ETV Bharat / state

Sukhjinder Randhawa Golden Temple: ਸੁਖਜਿੰਦਰ ਰੰਧਾਵਾ ਨੇ ਪੰਜਾਬ ਸਰਕਾਰ ਨੂੰ ਵੱਖ-ਵੱਖ ਮਸਲਿਆਂ ਉੱਤੇ ਲਪੇਟਿਆ

author img

By

Published : Feb 15, 2023, 7:19 PM IST

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਨੂੰ ਕਾਂਗਰਸ ਵੱਲੋਂ ਰਾਜਸਥਾਨ ਵਿੱਚ ਪ੍ਰਭਾਰੀ ਲਗਾਏ ਜਾਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਅਤੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਸੁੱਖੀ ਰੰਧਾਵਾ ਨੇ ਕਿਹਾ ਕਿ ਉਹ ਰਾਜਸਥਾਨ ਵਿੱਚ ਜਿਹੜੇ ਇਤਿਹਾਸਕ ਗੁਰਦੁਆਰਾ ਸਾਹਿਬ ਹਨ ਉਨ੍ਹਾਂ ਦੇ ਵਿਕਾਸ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮਿਲ ਕੇ ਕੰਮ ਕਰਨਗੇ।

Sukhjinder Randhawa targeted the Punjab government
Targeted the Punjab government: ਸੁਖਜਿੰਦਰ ਰੰਧਾਵਾ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਸਰਕਾਰ ਨੂੰ ਵੱਖ-ਵੱਖ ਮਸਲਿਆਂ ਉੱਤੇ ਲਪੇਟਿਆ

Targeted the Punjab government: ਸੁਖਜਿੰਦਰ ਰੰਧਾਵਾ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਸਰਕਾਰ ਨੂੰ ਵੱਖ-ਵੱਖ ਮਸਲਿਆਂ ਉੱਤੇ ਲਪੇਟਿਆ

ਅੰਮ੍ਰਿਤਸਰ: ਰਾਜਸਥਾਨ ਵਿੱਚ ਕਾਂਗਰਸ ਪਾਰਟੀ ਵੱਲੋਂ ਪ੍ਰਭਾਰੀ ਲਗਾਏ ਜਾਣ ਤੋੇਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਰਾਜਸਥਾਨ ਦੀ ਲੋਕਲ ਕਮੇਟੀਆਂ ਨਾਲ ਗੱਲਬਾਤ ਕਰਕੇ ਗੁਰਦੁਆਰਾ ਸਾਹਿਬ ਦੇ ਡਵੈਲਪਮੈਂਟ ਦੇ ਕੰਮਾਂ ਬਾਰੇ ਵੇਰਵਾ ਦਿੱਤਾ ਜਾਵੇਗਾ

ਸਰਕਾਰ ਦਾ ਨਹੀਂ ਸਟੈਂਡ: ਲਗਾਤਾਰ ਹੀ ਰਾਜਨੀਤਿਕ ਨੇਤਾਵਾਂ ਦੇ ਘਰ ਵਿੱਚੋਂ ਹੋ ਰਹੀਆਂ ਵੱਖ-ਵੱਖ ਏਜੰਸੀ ਦੀਆਂ ਛਾਪੇਮਾਰੀ ਉੱਤੇ ਬੋਲਦੇ ਹੋਏ ਸੁਖੀ ਰੰਧਾਵਾ ਨੇ ਕਿਹਾ ਕਿ ਜਦੋਂ ਸਰਕਾਰਾਂ ਬਦਲਦੀਆਂ ਹਨ ਤਾਂ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ। ਉਨ੍ਹਾਂ ਕਿਹਾ ਕਿਸੇ ਵੀ ਰਾਜਨੀਤਿਕ ਨੇਤਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਮਨੀਸ਼ਾ ਗੁਲਾਟੀ ਨੂੰ ਦੁਬਾਰਾ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਲਗਾਉਣ ਉੱਤੇ ਸੁੱਖੀ ਰੰਧਾਵਾ ਨੇ ਕਿਹਾ ਕੀ ਸਰਕਾਰ ਦਾ ਹਰ ਕੰਮ ਵਿੱਚ ਯੂ ਟਰਨ ਲੈਣਾ ਸਮਝ ਤੋਂ ਬਾਹਰ ਹੈ।

ਇਹ ਵੀ ਪੜ੍ਹੋ: Attack on Farmer: ਗੁਆਂਢੀਆਂ ਨੇ ਪਿਓ-ਪੁੱਤ 'ਤੇ ਕੀਤਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

ਬੰਦੀ ਸਿੰਘਾਂ ਦੀ ਰਿਹਾਈ: ਸੁਖਜਿੰਦਰ ਰੰਧਾਵਾ ਨੇ ਕਿਹਾ ਪੰਜਾਬ ਵਿਚ ਵਿਗੜ ਰਹੇ ਲਾਅ ਐਂਡ ਆਰਡਰ ਦੇ ਲਈ ਪੰਜਾਬ ਦੇ ਲੋਕਾਂ ਨੇ ਹੀ ਜ਼ਿਮੇਵਾਰ ਨੇ ਕਿਉਂਕਿ ਬਦਲਾਅ ਉਹੀ ਲੈਕੇ ਆਏ ਸਨ ਅਤੇ ਹੁਣ ਬਦਲਾ ਦਾ ਨਤੀਜਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਹੀ ਪੈਣਾ ਹੈ। ਇਸ ਦੇ ਨਾਲ ਹੀ ਓਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਰਹੇ ਹਨ ਜਿਨ੍ਹਾਂ ਦੀ ਤਰੀਕ ਖ਼ਤਮ ਹੋ ਚੁੱਕੀ ਹੈ ਅਸਲ ਵਿਚ ਪੰਜਾਬ ਦਾ ਮੁੱਖ ਮੰਤਰੀ ਟੋਲ ਪਲਾਜ਼ਾ ਬੰਦ ਕਰਨ ਦਾ ਕ੍ਰੈਡਿਟ ਲੈਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਜੇ ਸੀਐੱਮ ਸਚਮੁੱਚ ਲੋਕਾਂ ਦੀ ਭਲਾਈ ਚਾਹੁੰਦੇ ਹਨ ਤਾਂ ਜੋ ਟੋਲ ਪਲਾਜ਼ੇ ਚੱਲ ਰਹੇ ਹਨ ਉਹਨਾਂ ਨੂੰ ਬੰਦ ਕਰਕੇ ਦਿਖਾਉਣ।

ਬੰਦੀ ਸਿੰਘਾਂ ਦੇ ਮੁੱਦੇ ਉੱਤੇ ਬੋਲਦੇ ਹੋਏ ਸੁੱਖੀ ਰੰਧਾਵਾ ਨੇ ਕਿਹਾ ਕਿ 2019 ਵਿਚ ਕੈਪਟਨ ਸਰਕਾਰ ਦੇ ਸਮੇਂ ਬੰਦੀ ਸਿੰਘਾਂ ਦੇ ਨਾਮ ਦੀ ਲਿਸਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ ਅਤੇ ਕੈਪਟਨ ਹੁਣ ਖੁਦ ਭਾਜਪਾ ਦੇ ਵਿੱਚ ਹਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਜੇਕਰ ਪੰਜਾਬ ਦਾ ਦਰਦ ਹੈ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਕੋਲ ਆਪਣੀ ਗੱਲ ਰੱਖ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.