ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਾਮਸਰ ਸਾਹਿਬ ਵਿਚ ਸਜਾਇਆ ਅਲੌਕਿਕ ਨਗਰ ਕੀਰਤਨ

author img

By

Published : Aug 28, 2022, 10:02 AM IST

Updated : Aug 28, 2022, 12:22 PM IST

Prakas Purab of Sri Guru Granth Sahib
Prakas Purab of Sri Guru Granth Sahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਗਰ ਕੀਰਤਨ ਸਜਾਏ ਗਏ। ਅਕਾਲ ਤਖ਼ਤ ਦੇ ਜਥੇਦਾਰ ਜੀ ਨੇ ਸੰਗਤਾ ਨੂੰ ਵਧਾਈ ਦਿੱਤੀ।

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।

ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ ਤੇ ਫਿਰ ਨਗਰ ਕੀਰਤਨ ਦੀ ਅਰੰਭਤਾ ਕੀਤੀ ਅਤੇ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ।

Prakas Purab of Sri Guru Granth Sahib

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸਿੱਖ ਸੰਗਤਾਂ 418 ਗੁਰੂ ਗ੍ਰੰਥ ਸਾਹਿਬ ਜੀ ਦਾ ਪਿਹਲਾ ਪ੍ਰਕਾਸ਼ ਪਰਵ ਮਨਾਇਆ ਜਾ ਰਿਹਾ ਅੱਜ ਜਲੋਹ ਸਾਹਿਬ ਵੀ ਸਜਾਏ ਗਏ 'ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

Prakas Purab of Sri Guru Granth Sahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇੱਥੇ ਇਹ ਦੱਸਣਾ ਬਣਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ।

ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿੱਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਵਾਰ ਫੇਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋ ਰਿਹਾ ਹੈ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਫੁੱਲਾਂ ਨਾਲ ਮਹਿਕ ਰਿਹਾ ਸ੍ਰੀ ਹਰਿਮੰਦਰ ਸਾਹਿਬ,ਵੱਡੀ ਗਿਣਤੀ ਚ ਨਤਮਸਤਕ ਹੋ ਰਹੇ ਸ਼ਰਧਾਲੂ

Last Updated :Aug 28, 2022, 12:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.