ਬੱਚਿਆਂ ਵਲੌਂ ਪੀਟ ਸ਼ੋਅ, ਗਿੱਧਾ ਭਗੜਾ ਦੀਆਂ ਪੇਸ਼ਕਾਰੀਆਂ ਵੀ ਦੇਖਣ ਨੂੰ ਮਿਲੀਆਂ। ਸਮਗਾਮ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।

sukhbinder sarkaria hoist flag on Republic Day in Amritsar
ਸਰਕਾਰੀਆ ਨੇ ਅੰਮ੍ਰਿਤਸਰ ਵਿੱਚ ਗਣੰਤਤਰ ਦਿਵਸ ਮੌਕੇ ਲਹਿਰਾਇਆ ਝੰਡਾ

ਅੰਮ੍ਰਿਤਸਰ: ਪੂਰੇ ਦੇਸ਼ ਵਿੱਚ 71ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਹੈ। ਅੰਮ੍ਰਿਤਸਰ ਵਿਖੇ ਵੀ ਜ਼ਿਲ੍ਹਾ ਪੱਧਰ ਸਮਗਾਮ ਕਰਵਾਇਆ ਗਿਆ।ਸਮਾਗਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਅਦਾ ਕੀਤੀ ਗਈ ।

ਇਸ ਸਮਾਗਗਮ ਵਿੱਚ ਕੈਬਿਨੇਟ ਮੰਤਰੀ ਸਰਕਾਰੀਆ ਨੇ ਪ੍ਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸ ਤੋਂ ਸਲਾਮੀ ਲਈ। ਇਸ ਮਾਗਮ ਵਿੱਚ ਬੋਲਦੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ 71ਵੇਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਖਿਆ ਕਿ ਅੱਜ ਅਸੀਂ ਸਾਰੇ ਉਨ੍ਹਾਂ ਮਹਾਨ ਲੋਕਾਂ ਵਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਸਮਾਗਮ ਵਿੱਚ ਸਕੂਲੀ ਬੱਚਿਆਂ ਵਲੌਂ ਪੀਟ ਸ਼ੋਅ, ਗਿੱਧਾ ਭਗੜਾ ਦੀਆਂ ਪੇਸ਼ਕਾਰੀਆਂ ਵੀ ਦੇਖਣ ਨੂੰ ਮਿਲੀਆਂ। ਸਮਗਾਮ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।ਮਾਰਚ ਪਾਸ ਵਿੱਚ ਪੰਜਾਬ ਪੁਲਿਸ, ਪੰਜਾਬ ਹਾਊਸ ਗਾਰਡ, ਐੱਨ.ਸੀ.ਸੀ ਅਤੇ ਸਕਾਉਟ ਐਂਡ ਗਾਰਡ ਦੀਆਂ ਟੁਕੜੀਆਂ ਸ਼ਾਮਲ ਸਨ।ਇਸ ਸਾਰੇ ਸਮਾਗਮ ਦੀ ਦੇਖ ਰੇਖ ਜ਼ਿਲ੍ਹੇ ਦੇ ਡੀ.ਸੀ. ਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਵਲੋਂ ਕੀਤੀ ਗਈ।

Intro:ਸਟੋਰੀ::--ਅੰਮ੍ਰਿਤਸਰ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ



ਐਂਕਰ::-- 26 ਜਨਵਰੀ 71 ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਅੱਜ ਅੰਮ੍ਰਿਤਸਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਵਲੋਂBody:ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਮੁੱਖ ਮਹਿਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਸ਼ਹੀਦ ਪਰਿਵਾਰਾਂ ਅਤੇ ਸ਼ਲਾਘਾਯੋਗ ਕੰਮ ਕਰਨ ਵਾਲਿਆ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਗਏ

ਵੀ ਓ :-- ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅੱਜ ਉਹਨਾਂ ਨੂੰ ਦੇਸ਼ਵਾਸੀਆਂ ਨੂੰ ਯਾਦ ਕਰਨ ਦਾ ਮੌਕਾ ਹੈ ਜਿਹਨਾਂ ਨੇ ਦੇਸ਼ ਦੀ ਆਜ਼ਾਦੀ ਲਈConclusion:ਬਹੁਤ ਕੁਝ ਗਵਾਇਆ ਹੈ ਅਤੇ ਦੇਸ਼ ਲਈ ਆਪਣਾ ਬਲਿਦਾਨ ਦਿਤਾ ਹੈ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਵੀ ਹਾਜਿਰ ਸਨ ,ਇਸ ਮੌਕੇ ਤੇ ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਨੂੰ ਪੁਲਿਸ ਵਲੋਂ ਸਲਾਮੀ ਦਿੱਤੀ ਗਈ ਤੇ ਵੱਖ ਵੱਖ ਤਰਾਂ ਦੀਆ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ , ਇਸ ਮੌਕੇ ਸਕੂਲਾਂ ਦੇ ਬੱਚਿਆਂ ਵਲੋਂ ਗਿੱਧਾ ਭੰਗੜਾ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤੇ ਗਏ , ਤੇ ਮੁਖ ਮਹਿਮਾਨ ਵਲੋਂ ਸਾਰੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਮੁਬਾਰਕਬਾਦ ਦਿੱਤੀ
ਬਾਈਟ : ਸੁਖਵਿੰਦਰ ਸਿੰਘ ਸਰਕਾਰੀਆ ਕੈਬਿਨੇਟ ਮੰਤਰੀ ਕਾਂਗਰੇਸ ਪਾਰਟੀ
ETV Bharat Logo

Copyright © 2024 Ushodaya Enterprises Pvt. Ltd., All Rights Reserved.